Home /News /punjab /

ਸੰਗਰੂਰ ਵਿਚ ਬਣੇਗਾ ਪਿਆਜ਼ ਲਈ ਪਹਿਲਾ ਸੈਂਟਰ ਆਫ ਐਕਸੀਲੈਂਸ, ਕਿਸਾਨਾਂ ਨੂੰ ਮਿਲੇਗਾ ਫਾਇਦਾ

ਸੰਗਰੂਰ ਵਿਚ ਬਣੇਗਾ ਪਿਆਜ਼ ਲਈ ਪਹਿਲਾ ਸੈਂਟਰ ਆਫ ਐਕਸੀਲੈਂਸ, ਕਿਸਾਨਾਂ ਨੂੰ ਮਿਲੇਗਾ ਫਾਇਦਾ

ਸੰਗਰੂਰ ਵਿਚ ਬਣੇਗਾ ਪਿਆਜ਼ ਲਈ ਪਹਿਲਾ ਸੈਂਟਰ ਆਫ ਐਕਸੀਲੈਂਸ, ਕਿਸਾਨਾਂ ਨੂੰ ਮਿਲੇਗਾ ਫਾਇਦਾ

ਸੰਗਰੂਰ ਵਿਚ ਬਣੇਗਾ ਪਿਆਜ਼ ਲਈ ਪਹਿਲਾ ਸੈਂਟਰ ਆਫ ਐਕਸੀਲੈਂਸ, ਕਿਸਾਨਾਂ ਨੂੰ ਮਿਲੇਗਾ ਫਾਇਦਾ

ਇਹ ਸੈਂਟਰ ਪਿਆਜ਼ ਦੇ ਉਤਪਾਦਨ ਨੂੰ 22 ਟਨ ਤੋਂ ਵਧਾ ਕੇ 40 ਟਨ ਪ੍ਰਤੀ ਹੈਕਟੇਅਰ ਕਰਨ ਦੇ ਸਮਰੱਥ ਹੋਵੇਗਾ ਤੇ ਇਸ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵੱਲੋਂ ਪਿਆਜ਼ ਦੀ 25 ਫ਼ੀਸਦੀ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸ ਸੈਂਟਰ ਦੀ ਸਥਾਪਨਾ ਹੋਣ ਨਾਲ 3 ਸਾਲਾਂ ਵਿੱਚ ਪਿਆਜ਼ ਦੀ ਕਾਸ਼ਤ ਅਧੀਨ ਰਕਬਾ ਵਧ ਕੇ 60000 ਏਕੜ ਹੋ ਜਾਵੇਗਾ।

ਹੋਰ ਪੜ੍ਹੋ ...
 • Share this:

  ਪੰਜਾਬ ਸਰਕਾਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਖੇੜੀ ਵਿਚ ਪਿਆਜ਼ ਲਈ ਆਧੁਨਿਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾਵੇਗਾ। ਇਸ ਸਬੰਧੀ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਪੰਜਾਬ ਵਿੱਚ ਇੰਡੋ-ਡੱਚ ਸਮਝੌਤੇ ਨਾਲ ਸਥਾਪਤ ਕੀਤਾ ਜਾਣ ਵਾਲਾ ਇਹ ਤੀਜਾ ਸੈਂਟਰ ਆਫ਼ ਐਕਸੀਲੈਂਸ ਹੋਵੇਗਾ।

  ਕੈਬਨਿਟ ਮੰਤਰੀ ਨੀਦਰਲੈਂਡ ਦੇ ਪੀਯੂਐੱਮ ਮਾਹਿਰ ਤਾਰਟ ਹਾਫਮੈਨਪਮ ਅਤੇ ਬਾਗ਼ਬਾਨੀ ਵਿਭਾਗ ਪੰਜਾਬ ਦੇ ਡਾਇਰੈਕਟਰ ਸਲਿੰਦਰ ਕੌਰ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਨੇ ਕਿਹਾ ਕਿ ਇਸ ਸੈਂਟਰ ਦਾ ਉਦੇਸ਼ ਨਾ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਪਿਆਜ਼ ਦੀ ਕਾਸ਼ਤ ਵਿੱਚ ਨਵੀਂ ਤਕਨੀਕੀ ਅਤੇ ਵਿਗਿਆਨਕ ਕਾਢਾਂ ਤੋਂ ਜਾਣੂ ਕਰਵਾਉਣਾ ਹੈ ਬਲਕਿ ਦੋ-ਫ਼ਸਲੀ ਪ੍ਰਣਾਲੀ ਦੇ ਰਵਾਇਤੀ ਚੱਕਰ ਤੋਂ ਵੀ ਬਾਹਰ ਕੱਢਣਾ ਹੈ।

  ਮੰਤਰੀ ਨੇ ਕਿਹਾ ਕਿ ਇਹ ਸੈਂਟਰ ਪਿਆਜ਼ ਦੇ ਉਤਪਾਦਨ ਨੂੰ 22 ਟਨ ਤੋਂ ਵਧਾ ਕੇ 40 ਟਨ ਪ੍ਰਤੀ ਹੈਕਟੇਅਰ ਕਰਨ ਦੇ ਸਮਰੱਥ ਹੋਵੇਗਾ ਤੇ ਇਸ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵੱਲੋਂ ਪਿਆਜ਼ ਦੀ 25 ਫ਼ੀਸਦੀ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸ ਸੈਂਟਰ ਦੀ ਸਥਾਪਨਾ ਹੋਣ ਨਾਲ 3 ਸਾਲਾਂ ਵਿੱਚ ਪਿਆਜ਼ ਦੀ ਕਾਸ਼ਤ ਅਧੀਨ ਰਕਬਾ ਵਧ ਕੇ 60000 ਏਕੜ ਹੋ ਜਾਵੇਗਾ।

  ਇਹ ਸੈਂਟਰ ਬਾਗਬਾਨੀ ਵਿਕਾਸ ਮਿਸ਼ਨ ਤਹਿਤ 10 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾਵੇਗਾ। ਇਸ ਕੇਂਦਰ ਵਿੱਚ ਪਿਆਜ਼ ਦੀ ਨਰਸਰੀ ਲਈ ਉੱਦਮ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਂਦਰ ਦਾ ਲਾਭ ਪਿੰਡਾਂ ਵਿੱਚ ਦਿੱਤਾ ਜਾਵੇਗਾ।

  Published by:Gurwinder Singh
  First published:

  Tags: Farmer, Punjab farmers