ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਖਿਲਾਫ ਐਫ.ਆਈ.ਆਰ. ਦਰਜ ਹੋ ਗਈ ਹੈ। ਦਿੱਲੀ ਨਾਰਥ ਐਵੀਨਿਊ ਪੁਲਿਸ ਸਟੇਸ਼ਨ 'ਚ ਐਫ.ਆਈ.ਆਰ. ਦਰਜ ਹੋਈ ਹੈ। ਦਿੱਲੀ ਦੀ ਪਟਿਆਲਾ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਮਨਜੀਤ ਸਿੰਘ ਜੀਕੇ ਦੀ ਐਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮ ਦੇ ਬਾਅਦ ਹੀ ਇਹ ਕਾਰਵਾਈ ਹੋਈ ਹੈ। ਇਸਦੇ ਨਾਲ ਸੂਬੇਦਾਰ ਹਰਜੀਤ ਸਿੰਘ ਤੇ ਅਮਰਜੀਤ ਪੱਪੂ ਖਿਲਾਫ ਵੀ FIR ਦਰਜ ਹੋਈ ਹੈ। ਨਿਊਜ਼18 ਪੰਜਾਬ ਕੋਲ FIR ਦੀ EXCLUSIVE ਕਾਪੀ ਹੈ।
ਦੱਸ ਦਈਏ ਕਿ ਮਨਜੀਤ ਸਿੰਘ ਜੀ.ਕੇ ਵਿਰੁੱਧ ਭ੍ਰਿਸ਼ਟਾਚਾਰੀ ਦੇ ਦੋਸ਼ ਹਨ, ਜਿਸ ਦੇ ਕਰਕੇ ਪਟਿਆਲਾ ਹਾਊਸ ਅਦਾਲਤ ਵੱਲੋਂ ਬੀਤੀ 7 ਜਨਵਰੀ ਨੂੰ ਕੇਸ ਦੀ ਸੁਣਵਾਈ ਮਗਰੋਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜ਼ਿਕਰਯੋਗ ਹੈ ਕਿ ਇਹ ਮਾਮਲਾ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਹੇਠਲੀ ਅਦਾਲਤ ਵਿਚ ਦਾਇਰ ਕਰਵਾਇਆ ਗਿਆ ਸੀ। ਇਸ ਨੂੰ ਜੀ.ਕੇ ਨੇ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corruption, Delhi, Dsgmc, Fir, Manjit singh gk, Sikh