Home /News /punjab /

ਪੰਜਾਬੀ ਯੂਨੀਵਰਸਿਟੀ ਦੇ Examination ਬਲਾਕ 'ਚ ਲੱਗੀ ਅੱਗ

ਪੰਜਾਬੀ ਯੂਨੀਵਰਸਿਟੀ ਦੇ Examination ਬਲਾਕ 'ਚ ਲੱਗੀ ਅੱਗ

ਪੰਜਾਬੀ ਯੂਨੀਵਰਸਿਟੀ ਦੇ ਐਡਮਿਨ ਬਲਾਕ ਵਿਚ ਲੱਗੀ ਅੱਗ

ਪੰਜਾਬੀ ਯੂਨੀਵਰਸਿਟੀ ਦੇ ਐਡਮਿਨ ਬਲਾਕ ਵਿਚ ਲੱਗੀ ਅੱਗ

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 7:30 ਵਜੇ ਡਿਊਟੀ ’ਤੇ ਆਉਂਦੇ ਸਮੇਂ ਮੁਲਾਜ਼ਮਾਂ ਨੇ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਤੁਰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

  • Share this:

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੀਖਿਆ ਬਲਾਕ ਵਿਚ ਅੱਜ ਸਵੇਰੇ ਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ ਉਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 7:30 ਵਜੇ ਡਿਊਟੀ ’ਤੇ ਆਉਂਦੇ ਸਮੇਂ ਮੁਲਾਜ਼ਮਾਂ ਨੇ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਤੁਰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਉਨ੍ਹਾਂ ਨੇ ਪ੍ਰੀਖਿਆ ਬਲਾਕ ਦੇ ਮੁੱਖ ਦਰਵਾਜ਼ੇ ਦੇ ਉੱਪਰ ਦਾ ਸ਼ੀਸ਼ਾ ਤੋੜ ਕੇ ਅੰਦਰ ਲੱਗੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

ਲਗਭਗ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅਧਿਕਾਰੀ ਰਮਨ ਕੁਮਾਰ ਨੇ ਦੱਸਿਆ ਕਿ ਸਾਨੂੰ ਸਵੇਰੇ 7:30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

Published by:Gurwinder Singh
First published:

Tags: Patiala, Punjabi university