ਵਿਨੇ ਹਾਂਡਾ
ਫ਼ਿਰੋਜ਼ਪੁਰ: ਫਿਰੋਜ਼ਪੁਰ ਡੀਪੂ ਮੂਹਰੇ ਰੋਸ ਪ੍ਰਦਰਸ਼ਨ ਕਰਦਿਆਂ ਜਿਥੇ ਮੁਲਾਜ਼ਮਾਂ ਨੇ ਸਰਕਾਰ ਤੋਂ ਆਪਣੀਆਂ ਜਾਇਜ ਮੰਗਾਂ ਦੀ ਤੁਰੰਤ ਬਹਾਲੀ ਦੀ ਗੁਹਾਰ ਲਗਾਈ। ਉਥੇ ਆਪਣੀਆਂ ਮੰਗਾਂ ਖਾਤਰ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਦਾ ਐਲਾਨ ਕੀਤਾ। ਗੱਲਬਾਤ ਕਰਦਿਆਂ ਰੋਡਵੇਜ਼ ਕਾਮਿਆਂ ਨੇ ਸਪੱਸ਼ਟ ਕੀਤਾ ਕਿ ਅੱਜ ਪੰਜਾਬ ਭਰ ਵਿਚ ਗੇਟ ਰੈਲੀਆਂ ਕੀਤੀਆਂ ਗਈਆਂ ਹਨ।
ਜਿਸ ਤਹਿਤ ਪੂਰੇ ਪੰਜਾਬ ਦੇ 27 ਡੀਪੂਆਂ`ਤੇ ਮੁਲਾਜ਼ਮਾਂ ਨੇ ਪ੍ਰਦਰਸ਼ਨ ਕੀਤਾ ਹੈ ਅਤੇ ਇਸੀ ਤਹਿਤ ਫਿਰੋਜ਼ਪੁਰ ਵਿਖੇ ਵੀ ਪੰਜਾਬ ਰੋਡਵੇਜ਼ ਪਨਬਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਹ ਮੁਜ਼ਾਹਰਾ ਕੀਤਾ ਜਾ ਰਿਹੈ। ਆਪਣੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਰੋਡਵੇਜ਼ ਕਾਮਿਆਂ ਨੇ ਕਿਹਾ ਕਿ ਸਰਕਾਰ ਬਿਨ੍ਹਾਂ ਦੇਰੀ ਮੁਲਾਜ਼ਮਾਂ ਨੂੰ ਪੱਕੇ ਕਰੇ। ਕਿਸੇ ਵਜ੍ਹਾ ਕਰਕੇ ਕੱਢੇ ਮੁਲਾਜ਼ਮ ਤੁਰੰਤ ਬਹਾਲ ਕੀਤੇ ਜਾਣ ਅਤੇ ਤਨਖਾਹਾਂ ਵਿਚ ਤੁਰੰਤ ਵਾਧਾ ਕੀਤਾ ਜਾਵੇ ਤਾਂ ਜ਼ੋ ਮੁਲਾਜ਼ਮਾਂ ਦੇ ਹਿੱਤ ਵੀ ਸੁਰੱਖਿਅਤ ਹੋ ਸਕਣ।
ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਮੁਲਾਜ਼ਮ ਰੋਡਵੇਜ਼ ਵਿਚ ਕੰਮ ਕਰਦੇ ਆ ਰਹੇ ਹਨ। ਪਰ ਸਰਕਾਰ ਮੁਲਾਜ਼ਮ ਹਿੱਤ ਵਿਚ ਨਿਰਣੇ ਲੈਣ ਨੂੰ ਤਿਆਰ ਨਹੀਂ। ਜਿਸ ਕਰਕੇ ਮੁਲਾਜ਼ਮਾਂ ਦੇ ਦਿਲਾਂ ਵਿਚ ਰੋਹ ਦੀ ਲਹਿਰ ਫੈਲ ਰਹੀ ਹੈ। ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਜਿਵੇਂ ਫਰੀ ਬੱਸ ਸਫਰ ਵਗੈਰਾ ਸਬੰਧੀ ਜਾਰੀ ਹੋਣ ਵਾਲੇ ਫੰਡ ਜਾਰੀ ਨਹੀਂ ਕੀਤੇ ਜਾ ਰਹੇ। ਜਿਸ ਕਰਕੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੁਕ ਰਹੀਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Ferozepur, Punbus, Punjab