Home /News /punjab /

Punjab Assembly Election 2022: ਨਵਜੋਤ ਸਿੱਧੂ ਦੇ ਨਾਲ ਜਾਣੋ ਹੁਣ ਤੱਕ ਕਿਸ-ਕਿਸ ਉਮੀਦਵਾਰ ਨੇ ਪਾਈ ਵੋਟ, 'ਤੇ ਲੋਕਾਂ ਦੇ ਹੱਕ 'ਚ ਕੀ ਕਿਹਾ

Punjab Assembly Election 2022: ਨਵਜੋਤ ਸਿੱਧੂ ਦੇ ਨਾਲ ਜਾਣੋ ਹੁਣ ਤੱਕ ਕਿਸ-ਕਿਸ ਉਮੀਦਵਾਰ ਨੇ ਪਾਈ ਵੋਟ, 'ਤੇ ਲੋਕਾਂ ਦੇ ਹੱਕ 'ਚ ਕੀ ਕਿਹਾ

Punjab Assembly Election 2022: ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਨਾਲ ਜਾਣੋ ਹੁਣ ਤੱਕ ਕਿਸ-ਕਿਸ ਉਮੀਦਵਾਰ ਨੇ ਪਾਈ ਵੋਟ

Punjab Assembly Election 2022: ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਨਾਲ ਜਾਣੋ ਹੁਣ ਤੱਕ ਕਿਸ-ਕਿਸ ਉਮੀਦਵਾਰ ਨੇ ਪਾਈ ਵੋਟ

Punjab Assembly Polls 2022: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਗਾਤਾਰ ਜਾਰੀ ਹਨ। ਇਸ ਦੌਰਾਨ ਲੋਕਾਂ ਦੇ ਨਾਲ-ਨਾਲ ਕਈ ਵੱਡੇ ਉਮਦੀਵਾਰ ਵੀ ਆਪਣੇ ਹੱਕ ਦਾ ਇਸਤੇਮਾਲ ਕਰ ਚੁੱਕੇ ਹਨ। ਦੱਸ ਦੇਈਏ ਕਿ ਅੱਜ ਭਾਵ 20 ਫ਼ਰਵਰੀ ਨੂੰ ਪੰਜਾਬ ਦੇ ਵੋਟਰ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਸੀ। ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦਾ ਅਮਲ ਸ਼ੁਰੂ ਹੋ ਗਿਆ ਹੈ।

ਹੋਰ ਪੜ੍ਹੋ ...
  • Share this:

Punjab Assembly Polls 2022: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਗਾਤਾਰ ਜਾਰੀ ਹਨ। ਇਸ ਦੌਰਾਨ ਲੋਕਾਂ ਦੇ ਨਾਲ-ਨਾਲ ਕਈ ਵੱਡੇ ਉਮਦੀਵਾਰ ਵੀ ਆਪਣੇ ਹੱਕ ਦਾ ਇਸਤੇਮਾਲ ਕਰ ਚੁੱਕੇ ਹਨ। ਦੱਸ ਦੇਈਏ ਕਿ ਅੱਜ ਭਾਵ 20 ਫ਼ਰਵਰੀ ਨੂੰ ਪੰਜਾਬ ਦੇ ਵੋਟਰ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਸੀ। ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦਾ ਅਮਲ ਸ਼ੁਰੂ ਹੋ ਗਿਆ ਹੈ। ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। 117 ਸੀਟਾਂ ਲਈ 1304 ਉਮੀਦਵਾਰ ਮੈਦਾਨ ’ਚ ਉਤਰੇ ਹਨ। ਇਸ ਵਿਚਕਾਰ ਕਿਸ-ਕਿਸ ਉਮੀਦਵਾਰ ਨੇ ਵੋਟ ਪਾ ਦਿੱਤੀ ਹੈ ਤੇ ਲੋਕਾਂ ਦੇ ਹੱਕ ਚ ਕੀ ਕਿਹਾ ਇਹ ਜਾਣਨ ਲਈ ਪੜ੍ਹੋ ਪੂਰੀ ਖਬਰ।

ਮੋਗਾ ਤੋਂ ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਨੇ ਕਿਹਾ...

ਪੰਜਾਬ ਦੇ ਮੋਗਾ ਤੋਂ ਕਾਂਗਰਸ ਉਮੀਦਵਾਰ ਮਾਲਵਿਕਾ ਸੂਦ ਨੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੋਗਾ ਦੀ ਬੇਟੀ ਅਤੇ ਨਾਗਰਿਕ ਹੋਣ ਦੇ ਨਾਤੇ ਮੇਰਾ ਫਰਜ਼ ਹੈ ਕਿ ਮੋਗਾ ਸ਼ਹਿਰ ਨੂੰ ਅੱਗੇ ਲੈ ਕੇ ਜਾਵਾਂ। ਇਸਦੇ ਅੱਗੇ ਉਮੀਦਵਾਰ ਨੇ ਕਿਹਾ ਕਿ, ਮਾਲਵਿਕਾ ਸੂਦ ਦਾ ਮੁਕਾਬਲਾ ਮਾਲਵਿਕਾ ਸੂਦ ਨਾਲ ਵੀ ਹੈ ਅਤੇ ਪ੍ਰਮਾਤਮਾ ਤੋਂ ਇਹ ਮੰਗਦੀ ਹਾਂ ਕਿ ਜਿਵੇਂ ਪ੍ਰਮਾਤਮਾ ਨੇ ਅਜੇ ਤੱਕ ਆਸ਼ੀਰਵਾਦ ਦਿੱਤਾ ਹੈ, ਉਹ ਅੱਜ ਵੀ ਦੇਣ। ਜਿਸ ਨਾਲ ਮੈਂ ਮੋਗਾ ਸ਼ਹਿਰ ਦਾ ਵਿਕਾਸ ਕਰ ਸਕਾ। ਅੱਜ ਉਹ ਸਮਾਂ ਆ ਗਿਆ ਹੈ ਕਿ ਨਾਗਰਿਕ ਜਾਗਰੂਕ ਹੋਣ ਅਤੇ ਆਪਣੀ ਚੋਣ ਦਾ ਸਹੀ ਇਸਤੇਮਾਲ ਕਰਨ।

ਕਾਂਗਰਸ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਬੋਲੇ...

ਪੰਜਾਬ ਕਾਂਗਰਸ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ (Congress) ਉਮੀਦਵਾਰ ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਅੱਜ ਆਪਣੇ ਪਰਿਵਾਰ ਸਮੇਤ ਮੋਹਾਲੀ ਵਿੱਚ ਵੋਟ ਪਾਈ। ਇਸ ਮੌਕੇ ਨਿਊਜ਼18 ਨਾਲ ਗੱਲਬਾਤ ਦੌਰਾਨ ਖਾਸ ਗੱਲਬਾਤ ਕੀਤੀ। ਉਨ੍ਹਾਂ ਨੇ ਲੋਕਾਂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ ਇਸ ਵਾਰ ਲੋਕ ਵਿਕਾਸ ਦੇ ਆਧਾਰ 'ਤੇ ਵੋਟਾਂ ਪਾਉਣਗੇ ਅਤੇ ਲੋਕਾਂ ਨੇ ਆਪਣੇ ਕੀਤੇ ਕੰਮਾਂ ਦਾ ਹਿਸਾਬ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਮੈਂ ਮੋਹਾਲੀ 'ਚ ਹਰ ਖੇਤਰ 'ਚ ਵਿਕਾਸ ਕੀਤਾ ਹੈ, ਇਸੇ ਵਿਕਾਸ ਦੇ ਦਮ 'ਤੇ ਮੈਂ ਇੱਥੋਂ ਦੁਬਾਰਾ ਜਿੱਤਾਂਗਾ।

ਕਾਂਗਰਸੀ ਆਗੂ ਸੁਨੀਲ ਜਾਖੜ ਅਬੋਹਰ ਵਿੱਚ ਪਾਈ ਵੋਟ...

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅਬੋਹਰ ਵਿੱਚ ਵੋਟ ਪਾਈ। ਸੁਨੀਲ ਜਾਖੜ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਪੰਜਾਬ ਦੇ ਵੋਟਰ ਪਾੜੋ ਤੇ ਰਾਜ ਕਰੋ ਦਾ ਸੁਪਨਾ ਦੇਖਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ...

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਮੋਹਾਲੀ 3ਬੀ1 ਤੋਂ ਵੋਟ ਪਾਈ। ਭਗਵੰਤ ਮਾਨ ਨੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਘਰਾਂ ਤੋਂ ਬਾਹਰ ਆ ਕੇ ਵੋਟ ਪਾਉਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਇਹ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਮੈਂ ਸਾਰੇ ਵੋਟਰਾਂ ਨੂੰ ਅਪੀਲ ਕਰਾਂਗਾ ਕਿ ਕਿਸੇ ਦਬਾਅ ਜਾਂ ਲਾਲਚ ਵਿੱਚ ਨਾ ਫਸੋ, ਆਪਣੀ ਮਰਜ਼ੀ ਅਨੁਸਾਰ ਵੋਟ ਪਾਓ।

ਪੰਜਾਬ ਦੇ ਖੇਡ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਬੋਲੇ...

ਪੰਜਾਬ ਦੇ ਖੇਡ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਜਲੰਧਰ ਦੇ ਮਿੱਠਾਪੁਰ ਵਿੱਚ ਇੱਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਵੋਟ ਪਾਉਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਲੋਕਤੰਤਰ ਨੂੰ ਮਜ਼ਬੂਤੀ ਮਿਲਦੀ ਹੈ।

ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਪਾਈ ਵੋਟ

ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿੱਚ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤ ਵਿੱਚ ਆਪਣੀ ਵੋਟ ਪਾਉਣ।

ਅੰਮ੍ਰਿਤਸਰ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪਾਈ ਵੋਟ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸਵਾਮੀ ਸਤਿਆਨੰਦ ਕਾਲਜ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ, ਇੱਕ ਪਾਸੇ ਮਾਫੀਆ ਹੈ, ਕੈਪਟਨ ਅਮਰਿੰਦਰ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ, ਜੋ ਨਿੱਜੀ ਹਿੱਤਾਂ ਨਾਲ ਪੰਜਾਬ ਦੇ ਤੱਟ 'ਤੇ ਆਪਣਾ ਕਾਰੋਬਾਰ ਚਲਾ ਰਹੇ ਹਨ ਅਤੇ ਪੰਜਾਬ ਨੂੰ ਦੀਮਕ ਵਾਂਗ ਚੱਟ ਰਹੇ ਹਨ। ਦੂਜੇ ਪਾਸੇ ਜਿਹੜੇ ਲੋਕ ਉਸ ਸਿਸਟਮ ਨੂੰ ਬਦਲਣਾ ਚਾਹੁੰਦੇ ਹਨ, ਉਹ ਪੰਜਾਬ ਨੂੰ ਪਿਆਰ ਕਰਨ।

Published by:rupinderkaursab
First published:

Tags: Bhagwant Mann, Charanjit Singh Channi, Dr Navjot Kaur Sidhu, Navjot singh sidhu, Punjab, Punjab Assembly election 2022, Punjab Election, Punjab Election 2022, Sunil Jakhar