Home /News /punjab /

ਪਨਬੱਸ ਵਿਚ ਆਊਟਸੋਰਸਿੰਗ ਦੀ ਭਰਤੀ ਦੇ ਵਿਰੋਧ ਵਿਚ ਯੂਨੀਅਨ ਵੱਲੋਂ ਤਿੱਖਾ ਸੰਘਰਸ਼

ਪਨਬੱਸ ਵਿਚ ਆਊਟਸੋਰਸਿੰਗ ਦੀ ਭਰਤੀ ਦੇ ਵਿਰੋਧ ਵਿਚ ਯੂਨੀਅਨ ਵੱਲੋਂ ਤਿੱਖਾ ਸੰਘਰਸ਼

(ਫਾਇਲ ਫੋਟੋ)

(ਫਾਇਲ ਫੋਟੋ)

ਦੂਸਰੇ ਪਾਸੇ ਗੁਜਰਾਤ ਅਤੇ ਹੋਰ ਰਾਜਾਂ ਵਿੱਚ ਆਮ ਆਦਮੀ ਪਾਰਟੀ ਇਹ ਪ੍ਰਚਾਰ ਉਤੇ ਜ਼ੋਰ ਦੇ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਭਰਤੀ ਬੰਦ ਕੀਤੀ ਗਈ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਸ਼੍ਰੀ ਅਰਵਿੰਦ ਕੇਜਰੀਵਾਲ ਜੀ ਗਾਰੰਟੀ ਦੇ ਰੂਪ ਵਿੱਚ ਬਿਆਨ ਦੇ ਰਹੇ ਹਨ ਕਿ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਾਂਗੇ ਪਰ ਪੰਜਾਬ ਅੰਦਰ ਇਸ ਦੇ ਉਲਟ ਟਰਾਂਸਪੋਰਟ ਵਿਭਾਗ ਵਿੱਚ ਪਹਿਲਾਂ ਤੋਂ ਹੀ ਕੱਚੇ ਮੁਲਾਜ਼ਮਾਂ ਤੇ ਦੋ ਤਰ੍ਹਾਂ ਦੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ

ਹੋਰ ਪੜ੍ਹੋ ...
 • Share this:

  ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਵਲੋਂ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਖਰੜ ਵਿਖੇ ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਊਟਸੋਰਸਿੰਗ ਭਰਤੀ ਬੰਦ ਕਰਨ ਅਤੇ ਹੁਣ ਵਿਧਾਨ ਸਭਾ ਵਿੱਚ ਠੇਕੇਦਾਰ ਬਾਹਰ ਕੱਢਣ ਦੇ ਬਿਆਨ ਦਿੱਤੇ ਜਾ ਰਹੇ ਹਨ, ਉਸ ਦੇ ਉਲਟ ਟਰਾਂਸਪੋਰਟ ਵਿਭਾਗ ਪਨਬੱਸ ਅਤੇ PRTC ਵਿੱਚ ਆਊਟਸੋਰਸਿੰਗ ਦੀ ਭਰਤੀ ਰਿਸ਼ਵਤ ਲੈ ਕੇ ਕੀਤੀ ਜਾ ਰਹੀ ਹੈ ਜਿਸ ਸਬੰਧੀ ਯੂਨੀਅਨ ਵਲੋਂ ਪ੍ਰੈੱਸ ਕਾਨਫਰੰਸ ਵਿੱਚ ਵੀ ਖੁਲਾਸੇ ਕੀਤੇ ਗਏ ਸਨ।

  ਦੂਸਰੇ ਪਾਸੇ ਗੁਜਰਾਤ ਅਤੇ ਹੋਰ ਰਾਜਾਂ ਵਿੱਚ ਆਮ ਆਦਮੀ ਪਾਰਟੀ ਇਹ ਪ੍ਰਚਾਰ ਉਤੇ ਜ਼ੋਰ ਦੇ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਭਰਤੀ ਬੰਦ ਕੀਤੀ ਗਈ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਸ਼੍ਰੀ ਅਰਵਿੰਦ ਕੇਜਰੀਵਾਲ ਜੀ ਗਾਰੰਟੀ ਦੇ ਰੂਪ ਵਿੱਚ ਬਿਆਨ ਦੇ ਰਹੇ ਹਨ ਕਿ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਾਂਗੇ ਪਰ ਪੰਜਾਬ ਅੰਦਰ ਇਸ ਦੇ ਉਲਟ ਟਰਾਂਸਪੋਰਟ ਵਿਭਾਗ ਵਿੱਚ ਪਹਿਲਾਂ ਤੋਂ ਹੀ ਕੱਚੇ ਮੁਲਾਜ਼ਮਾਂ ਤੇ ਦੋ ਤਰ੍ਹਾਂ ਦੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਨਵੇਂ ਨੌਜਵਾਨਾਂ ਨੂੰ ਮਾਤਰ 9100 ਰੁਪਏ ਤਨਖ਼ਾਹ ਤੇ ਭਰਤੀ ਕਰ ਰਹੀ ਹੈ ਅਤੇ ਪਿਛਲੇ 10-10 ਸਾਲਾਂ ਤੋਂ ਠੇਕੇ ਤੇ ਲੱਗੇ ਮੁਲਾਜ਼ਮਾਂ ਨੂੰ ਨਜਾਇਜ਼ ਕੰਡੀਸ਼ਨਾ ਲਗਾ ਕੇ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ।

  ਪਨਬੱਸ ਨੂੰ ਕੰਪਨੀ ਐਕਟ 1956 ਤਹਿ ਕੰਪਨੀ ਤਾਂ ਬਣਾਈਆਂ ਗਿਆ ਹੈ ਪ੍ਰੰਤੂ ਇਸ ਦੇ ਕੋਈ ਵੀ ਸਰਵਿਸ ਰੂਲ ਨਹੀਂ ਬਣਾਏ ਗਏ। ਇਸ ਤੋਂ ਸਿੱਧ ਹੁੰਦਾ ਹੈ ਕਿ ਅਫ਼ਸਰਸ਼ਾਹੀ ਕੇਵਲ ਠੇਕੇਦਾਰ ਨਾਲ ਮਿਲ ਕੇ ਨੌਜਵਾਨਾਂ ਦਾ ਸ਼ੋਸਣ ਕਰਨ ਵਿੱਚ ਲੱਗੀ ਹੈ। ਹੁਣ ਨਵੀਂ ਸਰਕਾਰ ਵੀ ਉਸ ਹੀ ਰਸਤੇ ਉਤੇ ਚੱਲ ਰਹੀ ਹੈ ਜਿਸ ਤੋਂ ਆਪ ਸਰਕਾਰ ਦਾ ਦੋਹਰਾ ਚਿਹਰਾ ਸਾਫ ਨਜ਼ਰ ਆਉਂਦਾ ਹੈ।

  ਜਲੋਰ ਸਿੰਘ, ਸਤਵਿੰਦਰ ਸਿੰਘ,ਰਾਮ ਦਿਆਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਯੂਨੀਅਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਸਮੇਤ ਹੋਰ ਮੰਗਾਂ ਉਤੇ ਸੰਘਰਸ਼ ਕਰ ਰਹੀ ਹੈ। ਨਵੀਂ ਬਣੀ ਸਰਕਾਰ ਨਾਲ (ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਸਬ ਕਮੇਟੀ, ਵਿੱਤ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ) ਨਾਲ ਮੀਟਿੰਗਾਂ ਵਿੱਚ ਯੂਨੀਅਨ ਵਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ, ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ, ਤਨਖ਼ਾਹ ਬਰਾਬਰ ਕਰਨ ਸਮੇਤ ਸਾਰੀਆਂ ਜਾਇਜ਼ ਮੰਗਾਂ ਦੇ ਸਾਰੇ ਤਰਕ ਸਬੂਤਾਂ ਸਮੇਤ ਪੇਸ਼ ਕੀਤੇ ਗਏ ਹਨ। ਮੀਟਿੰਗਾਂ ਵਿੱਚ ਯੂਨੀਅਨ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਦੇ ਬਾਵਜੂਦ ਲਾਗੂ ਨਹੀਂ ਕੀਤਾ ਜਾ ਰਿਹਾ।

  Published by:Gurwinder Singh
  First published:

  Tags: PRTC, Punbus, Punjab Roadways