ਫਿਰੋਜ਼ਪੁਰ – ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅੱਜ ਵਿਆਹ ਕਰਵਾ ਲਿਆ ਹੈ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਆਨੰਦ ਕਾਰਜ ਕਰਵਾਏ। ਦੱਸ ਦਈਏ ਕਿ, ਕਰੀਬ ਢਾਈ ਸਾਲ ਪਹਿਲਾਂ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਦਾ ਦਿਹਾਂਤ ਹੋ ਗਿਆ ਸੀ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਖੁਸ਼ਬੂ ਨਾਮ ਦੀ ਲੜਕੀ ਨਾਲ ਵਿਆਹ ਕਰਵਾਇਆ ਸੀ।
ਕਾਬਲੇਗੌਰ ਹੈ ਕਿ 'ਆਪ' ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦੋ ਬੱਚੇ ਹਨ। ਵਿਧਾਇਕ ਭੁੱਲਰ ਦੀ ਵੱਡੀ ਬੇਟੀ ਵਿਦੇਸ਼ 'ਚ ਪੜ੍ਹਾਈ ਕਰ ਰਹੀ ਹੈ ਅਤੇ ਬੇਟਾ ਛੋਟਾ ਹੈ ਜੋ ਉਚੇਰੀ ਪੜ੍ਹਾਈ ਕਰ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਵਹੁੱਟੀ ਅਮਨਦੀਪ ਕੌਰ ਸੰਗਰੂਰ ਦੇ ਰਹਿਣ ਵਾਲੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Ferozepur, Marriage