ਵਿਨੇ ਹਾਂਡਾ, ਫ਼ਿਰੋਜ਼ਪੁਰ:
ਪੰਜਾਬ ਵਿੱਚ ਡੇਂਗੂ ਦਾ ਜ਼ੋਰ ਵਧਦਾ ਜਾ ਰਿਹਾ ਹੈ। ਹਸਪਤਾਲਾਂ ਵਿੱਚ ਰੋਜ਼ਾਨਾ ਸੈਂਕੜੇ ਕੇਸ ਆ ਰਹੇ ਹਨ, ਜਿਸ ਕਾਰਨ ਹਸਪਤਾਲ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ ਤੇ ਉੱਧਰ ਸਿਹਤ ਵਿਭਾਗ ਨੇ ਵੀ ਵੱਖੋ-ਵੱਖ ਇਲਾਕਿਆਂ ਵਿੱਚ ਚੈਕਿੰਗ ਮੁਹਿੰਮ ਨੂੰ ਵਧਾ ਦਿੱਤਾ ਹੈ। ਇਸੇ ਮੁਹਿੰਮ ਦੇ ਤਹਿਤ ਚੰਡੀਗੜ੍ਹ ਸਿਹਤ ਵਿਭਾਗ ਦੀ ਟੀਮ ਫ਼ਿਰੋਜ਼ਪੁਰ ਪਹੁੰਚੀ, ਜਿੱਥੇ ਟੀਮ ਨੇ ਬੱਸ ਅੱਡੇ ਦਾ ਜਾਇਜ਼ਾ ਲਿਆ। ਜਾਂਚ ਦੌਰਾਨ ਬੱਸ ਸਟੈਂਡ ‘ਤੇ ਕਈ ਥਾਵਾਂ ‘ਤੇ ਡੇਂਗੂ ਮੱਛਰ ਦਾ ਲਾਰਵਾ ਬਰਾਮਦ ਕਰਕੇ ਉਸ ਨੂੰ ਨਸ਼ਟ ਕੀਤਾ ਗਿਆ।
ਇਸ ਦੇ ਨਾਲ ਹੀ ਸਿਹਤ ਵਿਭਾਗ ਦੀ ਟੀਮ ਬੱਸ ਸਟੈਂਡ ‘ਤੇ ਮੌਜੂਦ ਰੋਡਵੇਜ਼ ਕਰਮਚਾਰੀਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਵਿਭਾਗ ਨੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਦੁਬਾਰਾ ਵਿਭਾਗ ਨੂੰ ਇਸ ਜਗ੍ਹਾ ਤੋਂ ਲਾਰਵਾ ਬਰਾਮਦ ਹੋੋਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਡੇਂਗੂ ਲਗਾਤਾਰ ਫ਼ੈਲਦਾ ਜਾ ਰਿਹਾ ਹੈ। ਜਿਸ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੇ ਆਪਣੀ ਕਮਰ ਕੱਸ ਲਈ ਹੈ। ਜਿਸ ਦੇ ਤਹਿਤ ਚਲਾਈ ਗਈ ਮੁਹਿੰਮ ਦੇ ਤਹਿਤ ਸਿਹਤ ਵਿਭਾਗ ਪੰਜਾਬ ਦੇ ਦੌਰੇ ‘ਤੇ ਹੈ, ਅਤੇ ਵੱਖੋ ਵੱਖ ਥਾਵਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੇ ਨਾਲ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਬੀਮਾਰੀ ਤੇ ਇਸ ਨਾਲ ਹੋਣ ਵਾਲੇ ਖ਼ਤਰਿਆਂ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦਾ ਕਹਿਣੈ ਕਿ ਡੇਂਗੂ ਦਾ ਲਾਰਵਾ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਤੇ ਪਲਦਾ ਹੈ। ਇਸ ਕਰਕੇ ਸਾਰੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣਾ ਬੇਹੱਦ ਜ਼ਰੂਰੀ ਹੈ, ਤਾਂ ਕਿ ਡੇਂਗੂ ਦੀ ਇਸ ਬੀਮਾਰੀ ਤੋਂ ਨਿਜਾਤ ਹਾਸਲ ਕੀਤੀ ਜਾ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bus stand, Dengue, Ferozepur, Health, Health news, Mosquitoe, Punjab, Punjab Roadways