ਕੋਰੋਨਾ ਮਹਾਮਾਰੀ ਫੇਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਮਿੰਨੀ ਲੌਕਡਾਉਨ ਲਗਾ ਕੇ ਨਵੀਆਂ ਪਾਬੰਦੀਆਂ ਲਗਾਈਆਂ ਹਨ, ਜਿਸ ਵਿੱਚ ਸਰਕਾਰ ਨੇ ਸਿਆਸੀ ਤੇ ਨੀਂਹ ਪੱਥਰ ਸਮਾਗਮਾਂ ਉਤੇ ਵੀ ਪੂਰਨ ਤੌਰ ਉਤੇ ਪਾਬੰਦੀ ਲਗਾਈ ਹੈ।
ਪਰ ਹੁਕਮ ਜਾਰੀ ਕਰਨ ਵਾਲੀ ਕਾਂਗਰਸ ਸਰਕਾਰ ਦੇ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਪਣੀ ਹੀ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਮੰਗਲਵਾਰ ਨੂੰ ਹਨੂਮਾਨ ਚੌਂਕ ਵਿਖੇ ਸਥਿਤ ਟਰੱਕ ਯੂਨੀਅਨ ਦੀ ਜਗ੍ਹਾ ਉਤੇ 66 ਕੇਵੀ ਬਿਜਲੀ ਗ੍ਰਿੱਡ ਬਣਉਣ ਦਾ ਨੀਂਹ ਪੱਥਰ ਰੱਖ ਦਿੱਤਾ।
ਇਸ ਮੌਕੇ ਉਨ੍ਹਾਂ ਨਾਲ ਖੜ੍ਹੇ ਕਾਂਗਰਸੀ ਵਰਕਰਾਂ ਨੇ ਵੀ ਕੋਰੋਨਾ ਮਹਾਮਾਰੀ ਦੇ ਨਿਯਮ ਆਪਸੀ ਦੂਰੀ ਦਾ ਖਿਆਲ ਵੀ ਨਹੀਂ ਰੱਖਿਆ। ਟਰੱਕ ਯੂਨੀਅਨ ਦੀ ਜਗ੍ਹਾ ਉਤੇ 66 ਕੇਵੀ ਬਿਜਲੀ ਗ੍ਰਿਡ ਦਾ ਨੀਂਹ ਪੱਥਰ ਰੱਖਣ ਸਮੇਂ ਦੀਆਂ ਫੋਟੋਆਂ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ਼ ਉਤੇ ਵੀ ਅਪਲੋਡ ਕੀਤਾ ਹੈ।
ਵਿੱਤ ਮੰਤਰੀ ਵੱਲੋਂ ਸਰਕਾਰ ਦੇ ਹੁਕਮਾਂ ਦੀ ਕੀਤੀ ਜਾ ਰਹੀ ਉਲੰਘਣਾ ਨੂੰ ਲੈ ਕੇ ਨਾ ਤਾਂ ਕਿਸੇ ਪੁਲਿਸ ਅਧਿਕਾਰੀ ਤੇ ਨਾ ਹੀ ਡਿਪਟੀ ਕਮਿਸ਼ਨਰ ਦੀ ਹਿੰਮਤ ਹੋਈ ਕਿ ਉਹ ਵਿੱਤ ਮੰਤਰੀ ਨੂੰ ਸਰਕਾਰ ਦੇ ਹੁਕਮਾਂ ਤੋਂ ਜਾਣੂ ਕਰਵਾਉਣ।ਜੇਕਰ ਕਿਸੇ ਆਮ ਵਿਅਕਤੀ ਨੇ ਗਲਤੀ ਨਾਲ ਮਜ਼ਬੂਰੀ ਵਿੱਚ ਲੌਕਡਾਊਨ ਦੇ ਨਿਯਮ ਦੀ ਪਾਲਣਾ ਨਾ ਕਰਦੇ ਹੋਏ ਗਲਤੀ ਕਰ ਲਈ ਤਾਂ ਪੁਲਿਸ ਉਸ ਤੇ ਤੁਰੰਤ ਕੇਸ ਦਰਜ ਕਰ ਦਿੰਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda, Coronavirus, Lockdown, Punjab government