ਪੰਜ ਮੈਂਬਰੀ ਕਮੇਟੀ ਵੱਲੋਂ ਸਿੱਖ ਪ੍ਰਚਾਰਕ ਰਣਜੀਤ ਸਿੰਘ ਨੂੰ ਮੀਟਿੰਗ ਲਈ ਸੱਦਾ ਪੱਤਰ ਭੇਜਿਆ

News18 Punjabi | News18 Punjab
Updated: December 12, 2019, 7:19 PM IST
share image
ਪੰਜ ਮੈਂਬਰੀ ਕਮੇਟੀ ਵੱਲੋਂ ਸਿੱਖ ਪ੍ਰਚਾਰਕ ਰਣਜੀਤ ਸਿੰਘ ਨੂੰ ਮੀਟਿੰਗ ਲਈ ਸੱਦਾ ਪੱਤਰ ਭੇਜਿਆ
ਹੁਣ ਫਰਾਂਸ ਦੇ ਗੁਰੂ ਘਰਾਂ ਵਿਚ ਢੱਡਰੀਆਂਵਾਲਾ ਦੇ ਪ੍ਰਚਾਰ ਕਰਨ ਉਤੇ ਪਾਬੰਦੀ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਬਣਾਈ ਗਈ ਵਿਦਵਾਨਾਂ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਢੱਡਰੀਆਂ ਵਾਲਾ ਨੂੰ ਕੁਝ ਵਿਵਾਦਿਤ ਕਥਨਾਂ ਬਾਰੇ ਜਰੂਰੀ ਵਿਚਾਰਾਂ ਕਰਨ ਸੰਬੰਧੀ 22 ਨੂੰ 12 ਵਜੇ, ਪਟਿਆਲਾ ਦੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਆਉਣ ਲਈ ਅੱਜ ਇਕ ਬੁਲਾਵਾ ਪੱਤਰ ਭੇਜਿਆ ਗਿਆ।

  • Share this:
  • Facebook share img
  • Twitter share img
  • Linkedin share img
ਅੰਮ੍ਰਿਤਸਰ - ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਪ੍ਰਤੀ ਮਿਲੀਆਂ ਸ਼ਿਕਾਇਤਾਂ ਪ੍ਰਤੀ ਸਾਰੇ ਮਾਮਲੇ ਦੀ ਘੋਖ ਪੜਤਾਲ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਬਣਾਈ ਗਈ ਵਿਦਵਾਨਾਂ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਢੱਡਰੀਆਂ ਵਾਲਾ ਨੂੰ ਕੁਝ ਵਿਵਾਦਿਤ ਕਥਨਾਂ ਬਾਰੇ ਜਰੂਰੀ ਵਿਚਾਰਾਂ ਕਰਨ ਸੰਬੰਧੀ 22 ਨੂੰ 12 ਵਜੇ, ਪਟਿਆਲਾ ਦੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਆਉਣ ਲਈ ਅੱਜ ਇਕ ਬੁਲਾਵਾ ਪੱਤਰ ਭੇਜਿਆ ਗਿਆ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ 'ਤੇ ਯਕੀਨ ਕੀਤਾ ਜਾਵੇ ਤਾਂ ਉਕਤ ਸੱਦਾ ਢੱਡਰੀਆਂ ਵਾਲਾ ਨੇ ਪ੍ਰਾਪਤ ਕਰ ਲਿਆ ਹੈ।

Invitation copy
ਸਬ ਕਮੇਟੀ ਦੇ ਕੋਆਰਡੀਨੇਟਰ ਡਾ: ਚਮਕੌਰ ਸਿੰਘ ਵਲੋਂ ਜਾਰੀ ਪੱਤਰ ਵਿਚ ਉਨਾਂ ਢੱਡਰੀ ਵਾਲਾ ਨੂੰ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ਅਨੁਸਾਰ ਆਪ ਜੀ ਨਾਲ ਕੁਝ ਵਿਵਾਦਿਤ ਕਥਨਾਂ 'ਤੇ ਵਿਚਾਰ ਕਰਨ ਲਈ ਪੰਜ ਵਿਦਵਾਨਾਂ ਦੀ ਕਮੇਟੀ ਬਣਾਈ ਗਈ ਹੈ। ਜਿਨਾਂ 'ਚ ਡਾ: ਪਰਮਵੀਰ ਸਿੰਘ, ਪ੍ਰਿੰ: ਪ੍ਰਭਜੋਤ ਕੌਰ, ਸ: ਗੁਰਮੀਤ ਸਿੰਘ , ਡਾ: ਅਮਰਜੀਤ ਸਿੰਘ ਅਤੇ ਫਾ: ਇੰਦਰਜੀਤ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ, ਵਲੋਂ ਢੱਡਰੀ ਵਲਾ ਨਾਲ ਇਕਲਿਆਂ ਬੈਠ ਕੇ ਵਿਚਾਰ ਵਟਾਂਦਰਾ ਕਰਨ ਲਈ 22 ਨੂੰ ਪਟਿਆਲਾ ਦੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਦੇ ਮੀਟਿੰਗ ਹਾਲ ਵਿਖੇ ਦੁਪਹਿਰ 12 ਵਜੇ ਪਹੁੰਚਣ ਲਈ ਕਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਕਿ ਉਕਤ ਸਾਰੇ ਮਾਮਲੇ ਬਾਰੇ ਢੱਡਰੀਆਂ ਵਾਲੇ ਨਾਲ ਗੱਲਬਾਤ 5 ਮੈਂਬਰੀ ਕਮੇਟੀ ਹੀ ਕਰੇਗੀ। ਚਾਹੇ ਕਮੇਟੀ ਉਸ ਨੂੰ ਆਪਣੇ ਕੋਲ ਬੁਲਾਵੇ ਜਾਂ ਕਿਤੇ ਜਾ ਕੇ ਗੱਲਬਾਤ ਕਰੇ।
ਯਾਦ ਰਹੇ ਕਿ ਦੇਸ਼ ਵਿਦੇਸ਼ ਦੀਆਂ ਦਰਜਨ ਸਿੱਖ ਜਥੇਬੰਦੀਆਂ ਪ੍ਰਚਾਰਕਾਂ ਅਤੇ ਬੁੱਧੀਜੀਵੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਸੌਂਪ ਦਿਆਂ ਰਣਜੀਤ ਸਿੰਘ ਢੱਡਰੀਆਂ ਵਾਲਾ ਵੱਲੋਂ ਸਿੱਖ ਧਰਮ, ਇਤਿਹਾਸ, ਪੁਰਾਤਨ ਰਵਾਇਤਾਂ ਪਰੰਪਰਾਵਾਂ ਤੇ ਸਿਧਾਂਤ ਬਾਰੇ ਗਲਤ ਪ੍ਰਚਾਰ ਦਾ ਮਾਮਲਾ ਉਠਾਇਆ ਅਤੇ ਉਸ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਸੀ।ਢੱਡਰੀਆਂ ਵਾਲਾ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਿਲ ਰਹੀਆਂ ਸ਼ਿਕਾਇਤਾਂ ਦੇ ਸੰਬੰਧ ਵਿਚ ਤਖਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਦੌਰਾਨ ਸਾਰੇ ਮਾਮਲੇ ਦੀ ਘੋਖ ਪੜਤਾਲ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 5 ਮੈਂਬਰੀ ਕਮੇਟੀ ਗਠਿਤ ਕੀਤੀ ਗਈ। ਇਸ ਤੋਂ ਪਹਿਲਾਂ ਜਥੇਦਾਰ ਗਿ: ਗੁਰਬਚਨ ਸਿੰਘ ਦੇ ਸਮੇਂ ਦੌਰਾਨ ਵੀ ਢੱਡਰੀਆਂ ਵਾਲਾ ਖ਼ਿਲਾਫ਼ ਅਜਿਹੀਆਂ ਅਪੀਲਾਂ ਸੰਗਤ ਅਤੇ ਸਿਖ ਜਥੇਬੰਦੀਆਂ ਵੱਲੋਂ ਕੀਤੀਆਂ ਗਈਆਂ ਸਨ, ਪਰ ਤਤਕਾਲੀ ਜਥੇਦਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਸੀ ਕੀਤੀ ਗਈ।
Published by: Ashish Sharma
First published: December 12, 2019, 7:19 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading