ਵਿਨੇ ਹਾਂਡਾ
ਫ਼ਿਰੋਜ਼ਪੁਰ: ਲੋਕ ਮਸਲੇ ਹੱਲ ਕਰਨ ਦਾ ਜ਼ਿਕਰ ਕਰਦਿਆਂ ਵਿਧਾਇਕ ਰਜਨੀਸ਼ ਦਹੀਆ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਫਿਰੋਜ਼ਪੁਰ ਵਿੱਚ ਬਨਣ ਵਾਲੇ ਪੀ.ਜੀ.ਆਈ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਕੀਤੀ ਗਈ ਸੀ। ਜਿਥੇ ਮੈਂ ਮੁੱਖ ਮੰਤਰੀ ਨੂੰ ਮਿਲਣ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਹਤ ਮੰਤਰੀ ਪੰਜਾਬ ਨੂੰ ਵੀ ਮਿਲਿਆ ਸੀ।
ਗੱਲਬਾਤ ਕਰਦਿਆਂ ਵਿਧਾਇਕ ਰਜਨੀਸ਼ ਦਹੀਆ ਨੇ ਸਪੱਸ਼ਟ ਕੀਤਾ ਕਿ ਗੱਲਬਾਤ ਦੌਰਾਨ ਸਿਹਤ ਮੰਤਰੀ ਪੰਜਾਬ ਨੇ ਭਰੋਸਾ ਦਿੱਤਾ ਕਿ ਉਹ ਫਿਰੋਜ਼ਪੁਰ ਵਿਚ ਬਨਣ ਵਾਲੇ ਪੀ.ਜੀ.ਆਈ ਲਈ ਸੰਜੀਦਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਪੀ.ਜੀ.ਆਈ ਲਈ ਹਰ ਸੰੰਭਵ ਯਤਨ ਕੀਤਾ ਜਾ ਰਿਹਾ ਹੈ ਅਤੇ ਜਲਦ ਇਹ ਕਾਰਜ ਸ਼ੁਰੂ ਵੀ ਹੋਵੇਗਾ।
ਆਪਣੀ ਗੱਲ ਜਾਰੀ ਰੱਖਦਿਆਂ ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਮੈਂ ਪੀ.ਜੀ.ਆਈ ਦੇ ਨਾਲ-ਨਾਲ ਸਿਹਤ ਮੰਤਰੀ ਡਾ: ਵਿਜੈ ਸਿੰਗਲਾ ਨੂੰ ਮੈਮੋਰੰਡਮ ਦੇ ਕੇ ਫਿਰੋਜ਼ਪੁਰ ਵਿਚ ਮੈਡੀਕਲ ਕਾਲਜ ਦੀ ਵੀ ਡਿਮਾਂਡ ਕੀਤੀ ਹੈ ਤਾਂ ਜੋ ਇਲਾਕੇ ਦੇ ਨੌਜਵਾਨ ਡਾਕਟਰੀ ਦੀ ਸਿੱਖਿਆ ਗ੍ਰਹਿਣ ਕਰ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।