Home /News /punjab /

'ਮੇਰੇ ਤੋਂ ਲਿਖ ਕੇ ਲੈ ਲਵੋ, ਆਉਣ ਵਾਲੇ ਪੰਜ ਸਾਲ ਵੀ ਆਪਾਂ ਬਰਬਾਦ ਕਰ ਦਿੱਤੈ' : ਸੁਖਬੀਰ ਬਾਦਲ

'ਮੇਰੇ ਤੋਂ ਲਿਖ ਕੇ ਲੈ ਲਵੋ, ਆਉਣ ਵਾਲੇ ਪੰਜ ਸਾਲ ਵੀ ਆਪਾਂ ਬਰਬਾਦ ਕਰ ਦਿੱਤੈ' : ਸੁਖਬੀਰ ਬਾਦਲ

ਬਰਨਾਲਾ ਵਿਖੇ SAD ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਗਰੂਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦੀ ਉਮੀਦਵਾਰ ਕਮਲਦੀਪ ਕੌਰ ਦੇ ਹੱਕ ਵਿੱਚ ਰੈਲੀ ਕਰਦੇ ਹੋਏ।

ਬਰਨਾਲਾ ਵਿਖੇ SAD ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਗਰੂਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦੀ ਉਮੀਦਵਾਰ ਕਮਲਦੀਪ ਕੌਰ ਦੇ ਹੱਕ ਵਿੱਚ ਰੈਲੀ ਕਰਦੇ ਹੋਏ।

Sangrur bypoll-ਸੁਖਬੀਰ ਬਾਦਲ ਨੇ ਕਿਹਾ ਕਿ 'ਜਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲ ਕੁਝ ਨਹੀਂ ਕੀਤਾ , ਉਸੇ ਤਰ੍ਹਾਂ AAP ਸਰਕਾਰ ਨੇ ਵੀ ਕੁਝ ਨਹੀਂ ਕਰਨਾ। ਸੁਖਬੀਰ ਬਾਦਲ ਨੇ ਕਿਹਾ ਕਿ ਮੇਰੇ ਤੋਂ ਲਿਖ ਕੇ ਲੈ ਲਵੋ ਕਿ ਆਉਣ ਵਾਲੇ ਪੰਜ ਸਾਲ ਵੀ ਆਪਾਂ ਬਰਬਾਦ ਕਰ ਦਿੱਤੇ।'

 • Share this:
  ਬਰਨਾਲਾ : ਸ਼੍ਰੋਮਣੀ ਅਕਾਲੀ ਦਲ( SAD) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਗਰੂਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦੀ ਉਮੀਦਵਾਰ ਕਮਲਦੀਪ ਕੌਰ ਲਈ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ 'ਜਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲ ਕੁਝ ਨਹੀਂ ਕੀਤਾ, ਉਸੇ ਤਰ੍ਹਾਂ AAP ਸਰਕਾਰ ਨੇ ਵੀ ਕੁਝ ਨਹੀਂ ਕਰਨਾ। ਸੁਖਬੀਰ ਬਾਦਲ ਨੇ ਕਿਹਾ ਕਿ ਮੇਰੇ ਤੋਂ ਲਿਖ ਕੇ ਲੈ ਲਵੋ ਕਿ ਆਉਣ ਵਾਲੇ ਪੰਜ ਸਾਲ ਵੀ ਆਪਾਂ ਬਰਬਾਦ ਕਰ ਦਿੱਤੇ ਹਨ।'

  ਜ਼ਿਕਰਯੋਗ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੁੰ ਅਕਾਲੀ ਦਲ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਗਿਆ ਹੈ। ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਾਰ ਹਨ। ਧੂਰੀ ਤੋਂ ਸਾਬਕਾ ਵਿਧਾਇਕ ਦਲਬੀਰ ਗੋਲਡੀ ਨੂੰ ਕਾਂਗਰਸ ਦਾ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਵਿਚ ਸ਼ਾਮਲ ਹੋਏ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਗਿਆ ਹੈ।


  ਸੰਗਰੂਰ ਲੋਕਸਭਾ ਜ਼ਿਮਨੀ ਚੋਣ (Sangrur bypoll) ਦਾ ਐਲਾਨ ਹੋ ਗਿਆ ਹੈ। 23 ਜੂਨ ਨੂੰ ਵੋਟਿੰਗ ਹੋਵੇਗੀ ਅਤੇ 26 ਜੂਨ ਨੂੰ ਨਤੀਜਾ ਐਲਾਨਿਆ ਆਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤਣ ਤੋਂ ਬਾਅਦ ਜ਼ਿਮਨੀ ਚੋਣ ਕਰਵਾਉਣੀ ਪੈ ਰਹੀ ਹੈ।
  Published by:Sukhwinder Singh
  First published:

  Tags: Sangrur bypoll, Shiromani Akali Dal, Sukhbir Badal

  ਅਗਲੀ ਖਬਰ