ਪੰਜਾਬ ’ਚ ਹੜ੍ਹਾਂ ਨੇ ਮਚਾਈ ਤਬਾਹੀ, 6 ਦੀ ਮੌਤ

News18 Punjab
Updated: August 19, 2019, 1:40 PM IST
share image
ਪੰਜਾਬ ’ਚ ਹੜ੍ਹਾਂ ਨੇ ਮਚਾਈ ਤਬਾਹੀ, 6 ਦੀ ਮੌਤ

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਸੂਬੇ ਦੀ ਨਦੀਆਂ ਖਤਰੇ ਦੇ ਨਿਸ਼ਾਨ ‘ਤੇ ਹਨ, ਜਿਸ ਕਾਰਨ ਰਾਜ ਦੇ ਕਈ ਇਲਾਕੇ ਹੜ੍ਹਾਂ ਦੀ ਚਪੇਟ ਵਿਚ ਆ ਗਏ ਹਨ। ਹੜ੍ਹਾਂ ਕਰਕੇ 6 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਸ਼ਾਸਨ ਨੇ ਸੂਬੇ ਵਿਚ ਹਾਈ ਅਲਰਟ ਕਰ ਦਿੱਤਾ ਹੈ। ਨਦੀਆਂ ਦਾ ਪਾਣੀ ਰਿਹਾਇਸ਼ੀ ਇਲਾਕੇ ਵਿਚ ਆ ਜਾਣ ਕਾਰਨ ਲੋਕ ਆਪਣੀਆਂ ਰਿਹਾਇਸ਼ ਛੱਡਣ ਨੂੰ ਮਜਬੂਰ ਹੋ ਗਏ ਹਨ।

ਜ਼ਿਲ੍ਹਾ ਜਲੰਧਰ ਹੜ੍ਹਾਂ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਪਿੰਡ ਹਥਿਆਣਾ ਦੇ ਰਿਹਾਇਸ਼ੀ ਇਲਾਕਿਆਂ ਵਿਚ ਸਤਲੁਜ ਦਾ ਪਾਣੀ ਦਾਖ਼ਲ ਹੋ ਗਿਆ ਹੈ। ਕੁਝ ਇਲਾਕਿਆਂ ਵਿਚ ਪਾਣੀ 4 ਤੋਂ 5 ਫੁੱਟ ਤੱਕ ਆਉਣ ਨਾਲ ਘਰ ਪਾਣੀ ਵਿਚ ਡੁੱਬ ਗਏ ਅਤੇ ਲੋਕਾਂ ਨੂੰ ਆਪਣੇ ਘਰ ਖ਼ਾਲੀ ਕਰਨੇ ਪਏ। ਹੜ੍ਹਾਂ ਕਾਰਨ ਸ਼੍ਰੀ ਆਨੰਦਪੁਰ ਸਾਹਿਬ, ਜਲੰਧਰ, ਫ਼ਾਜ਼ਿਲਕਾ, ਮੋਗਾ, ਫ਼ਿਰੋਜ਼ਪੁਰ ਅਤੇ ਰੋਪੜ੍ਹ ਦੇ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਫ਼ੌਜ ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਹਿਮਾਚਲ ਦੇ ਕਈ ਡੈਮਾਂ ਵਿਚੋਂ ਪਾਣੀ ਛੱਡਣ ਤੋਂ ਬਾਅਦ ਪੰਜਾਬ ਦੇ 238 ਪਿੰਡਾਂ ਵਿਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨ ਦੇ ਹੁਕਮ ਵੀ ਦਿੱਤੇ ਹਨ ਅਤੇ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਹੜ੍ਹਾਂ ਕਾਰਨ ਰੋਪੜ ਅਤੇ ਆਨੰਦਪੁਰ ਸਾਹਿਬ  ਵਿਚਕਾਰ ਰੇਲ ਪਟੜੀ ਖਿਸਕ ਗਈ, ਜਿਸ ਕਾਰਣ ਕਾਰਨ 12 ਤੋਂ ਜ਼ਿਆਦਾ ਟਰੇਨਾਂ ਰੱਦ ਹੋ ਗਈਆਂ ਹਨ।
First published: August 19, 2019
ਹੋਰ ਪੜ੍ਹੋ
ਅਗਲੀ ਖ਼ਬਰ