Home /News /punjab /

ਨਾਭਾ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕਿਆ

ਨਾਭਾ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕਿਆ

  • Share this:
    ਨਾਭਾ ਦੇ ਮੁੱਖ ਚੌਕ ਬੋੜਾ ਗੇਟ ਵਿਖੇ ਪੁਰਾਣੇ ਪੇ-ਕਮਿਸ਼ਨ ਬਹਾਲ ਕਰਨ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਅਤੇ ਪੈਨਸ਼ਨ ਪ੍ਰਾਪਤੀ ਮੋਰਚੇ ਵੱਲੋਂ ਸਾਂਝੇ ਤੌਰ ਉਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ।

    ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਪੁਰਾਣੀ ਪੈਨਸ਼ਨ ਨੂੰ ਬਹਾਲ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰੀ ਮੀਟਿੰਗ ਕਰਕੇ ਵੱਡਾ ਪ੍ਰਦਰਸ਼ਨ ਉਲੀਕਿਆ ਜਾਵੇਗਾ।

    ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀਪ ਚੰਦ ਹੰਸ ਯੂਨੀਅਨ ਆਗੂ ਅਤੇ ਵਰਿੰਦਰ ਕੁਮਾਰ ਬੈਣੀ ਨੇ ਕਿਹਾ ਕਿ ਅੱਜ ਅਸੀਂ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕ ਰਹੇ ਹਾਂ ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਾਡੇ ਮੁਲਾਜ਼ਮ ਵਰਗ ਦੇ ਨਾਲ ਜੋ ਵਾਅਦੇ ਕੀਤੇ ਸਨ, ਉਹ ਹੁਣ ਭੁੱਲ ਗਈ ਹੈ। ਜਿਸ ਕਾਰਨ ਅੱਜ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਨੂੰ ਲੈ ਕੇ ਪੂਰੇ ਸੂਬੇ ਭਰ ਦੇ ਅੰਦਰ ਵਿੱਤ ਮੰਤਰੀ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕਰ ਰਹੇ ਹਾਂ।

    ਰਵਾਇਤੀ ਪਾਰਟੀਆਂ ਦੀ ਤਰਜ਼ ਉਤੇ ਹੀ ਆਮ ਆਦਮੀ ਪਾਰਟੀ ਹੁਣ ਚੱਲ ਰਹੀ ਹੈ। ਜਦੋਂ ਕਿ ਇਨ੍ਹਾਂ ਨੇ ਸਰਕਾਰ ਦੇ ਪਹਿਲੇ ਬਜਟ ਦੇ ਵਿੱਚ ਹੀ ਮੁਲਾਜ਼ਮਾਂ ਤੇ ਮਜ਼ਦੂਰਾਂ ਨੂੰ ਬਾਹਰ ਰੱਖਿਆ ਗਿਆ ਹੈ, ਸਾਨੂੰ ਪੂਰਨ ਆਸ ਸੀ ਕਿ ਪਹਿਲੇ ਬਜਟ ਦੇ ਵਿਚ ਪੁਰਾਣੀ ਪੈਨਸ਼ਨ ਨੂੰ ਬਹਾਲ ਕੀਤਾ ਜਾਵੇਗਾ ਪਰ ਇਸ ਬਜਟ ਵਿਚ ਹਰ ਵਰਗ ਨੂੰ ਅੱਖੋਂ ਪਰੋਖਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਰਵਾਇਤੀ ਪਾਰਟੀਆਂ ਦੀ ਤਰਜ਼ ਤੇ ਚੱਲਣ ਲੱਗ ਪਈ ਹੈ।
    Published by:Gurwinder Singh
    First published:

    Tags: Aam Aadmi Party

    ਅਗਲੀ ਖਬਰ