ਵਿਨੇ ਹਾਂਡਾ
ਫ਼ਿਰੋਜ਼ਪੁਰ: ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਫਿਰੋਜ਼ਪੁਰ ਨੇ ਕੱਸੀ ਕਮਰ। ਜਿਥੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਿਚ ਪੁਲਿਸ ਫੋਰਸ ਦੀ ਤਦਾਦ ਵਧਾ ਦਿੱਤੀ ਹੈ। ਉਥੇ ਨਾਕਿਆਂ 'ਤੇ ਵੀ ਜਵਾਨਾਂ ਦੀ ਗਿਣਤੀ ਵਧਾਉਂਦਿਆਂ ਹਰ ਇਕ ਨੂੰ ਸ਼ੱਕੀ ਨਜ਼ਰ ਨਾਲ ਤੱਕਿਆ ਜਾ ਰਿਹਾ ਹੈ। ਘੱਲੂਘਾਰਾ ਦਿਵਸ ਮੌਕੇ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ ਦੀ ਸੋਚ ਨਾਲ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਫਿਰੋਜ਼ਪੁਰ ਵਿਚ ਕਈ ਥਾਵਾਂ `ਤੇ ਘੱਲੂਘਾਰਾ ਦਿਵਸ ਮਨਾਇਆ ਜਾਣਾ ਹੈ।
ਜਿਸ ਦੇ ਚਲਦਿਆਂ ਪੁਲਿਸ ਜਵਾਨਾਂ ਦੀ ਤਾਇਨਾਤੀ ਕਰਨ ਦੇ ਨਾਲ-ਨਾਲ ਬਜ਼ਾਰਾਂ, ਗਲੀਆਂ ਵਿਚ ਸਰਚ ਅਪ੍ਰੇਸ਼ਨ ਚਲਾਏ ਹੋਏ ਹਨ। ਆਮ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਗੁਹਾਰ ਲਗਾਉਂਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਜਿਥੇ ਪਟਰੋਲਿੰਗ ਕੀਤੀ ਜਾ ਰਹੀ ਹੈ। ਉਥੇ ਨਾਕੇਬੰਦੀ ਵੀ ਕੀਤੀ ਹੋਈ ਹੈ ਅਤੇ ਜੇਕਰ ਕਿਸੇ ਨੂੰ ਕੋਈ ਵੀ ਇਨਪੁਟ ਮਿਲਦਾ ਹੈ ਤਾਂ ਉਹ ਪੁਲਿਸ ਨਾਲ ਜਾਣਕਾਰੀ ਸਾਂਝੀ ਕਰੇ।
ਫਿਰੋਜ਼ਪੁਰ ਸਰਹੱਦੀ ਇਲਾਕਾ ਹੋਣ ਕਰਕੇ ਹਰ ਵੇਲੇ ਚੈਕਿੰਗ ਹੋਣ ਦਾ ਦਾਅਵਾ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਬਾਰਡਰ ਏਰੀਆ ਹੋਣ ਕਰਕੇ ਇਥੇ ਪੂਰੀ ਮੁਸ਼ਤੈਦੀ ਨਾਲ ਕੰਮ ਕਰਨਾ ਪੈਂਦਾ ਹੈ। ਜਿਸ ਪ੍ਰਤੀ ਪੁਲਿਸ ਪੂਰੀ ਤਰ੍ਹਾਂ ਸੁਹਿਰਦ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਦੂਸਰੇ ਜ਼ਿਲ੍ਹਿਆਂ ਨਾਲ ਜੁੜੀਆਂ ਸਰਹੱਦਾਂ ਪਰ ਵੀ ਜਵਾਨਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ ਅਤੇ ਪਟਰੋਲਿੰਗ ਕਰਨ ਦੇ ਨਾਲ-ਨਾਲ ਪੁਲਿਸ ਦਸਤਿਆਂ ਨੂੰ ਡਾਗ ਸਕੂਐਡ ਵੀ ਮੁਹਇਆ ਕਰਵਾਏ ਗਏ ਹਨ। ਜ਼ੋ ਬਜ਼ਾਰਾਂ, ਸਟੇਸ਼ਨਾਂ, ਬੱਸ ਸਟੈਂਡਾਂ ਆਦਿ ਥਾਵਾਂ `ਤੇ ਚੈਕਿੰਗ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Ferozepur, Punjab