ਅੰਮ੍ਰਿਤਸਰ : ਕਾਮੇਡੀਅਨ ਭਾਰਤੀ ਸਿੰਘ(Comedian Bharti Singh ) ਵਿਰੁੱਧ ਦਾੜ੍ਹੀ ਰੱਖਣ ਵਾਲੇ ਵਿਅਕਤੀਆਂ ਦਾ ਮਜ਼ਾਕ ਉਡਾਉਣ ਦੇ ਮਾਮਲੇ ਵਿੱਚ ਕੇਸ ਦਰਜ ਹੋ ਗਿਆ ਹੈ। ਇੱਕ ਪੁਰਾਣੀ ਵੀਡੀਓ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਉਸਨੇ ਕਥਿਤ ਤੌਰ 'ਤੇ ਦਾੜ੍ਹੀ ਰੱਖਣ ਵਾਲੇ ਵਿਅਕਤੀਆਂ ਦਾ ਮਜ਼ਾਕ ਉਡਾਇਆ ਸੀ। ਇਹ ਐਫਆਈਆਰ ਸੋਮਵਾਰ ਰਾਤ ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਦਰਜ ਕੀਤੀ ਗਈ ਸੀ, ਜਿਸ ਵਿੱਚ ਉਸ ਵਿਰੁੱਧ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਸੀ।
ਭਾਰਤੀ ਸਿੰਘ 'ਤੇ ਭਾਰਤੀ ਦੰਡਾਵਲੀ ਦੀ ਧਾਰਾ 295-ਏ (ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਅਤੇ ਖਤਰਨਾਕ ਕੰਮ) ਦੇ ਤਹਿਤ ਦੋਸ਼ ਲਗਾਇਆ ਗਿਆ ਹੈ।
ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਐਸਜੀਪੀਸੀ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕੋਤਵਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਸਮੇਤ ਕਈ ਮਨੁੱਖੀ ਅਧਿਕਾਰਾਂ ਅਤੇ ਸਿੱਖ ਸੰਗਠਨਾਂ ਨੇ ਭਾਰਤੀ ਖਿਲਾਫ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕੀਤਾ। ਭਾਰਤੀ ਵਿਰੁੱਧ ਬੈਨਰ ਫੜ ਕੇ ਉਨ੍ਹਾਂ ਨੇ ਸਿੱਖ ਨੈਤਿਕਤਾ ਅਤੇ ਸਿਧਾਂਤਾਂ ਦਾ ਮਜ਼ਾਕ ਉਡਾਉਣ ਲਈ ਆਈਪੀਸੀ ਦੀ ਧਾਰਾ 295-ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ।
ਡੂੰਘੀ ਸਾਜ਼ਿਸ਼ ਤਹਿਤ ਕੀਤੀ ਗਈ ਬਿਆਨਬਾਜ਼ੀ- SGPC
SGPC ਦਾ ਕਹਿਣਾ ਹੈ ਕਿ ਕਾਮੇਡੀਅਨ ਭਾਰਤੀ ਸਿੰਘ ਨੇ ਸਿੱਖਾਂ ਵਿਰੁੱਧ ਡੂੰਘੀ ਸਾਜ਼ਿਸ਼ ਤਹਿਤ ਬਿਆਨਬਾਜ਼ੀ ਕੀਤੀ ਗਈ। ਸਿੱਖਾਂ ਦੇ ਕਕਾਰਾਂ ਦੀ ਬੇਅਦਬੀ ਕੀਤੀ ਗਈ। ਸਸਤੀ ਸ਼ੌਹਰਤ ਵਾਸਤੇ ਭਾਰਤੀ ਨੇ ਬਿਆਨ ਦਿੱਤਾ। SGPC ਇਸ ਲਈ ਐਸਜੀਪੀਸੀ ਨੇ ਪੁਲਿਸ ਕਮਿਸ਼ਨਰ ਨੂੰ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਸ਼ਿਕਾਇਤ ਦਿੱਤੀ ਸੀ ।
ਉਸ ਨੇ ਕੀ ਕਿਹਾ ਸੀ?
ਵਾਇਰਲ ਹੋਈ ਪੁਰਾਣੀ ਵੀਡੀਓ ਵਿੱਚ, ਭਾਰਤੀ ਸਿੰਘ ਨੇ ਕਿਹਾ, “ਦਾੜ੍ਹੀ-ਮੁੱਛ ਦੇ ਬਹੁਤ ਸਾਰੇ ਫਾਇਦੇ ਹਨ; ਦੁੱਧ ਪੀਓ ਅਤੇ ਕੁਝ ਦਾੜ੍ਹੀ ਆਪਣੇ ਮੂੰਹ ਵਿੱਚ ਪਾਓ, ਇਸਦਾ ਸੁਆਦ ਸੇਵੀਆਂ [ਮਿਠਾਈ] ਤੋਂ ਘੱਟ ਨਹੀਂ ਹੋਵੇਗਾ।"
ਉਸਨੇ ਮਰਦਾਂ ਦੀ ਦਾੜ੍ਹੀ ਵਿੱਚ ਜੂਆਂ ਹੋਣ ਬਾਰੇ ਵੀ ਗੱਲ ਕੀਤੀ।
ਕਲਿੱਪ ਵਾਇਰਲ ਹੋਣ ਤੋਂ ਬਾਅਦ, ਕਈਆਂ ਨੇ ਭਾਰਤੀ ਸਿੰਘ 'ਤੇ ਦਾੜ੍ਹੀ ਦਾ ਨਿਰਾਦਰ ਕਰਨ ਦਾ ਦੋਸ਼ ਲਗਾਇਆ, ਜਿਸ ਨੂੰ ਸਿੱਖ ਲੋਕ ਆਪਣੇ ਧਾਰਮਿਕ ਵਿਸ਼ਵਾਸ ਦੇ ਹਿੱਸੇ ਵਜੋਂ ਰੱਖਦੇ ਹਨ। ਸਿੱਖ ਜਥੇਬੰਦੀਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ 'ਚ ਭਾਰਤੀ ਸਿੰਘ ਦਾ ਵਿਰੋਧ ਵੀ ਕੀਤਾ
ਭਾਰਤੀ ਸਿੰਘ ਨੇ ਮੰਗੀ ਮਾਫ਼ੀ
ਹਲਾਂਕਿ ਕਾਮੇਡੀ ਕਲਾਕਾਰ ਭਾਰਤੀ ਸਿੰਘ ਨੇ ਆਪਣੇ ਬਿਆਨਬਾਜ਼ੀ ਲਈ ਸੋਸ਼ਲ ਮੀਡੀਆ 'ਤੇ ਵੀਡਿਓ ਸੰਦੇਸ਼ ਰਾਹੀਂ ਜਨਤਕ ਤੌਰ 'ਤੇ ਮੁਆਫੀ ਮੰਗ ਲਈ। ਪੰਜਾਬੀ ਵਿੱਚ ਗੱਲ ਕਰਦੇ ਹੋਏ, ਭਾਰਤੀ ਨੇ ਮੰਨਿਆ ਕਿ ਉਨ੍ਹਾਂ ਦੀਆਂ ਟਿੱਪਣੀਆਂ ਦਾ ਗਲਤ ਅਰਥ ਕੱਢਿਆ ਗਿਆ ਅਤੇ ਗਲਤ ਸਮਝਿਆ ਗਿਆ। ਉਸਨੇ ਸਪੱਸ਼ਟ ਕੀਤਾ ਕਿ ਉਸਦੇ ਚੁਟਕਲੇ ਵਿੱਚ ਕਿਸੇ ਵਿਸ਼ੇਸ਼ ਧਰਮ ਜਾਂ ਭਾਈਚਾਰੇ ਦਾ ਕੋਈ ਹਵਾਲਾ ਨਹੀਂ ਸੀ। ਜੇ ਉਸਨੇ ਅਣਜਾਣੇ ਵਿੱਚ ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਉਸਨੇ ਮੁਆਫੀ ਮੰਗਦੀ ਹੈ।
View this post on Instagram
ਕਾਮੇਡੀਅਨ ਭਾਰਤੀ ਸਿੰਘ ਨੇ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ- ਮੈਂ ਕਾਮੇਡੀ ਕਰਦੀ ਹਾਂ, ਲੋਕਾਂ ਨੂੰ ਖੁਸ਼ ਕਰਨ ਲਈ ਨਾ ਕੀ ਕਿਸੀ ਦਾ ਦਿਲ ਦੁਖਾਓਣ ਲਈ। ਜੇਕਰ ਮੇਰੀ ਕਿਸੀ ਗੱਲ ਨਾਲ ਕਿਸੇ ਨੂੰ ਬੁਰਾ ਲੱਗਾ ਹੈ ਤਾਂ ਆਪਣੀ ਭੈਣ ਸਮਝ ਕੇ ਮਾਫ਼ ਕਰ ਦੇਣਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।