ਜ਼ਿਲ੍ਹਾ ਪਰਿਸ਼ਦ ਤੇ ਬਲਾੱਕ ਸਮਿਤੀ ਚੋਣਾਂ: ਅਕਾਲੀ ਸਮਰਥਕਾਂ ਨੇ ਲਗਾਏ ਕਾਂਗਰਸੀ ਉਮੀਦਵਾਰ 'ਤੇ ਗੋਲੀ ਚਲਾਉਣ ਦੇ ਇਲਜ਼ਾਮ


Updated: September 12, 2018, 7:36 PM IST
ਜ਼ਿਲ੍ਹਾ ਪਰਿਸ਼ਦ ਤੇ ਬਲਾੱਕ ਸਮਿਤੀ ਚੋਣਾਂ: ਅਕਾਲੀ ਸਮਰਥਕਾਂ ਨੇ ਲਗਾਏ ਕਾਂਗਰਸੀ ਉਮੀਦਵਾਰ 'ਤੇ ਗੋਲੀ ਚਲਾਉਣ ਦੇ ਇਲਜ਼ਾਮ
ਜਸਵੀਰ ਕੌਰ

Updated: September 12, 2018, 7:36 PM IST
Munish Garg

19 ਸਤੰਬਰ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾੱਕ ਸਮਿਤੀ ਚੋਣਾਂ ਨੂੰ ਲੈ ਕੇ ਜਿੱਥੇ ਚੋਣ ਪ੍ਰਚਾਰ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ ਉੱਥੇ ਹੀ ਇਲਜ਼ਾਮਬਾਜ਼ੀਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਬਲਾੱਕ ਸਮਿਤੀ ਜ਼ੋਨ ਜੱਜਲ ਵਿੱਚ ਅਕਾਲੀ ਦਲ ਦੇ ਉਮੀਦਵਾਰ ਤੇ ਉਨ੍ਹਾਂ ਸਮਰਥਕਾਂ ਦੇ ਪਰਿਵਾਰਕ ਮੈਂਬਰਾਂ ਨੇ ਕਾਂਗਰਸੀ ਉਮੀਦਵਾਰ ਉੱਤੇ ਫਾਇਰਿੰਗ ਕਰਨ ਦੇ ਆਰੋਪ ਲਗਾਏ ਹਨ। ਉਨ੍ਹਾਂ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਪ੍ਰਸ਼ਾਸਨ ਉੱਤੇ ਕਾਰਵਾਈ ਨਾ ਕਰਨ ਦੇ ਆਰੋਪ ਵੀ ਲਗਾਏ ਹਨ। ਜਦਕਿ ਕਾਂਗਰਸੀ ਉਮੀਦਵਾਰ ਸਾਰੇ ਆਰੋਪਾਂ ਨੂੰ ਬੇਬੁਨਿਆਦ ਦੱਸ ਰਿਹਾ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਸਬ-ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੱਜਲ ਵਿੱਚ ਹੱਥਾਂ ਵਿੱਚ ਚੱਲੇ ਕਾਰਤੂਸ ਨੂੰ ਖੋਲ ਕੇ ਦਿਖਾ ਰਹੀ ਜਸਵੀਰ ਕੌਰ ਅਕਾਲੀ ਦਲ ਦੇ ਉਮੀਦਵਾਰ ਦੇ ਸਮਰਥਕ ਦੀ ਪਤਨੀ ਹੈ। ਇਨ੍ਹਾਂ ਦਾ ਆਰੋਪ ਹੈ ਕਿ ਕਾਂਗਰਸ ਦੇ ਉਮੀਦਵਾਰ ਜਗਦੇਵ ਸਿੰਘ ਕਈ ਦਿਨਾਂ ਤੋਂ ਉਨ੍ਹਾਂ ਦੇ ਅਕਾਲੀ ਦਲ ਦੇ ਉਮੀਦਵਾਰ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਡਰਾ-ਧਮਕਾ ਰਹੇ ਹਨ। ਜਿਸਦੇ ਚੱਲਦੇ ਉਹ ਪਿੰਡ ਵਿੱਚ ਨਹੀਂ ਰਹਿ ਰਹੇ। ਉਨ੍ਹਾਂ ਨੇ ਕਿਹਾ ਕਿ ਰਾਤ ਦੇ ਸਮੇਂ ਕਾਂਗਰਸੀ ਉਮੀਦਵਾਰ ਤੇ ਉਨ੍ਹਾਂ ਦੇ ਸਮਰਥਕਾਂ ਉਨ੍ਹਾਂ ਦੇ ਘਰ ਵਿੱਚ ਆ ਕੇ ਖੂਬ ਹੜਕੰਪ ਮਚਾਇਆ, ਪਰਿਵਾਰ ਵਾਲਿਆਂ ਨੇ ਆਰੋਪ ਲਗਾਇਆ ਕਿ ਉਨ੍ਹਾਂ ਨੇ ਇਸ ਬਾਰੇ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ, ਸਗੋਂ ਪੁਲਿਸ ਉਨ੍ਹਾਂ ਉੱਪਰ ਦਬਾਅ ਪਾ ਰਹੀ ਹੈ।

ਉੱਧਰ ਇਸ ਮਾਮਲੇ ਬਾਰੇ ਰਾਮਾ ਮੰਡੀ ਪੁਲਿਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ, ਪਰ ਕੈਮਰੇ ਸਾਹਮਣੇ ਆ ਕੇ ਕਹਿਣ ਨੂੰ ਕੋਈ ਤਿਆਰ ਨਹੀਂ, ਜਦਕਿ ਕਾਂਗਰਸੀ ਉਮੀਦਵਾਰ ਜਗਦੇਵ ਸਿੰਘ ਨੇ ਆਪਣੇ ਉੱਤੇ ਲੱਗੇ ਹੋਏ ਸਾਰੇ ਆਰੋਪਾਂ ਨੂੰ ਬੇਬੁਨਿਆਦ ਦੱਸਿਆ।
First published: September 12, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...