Home /News /punjab /

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਕੋਵਿਡ ਕਾਰਨ ਵਿਦਿਆਰਥੀਆਂ ਨੂੰ ਪੈ ਰਹੇ ਸਮੇਂ ਦੇ ਘਾਟੇ ਨੂੰ ਪੂਰਾ ਕਰਨ ਲਈ ਉਚੇਰੀ ਸਿੱਖਿਆ ਦੇ ਸਿਲੇਬਸ ਨੂੰ ਘਟਾਉਣ ਲਈ ਕੇਂਦਰ ਲੋੜੀਂਦੇ ਦਿਸਾ-ਨਿਰਦੇਸ ਵੀ ਕਰੇ ਜਾਰੀ: ਸਿੰਗਲਾ

ਕੋਵਿਡ ਕਾਰਨ ਵਿਦਿਆਰਥੀਆਂ ਨੂੰ ਪੈ ਰਹੇ ਸਮੇਂ ਦੇ ਘਾਟੇ ਨੂੰ ਪੂਰਾ ਕਰਨ ਲਈ ਉਚੇਰੀ ਸਿੱਖਿਆ ਦੇ ਸਿਲੇਬਸ ਨੂੰ ਘਟਾਉਣ ਲਈ ਕੇਂਦਰ ਲੋੜੀਂਦੇ ਦਿਸਾ-ਨਿਰਦੇਸ ਵੀ ਕਰੇ ਜਾਰੀ: ਸਿੰਗਲਾ

ਕੋਵਿਡ ਕਾਰਨ ਵਿਦਿਆਰਥੀਆਂ ਨੂੰ ਪੈ ਰਹੇ ਸਮੇਂ ਦੇ ਘਾਟੇ ਨੂੰ ਪੂਰਾ ਕਰਨ ਲਈ ਉਚੇਰੀ ਸਿੱਖਿਆ ਦੇ ਸਿਲੇਬਸ ਨੂੰ ਘਟਾਉਣ ਲਈ ਕੇਂਦਰ ਲੋੜੀਂਦੇ ਦਿਸਾ-ਨਿਰਦੇਸ ਵੀ ਕਰੇ ਜਾਰੀ: ਸਿੰਗਲਾ

  • Share this:

ਚੰਡੀਗੜ: ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ ਵੀ ਬਹੁਤ ਮਹੱਤਵਪੂਰਨ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਵਿਸ਼ਾ-ਖੇਤਰ ਦੇ ਸਿਰਫ਼ ਚੋਣਵੇਂ ਅਤੇ ਲੋੜ ਪੈਣ ‘ਤੇ ਹੋਰ ਜਰੂਰੀ ਵਿਸਅਿਾਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ ਅਤੇ ਪ੍ਰਸਨ ਪੱਤਰ ਵੀ ਘੱਟ ਮਿਆਦ ਦੇ ਕੀਤੇ ਜਾ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ।

ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦਾ ਜਕਿਰ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪ੍ਰੀਖਿਆਵਾਂ ਉਦੋਂ ਤੱਕ ਨਹੀਂ ਲਈਆਂ ਜਾਣੀਆਂ ਚਾਹੀਦੀਆਂ ਜਦੋਂ ਤੱਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ। ਉਨਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ ਵਿਚ ਦਾਖਲਾ ਲੈਣ ਵਿਚ ਦੇਰੀ ਹੋਵਗੀ। ਉਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦਿਆਰਥੀਆਂ ਦੇ ਸਮੇਂ ਦੀ ਘਾਟੇ ਨੂੰ ਪੂਰਾ ਕਰਨ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਲੋੜੀਂਦਾ ਨਿਰਦੇਸ ਜਾਰੀ ਕਰਨੇ ਚਾਹੀਦੇ ਹਨ। ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ ਜਿਸ ਨਾਲ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਵੀ ਘੱਟੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ-19 ਕਰਕੇ ਉਪਜੇ ਔਖੇ ਹਾਲਾਤਾਂ ਦੇ ਮੱਦੇਨਜਰ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਕਿਸੇ ਮੁਸਕਲ ਵਿੱਚ ਨਹੀਂ ਪਾਉਣਾ ਚਾਹੀਦਾ। ਉਨਾਂ ਕਿਹਾ ਕਿ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਅਗਲੇ ਕੋਰਸ ਦੇ ਸਾਰੇ ਸਮੈਸਟਰ ਦੀ ਪੜਾਈ ਜਰੂਰੀ ਨਾ ਕੀਤੀ ਜਾਵੇ। ਸ੍ਰੀ ਸਿੰਗਲਾ ਨੇ ਕਿਹਾ ਕਿ ਸਿਲੇਬਸ ਘਟਾਉਣ ਲਈ ਉਦਾਹਰਨ ਵਜੋਂ 8 ਸਮੈਸਟਰਾਂ ਦੇ ਕੋਰਸ ਨੂੰ ਘਟਾ ਕੇ 7 ਸਮੈਸਟਰਾਂ ਦਾ ਕੀਤਾ ਜਾ ਸਕਦਾ ਹੈ ਜੋ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਘਟਾਉਣ ਵਿਚ ਸਹਾਇਕ ਹੋਵੇਗਾ ਅਤੇ ਉਨਾਂ ਨੂੰ ਉੱਚ ਸਿੱਖਿਆ ਵਿਚ ਵਧੇਰੇ ਵਿਸਵਾਸ ਨਾਲ ਪ੍ਰਦਰਸਨ ਕਰਨ ਲਈ ਪ੍ਰੇਰਿਤ ਕਰੇਗਾ।

Published by:Ashish Sharma
First published:

Tags: Vijay Inder Singla