ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ। ਦੋਵਾਂ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜਾਣਕਾਰੀ ਅਨੁਸਾਰ ਗੋਲੀਬਾਰੀ ਕਿਸੇ ਨਫ਼ਰਤ ਅਪਰਾਧ ਨਾਲ ਸਬੰਧਤ ਨਹੀਂ ਹੈ, ਇਹ ਗੋਲੀਬਾਰੀ ਦੋ ਵਿਅਕਤੀਆਂ ਵਿਚਕਾਰ ਹੋਈ, ਜੋ ਇਕ ਦੂਜੇ ਨੂੰ ਜਾਣਦੇ ਸਨ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੇ ਨਗਰ ਕੀਰਤਨ ਸਜਾਇਆ ਗਿਆ ਸੀ।
ਜਿਸ ਦੌਰਾਨ ਗੁਰਦੁਆਰਾ ਸਾਹਿਬ ਦੇ ਬਾਹਰ ਫਾਇਰਿੰਗ ਦੀ ਖਬਰ ਆਈ। ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੋਵਾਂ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਦੱਸਿਆ ਗਿਆ ਹੈ ਕਿ ਦੋਵਾਂ ਵਿਚ ਬਹਿਸ ਹੋਈ ਤੇ ਬਾਅਦ ਵਿਚ ਫਾਇਰਿੰਗ ਕਰ ਦਿੱਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।