ਵਿਨੇ ਹਾਂਡਾ, ਫ਼ਿਰੋਜ਼ਪੁਰ:
ਡੀਏਪੀ ਖਾਦ ਦੀ ਕਿੱਲਤ ਤੋਂ ਪਰੇਸ਼ਾਨ ਕਿਸਾਨਾਂ ਨੇ ਸੰਘਰਸ਼ ਦਾ ਰਾਹ ਅਪਣਾਇਆ ਹੈ। ਕਿਸਾਨਾਂ ਨੇ ਰੋਸ ਦਾ ਪ੍ਰਗਟਾਵਾ ਕਰਦਿਆਂ ਫ਼ਿਰੋਜ਼ਪੁਰ (ਸ਼ਹਿਰ) ਛਾਉਣੀ ਨੂੰ ਜੋੜਨ ਵਾਲੇ ਰੇਲਵੇ ਪੁਲ ਦਾ ਰਾਹ ਜਾਮ ਕੀਤਾ। ਇਸ ਦੇ ਨਾਲ ਹੀ ਖਾਦ ਦੀ ਕਿੱਲਤ ਨੂੰ ਲੈਕੇ ਕਿਸਾਨਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਨਿਊਜ਼18 ਨੂੰ ਦੱਸਿਆ ਕਿ ਖਾਦ ਨਾ ਮਿਲਣ ਕਾਰਨ ਫ਼ਸਲਾਂ ਦੀ ਬਿਜਾਈ ‘ਚ ਦੇਰ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰ ਹੋ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ। ਕਿਉਂਕਿ ਜੇ ਕਿਸਾਨਾਂ ਨੂੰ ਸਮੇਂ ਖਾਦ ਨਾ ਮਿਲੀ ਤਾਂ ਸਮੇਂ ਤੇ ਪੈਸੇ ਦੋਵਾਂ ਦੀ ਬਰਬਾਦੀ ਹੋਵੇਗੀ।
ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਨੂੰ ਡੀਏਪੀ ਖਾਦ ਮੁਹੱਈਆ ਕਰਵਾਏ ਅਤੇ ਪਿੰਡਾਂ ਦੀਆਂ ਸੁਸਾਈਟੀਆਂ ‘ਚ ਬਿਨਾਂ ਦੇਰੀ ਦੇ ਖਾਦ ਪਹੁੰਚਾਵੇ, ਤਾਂ ਜੋ ਕਿਸਾਨ ਸਮੇਂ ਸਿਰ ਫ਼ਸਲਾਂ ਦੀ ਬਿਜਾਈ ਸ਼ੁਰੂ ਕਰ ਸਕਣ। ਇਸ ਦੇ ਨਾਲ ਹੀ ਕਿਸਾਨਾਂ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦੇਣ ਦੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਉਨ੍ਹਾਂ ਖਾਦ ਸਮੇਂ ਸਿਰ ਨਾ ਮਿਲੀ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers, Ferozepur, Punjab, Punjab farmers, Punjab government