
ਫਿਰੋਜ਼ਪੁਰ ਮਾਮਲਾ: ਅਕਾਲੀ ਉਮੀਦਵਾਰ ਤੇ ਡਰਾਈਵਰ ਖਿਲਾਫ਼ ਇਰਾਦਾ ਕਤਲ ਸਮੇਤ ਕਈ ਹੋਰ ਧਾਰਾਵਾਂ ਤਹਿਤ FIR ਦਰਜ
ਫਿਰੋਜ਼ਪੁਰ ਮਾਮਲੇ 'ਚ ਅਕਾਲੀ ਉਮੀਦਵਾਰ ਖਿਲਾਫ਼ ਵਰਦੇਵ ਨੋਨੀ ਮਾਨ ਅਤੇ ਉਨ੍ਹਾਂ ਦੇ ਡ੍ਰਾਈਵਰ ਖਿਲਾਫ ਮਾਮਲਾ ਦਰਜ ਹੋਇਆ। ਇਰਾਦਾ ਕਤਲ ਸਮੇਤ ਕਈ ਹੋਰ ਧਾਰਾਵਾਂ ਤਹਿਤ FIR ਦਰਜ ਹੋਈ ਹੈ। ਫਿਰੋਜ਼ਪੁਰ ਸਿਟੀ ਥਾਣੇ 'ਚ ਕੇਸ ਦਰਜ ਹੋਇਆ ਹੈ।
ਜ਼ਿਕਰਯੋਗ ਹੈ ਕਿ ਕੱਲ੍ਹ ਫਿਰੋਜ਼ਪੁਰ 'ਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਫ਼ਿਰੋਜ਼ਪੁਰ ਫੇਰੀ ਦੌਰਾਨ ਵੱਡਾ ਹੰਗਾਮਾ ਹੋਇਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੇ ਇਕ ਕਿਸਾਨ ਆਗੂ ਤੇ ਕੁਝ ਅਣਪਛਾਤਿਆਂ ਉਤੇ ਦੋਸ਼ ਲਾਏ ਹਨ ਕਿ ਉਨ੍ਹਾਂ ਦੀ ਗੱਡੀ 'ਤੇ ਹਮਲਾ ਕਰ ਕੇ ਭੰਨ ਤੋੜ ਤੇ ਫਾਇਰਿੰਗ ਕੀਤੀ ਹੈ।
ਇਸ ਮਾਮਲੇ ਵਿੱਚ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਅਕਾਲੀ ਆਗੂ ਦੀ ਗੱਡੀ ਦੇ ਬੋਨਟ ਉਤੇ ਕੁਝ ਕਿਸਾਨ ਚੜ੍ਹੇ ਹਨ ਪਰ ਇਸ ਦੇ ਬਾਵਜੂਦ ਅਕਾਲੀ ਆਗੂ ਗੱਡੀ ਭਜਾ ਕੇ ਲੈ ਗਏ। ਜਿਸ ਦੌਰਾਨ ਇਕ ਕਿਸਾਨ ਜ਼ਖਮੀ ਵੀ ਹੋਇਆ ਹੈ।
ਆਪਣੇ ਪ੍ਰੈਸ ਬਿਆਨ ਵਿੱਚ, ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਦੋਸ਼ ਲਾਇਆ ਕਿ ਕਿਸਾਨਾਂ ਉੱਤੇ ਗੋਲੀਬਾਰੀ ਕੀਤੀ ਗਈ ਅਤੇ ਪੰਜ ਕਿਸਾਨਾਂ ਨੂੰ ਅਕਾਲੀ ਆਗੂਆਂ ਦੀ ਗੱਡੀ ਨੇ ਟੱਕਰ ਮਾਰ ਦਿੱਤੀ। ਐਸਕੇਐਮ ਨੇ ਦਾਅਵਾ ਕੀਤਾ ਕਿ ਜਦੋਂ ਕਿਸਾਨਾਂ ਨੇ ਅਕਾਲੀ ਆਗੂਆਂ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਤਾਂ ਪਾਰਟੀ ਆਗੂ ਵਰਦੇਵ ਸਿੰਘ ਮਾਨ ਨੇ ਕਥਿਤ ਤੌਰ ’ਤੇ ਉਨ੍ਹਾਂ ਨੂੰ ਆਪਣੀ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ।
ਦੂਜੇ ਪਾਸੇ ਵਰਦੇਵ ਸਿੰਘ ਮਾਨ ਉਰਫ਼ ਨੋਨੀ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਹ ਖ਼ੁਦ ਬਚ ਗਿਆ ਕਿਉਂਕਿ ਕਿਸਾਨਾਂ ਦੀ ਆੜ ਵਿੱਚ ਕੁਝ ਕਾਂਗਰਸੀਆਂ ਨੇ ਉਸ ’ਤੇ ਗੋਲੀਆਂ ਚਲਾ ਕੇ ਉਸ ਦੀ ਗੱਡੀ ’ਤੇ ਹਮਲਾ ਕਰ ਦਿੱਤਾ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।