ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਚੱਲਦੇ ਗੁੰਡਾ ਰਾਜ ਤੋਂ ਮੁਕਤੀ ਦਾ ਰਾਹ ਅਪਣਾਉਂਦਿਆਂ ਪੰਜਾਬ ਵਾਸੀਆਂ ਨੇ ਸੂਬੇ ਵਿਚ ਫੇਰਿਆ ਝਾੜੂ। ਇਹ ਵਿਚਾਰ ਕੋਈ ਹੋਰ ਨਹੀਂ ਸਗੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਰਿਕਾਰਡ ਵੋਟਾਂ ਨਾਲ ਜਿੱਤੇ ਆਪ ਉਮੀਦਵਾਰ ਰਣਬੀਰ ਸਿੰਘ ਭੁੱਲਰ ਨੇ ਸਾਂਝ ਕਰਦਿਆਂ ਜਿਥੇ ਪੰਜਾਬ ਵਿਚ ਪਰਚਾ-ਵਾਦ ਖਤਮ ਕਰਨ ਦਾ ਐਲਾਨ ਕੀਤਾ। ਉਥੇ ਪੰਜਾਬੀਆਂ ਦੀ ਹਰ ਸਮੱਸਿਆ ਦੂਰ ਕਰਨ ਦਾ ਦਾਅਵਾ ਕੀਤਾ। ਸਾਡੀ ਟੀਮ ਰਾਹੀਂ ਜਨਤਾ ਦੇ ਸਨਮੁੱਖ ਹੁੰਦਿਆਂ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਭਾਵੇਂ ਅਜੇ ਤੱਕ ਸਹੁੰ ਚੁੱਕ ਸਮਾਗਮ ਨਹੀਂ ਹੋਇਆ।
ਪਰ ਜਿਉਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਲਫ ਲਿਆ ਗਿਆ। ਤਿਉਂ ਹੀ ਪੰਜਾਬ ਵਿਚੋਂ ਪਰਚਾ-ਵਾਦ ਖਤਮ ਕਰਨ ਦੇ ਨਾਲ-ਨਾਲ ਵਿਕਾਸ ਨੂੰ ਵਿਕਾਸ ਦੀਆਂ ਲੀਹਾਂ `ਤੇ ਤੇਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤਾ ਹਰ ਵਾਅਦਾ ਵਫਾ ਕੀਤਾ ਜਾਵੇਗਾ ਤਾਂ ਜੋ ਇਹ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਵਜੋਂ ਹੀ ਉਭਰ ਸਕੇ।ਪੰਜਾਬ ਵਿਚ ਵੱਡੇ ਫਰਕ ਨਾਲ ਬਣੀ ਆਪ ਦੀ ਸਰਕਾਰ `ਤੇ ਖੁਸ਼ੀ ਜ਼ਾਹਿਰ ਕਰਦਿਆਂ ਰਣਬੀਰ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਗੁੰਡਾ ਰਾਜ ਚੱਲ ਰਿਹਾ ਸੀ। ਜਿਸ ਕਰਕੇ ਪੰਜਾਬੀਆਂ ਅਤੇ ਫਿਰੋਜ਼ਪੁਰ ਵਾਸੀਆਂ ਨੇ ਆਪ ਨੂੰ ਮੌਕਾ ਦਿੱਤਾ ਹੈ ਅਤੇ ਹੁਣ ਹਲਕਾ ਨਿਵਾਸੀ ਸਕੂਨ ਵਿਚ ਦਿਖਾਈ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਮੈਂ ਦੋ ਦਿਨਾਂ ਤੋਂ ਹਲਕੇ ਵਿਚ ਨਿੱਤਰ ਰਿਹਾ ਹਾਂ ਅਤੇ ਲੋਕਾਂ ਦੇ ਚਿਹਰਿਆਂ ਉਪਰਲਾ ਸਕੂਨ ਸਾਫ ਝਲਕ ਰਿਹਾ ਹੈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਾਸੀਆਂ ਨੂੰ ਸੁੱਖ-ਸਹੂਲਤਾਂ ਮੁਹਇਆ ਕਰਵਾਈਆਂ ਹਨ। ਉਸੀ ਤਰ੍ਹਾਂ ਪੰਜਾਬ ਵਿਚ ਵੀ ਪੰਜਾਬੀਆਂ ਨੂੰ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਦਾ ਸਮਾਂ ਅਤੇ ਪੈਸਾ ਬਚਾਇਆ ਜਾ ਸਕੇ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Assembly Elections 2022, Punjab Assembly Election Results 2022, Punjab government