ਵਿਨੇ ਹਾਂਡਾ
ਫ਼ਿਰੋਜ਼ਪੁਰ: ਗਰਮੀ ਸ਼ੁਰੂ ਹੁੰਦਿਆਂ ਹੀ ਲੱਗ ਰਹੇ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਹੋਏ ਕਿਸਾਨਾਂ ਨੇ ਆਪਣੀ ਫਸਲ ਦੀ ਦੁਹਾਈ ਦਿੰਦਿਆਂ ਮਾਰਿਆ ਧਰਨਾ। ਸੜਕ ਜਾਮ ਕਰਕੇ ਗਰਮੀ ਵਿਚ ਬੈਠੇ ਕਿਸਾਨਾਂ ਨੇ ਜਿਥੇ ਬਿਜਲੀ ਨਾ ਆਉਣ ਦਾ ਦਰਦ ਜ਼ਾਹਿਰ ਕੀਤਾ। ਉਥੇ ਬਿਜਲੀ ਨਾ ਮਿਲਣ ਕਰਕੇ ਬੱਚੇ, ਬਜ਼ੁਰਗ ਸਮੇਤ ਹਰ ਵਰਗ ਦੇ ਪ੍ਰੇਸ਼ਾਨ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦ ਹੋ ਰਹੀ ਬਿਜਲੀ ਸਦਕਾ ਫਸਲਾਂ ਵੀ ਪੂਰੀ ਤਰ੍ਹਾਂ ਬਰਬਾਦ ਹੋ ਰਹੀਆਂ ਹਨ।
ਫਿਰੋਜ਼ਪੁਰ ਵਿਖੇ ਰੋਹ ਮੁਜ਼ਾਹਰਾ ਕਰਦਿਆਂ ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਆਪ ਸਰਕਾਰ ਨੇ ਲੋਕਾਂ ਨਾਲ ਕਈ ਤਰ੍ਹਾਂ ਦੇ ਵਾਅਦੇ ਕੀਤੇ ਸਨ। ਪਰ ਸਰਕਾਰ ਬਣਦਿਆਂ ਹੀ ਸਰਕਾਰ ਸਾਰੇ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਬਿਜਲੀ ਬੰਦ ਹੋਣ ਕਰਕੇ ਉਨ੍ਹਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਬੰਦ ਹੋਣ ਕਰਕੇ ਅਰਬੀ, ਮਿਰਚ ਅਤੇ ਮੱਕੀ ਦੀ ਫਸਲ ਬਹੁਤ ਜਿਆਦਾ ਖਰਾਬ ਹੋ ਚੁੱਕੀ ਹੈ। ਜਿਸ ਨਾਲ ਜਿਥੇ ਉਨ੍ਹਾਂ ਦੀ ਮਿਹਨਤ ਵਿਅਰਥ ਜਾ ਰਹੀ ਹੈ। ਉਥੇ ਉਨ੍ਹਾਂ ਨੂੰ ਕਾਫੀ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Powercut, Vegetables