ਵਿਨੇ ਹਾਂਡਾ, ਫ਼ਿਰੋਜ਼ਪੁਰ:
ਫਿਰੋਜ਼ਪੁਰ ਵਿਚ 40 ਦਿਨਾਂ ਆਜ਼ਾਦੀ ਦਾ ਮਹਾਂਉਤਸਵ ਮਨਾਇਆ ਜਾ ਰਿਹਾ ਹੈ। ਜਿਸ ਵਿਚ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਅਦਾਰੇ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਫਿਰੋਜ਼ਪੁਰ ਦੇ ਸਾਰੇ ਹੀ ਪਿੰਡਾਂ ਵਿਚ ਪਿਛਲੇ ਸਮੇਂ ਦੌਰਾਨ ਤਿੰਨ-ਤਿੰਨ ਵਾਰ ਪਹੁੰਚ ਕਰਕੇ ਕੈਂਪ ਲਗਾਏ ਗਏ ਹਨ। ਜਿਸ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣ, ਉਨ੍ਹਾਂ ਦਾ ਹੱਲ ਵੀ ਕੀਤਾ ਜਾਂਦਾ ਰਿਹਾ ਹੈ।
ਕੈਂਪ ਵਿਚ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਸਬੰਧੀ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪਹੁੰਚੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਅਜਿਹੇ ਕੈਂਪ ਜਿਥੇ ਲੋਕਾਂ ਨੂੰ ਸਹੂਲਤ ਉਪਲਬਧ ਕਰਵਾਉਂਦੇ ਹਨ। ਉਥੇ ਇਕੋ ਦਿਨ ਕਈ ਕੰਮ ਸਿਰੇ ਚੜ੍ਹ ਜਾਂਦੇ ਹਨ। ਜਿਸ ਸਦਕਾ ਲੋਕਾਂ ਨੂੰ ਕਾਫੀ ਲਾਭ ਮਿਲਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Awareness scheme, Campaign, Ferozepur, Punjab