
ਵਿਵਾਦਾਂ 'ਚ ਫਿਲੌਰ ਪੁਲਿਸ ਅਕੈਡਮੀ! ਨਸ਼ੇ ਦੇ ਮਾਮਲੇ 'ਚ 5 ਹੋਰ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ
ਸੁਰਿੰਦਰ ਕੰਬੋਜ
ਜਲੰਧੜ : ਫਿਲੌਰ ਦੀ ਮਹਾਰਾਜਾ ਪੰਜਾਬ ਪੁਲਿਸ ਅਕੈਡਮੀ(Phillaur Police Academy) ਨਸ਼ੇ ਦੇ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਹੈ । ਮੀਡੀਆ ਵੱਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਨਸ਼ਾ ਵੇਚੇ ਜਾਣ ਅਤੇ ਨਸ਼ਾ ਕਰਨ ਦੀ ਖਬਰਾਂ ਨੂੰ ਪ੍ਰਮੁੱਖਤਾ ਨਾਲ ਨਸ਼ਰ ਕੀਤਾ ਗਿਆ ਸੀ ਅਤੇ ਇਸ ਰੈਕੇਟ ਦਾ ਭਾਂਡਾ ਫੋੜਿਆ ਸੀ । ਜਿਸਤੋਂ ਬਾਅਦ ਫਿਲੌਰ ਪੁਲਿਸ ਵੱਲੋਂ ਦੋ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਜਿਸ ਤੋਂ ਬਾਅਦ ਪੁਲਿਸ ਵੱਲੋਂ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਵਿਚ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੇ ਗਏ ਤਫ਼ਤੀਸ਼ ਦੌਰਾਨ ਫਿਲੌਰ ਪੁਲਿਸ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਜਦਕਿ ਇਕ ਮਹਿਲਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਪਾਸੋਂ 42 ਗਰਾਮ ਹੈਰੋਇਨ ਬਰਾਮਦ ਕੀਤੀ ਹੈ ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਫਿਲੌਰ ਹਰਲੀਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੰਜ ਸਿਪਾਹੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਚ ਕਮਲਜੀਤ ਸਿੰਘ ਹਰਮਨਪ੍ਰੀਤ ਸਿੰਘ ਗੋਬਿੰਦ ਅਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਹੈ ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਤੋਂ ਰਿਮਾਂਡ ਹਾਸਿਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ।
ਡੀ ਐੱਸ ਪੀ ਨੇ ਦੱਸਿਆ ਕਿ ਇਨ੍ਹਾਂ ਨੂੰ ਨਸ਼ਾ ਸਪਲਾਈ ਕਰਨ ਵਾਲੀ ਨਿਧੀ ਪਤਨੀ ਗੁਰਦੀਪ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ । ਜਿਸ ਪਾਸੋਂ 42 ਗਰਾਮ ਹੈਰੋਇਨ ਪੁਲਿਸ ਨੇ ਬਰਾਮਦ ਕੀਤੀ ਹੈ ।
ਉਨ੍ਹਾਂ ਦੱਸਿਆ ਕਿ ਨਿਧੀ ਕੋਲੋਂ ਹੀ ਇਹ ਮੁਲਾਜ਼ਮ ਹੈਰੋਇਨ ਚਿੱਟਾ ਲੈਂਦੇ ਸਨ । ਨਿਧੀ ਦਾ ਪਤੀ ਗੁਰਦੀਪ ਸਿੰਘ ਇਹ ਹੈਰੋਇਨ ਲਿਆਂਦਾ ਸੀ ਜਿਸ ਦੀ ਤਫਤੀਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਜਿਹੜਾ ਮਲਾਜ਼ਮ ਡੀਐਮਸੀ ਹਸਪਤਾਲ ਵਿਖੇ ਜ਼ੇਰੇ ਇਲਾਜ ਸੀ ਉਸ ਦੇ ਬੀਤੇ ਦਿਨੀਂ ਮੌਤ ਹੋ ਗਈ ਹੈ ਜਿਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈਂ ਪ੍ਰਸ਼ਾਸਨ ਬਰੀਕੀ ਨਾਲ ਜਾਂਚ ਕਰ ਰਹੀ ਹੈ ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।