ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਮਜ਼ਬੂਤੀ ਲਈ ਤਾਲਮੇਲ ਕਮੇਟੀ, ਧਾਰਮਿਕ ਕਮੇਟੀ ਅਤੇ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ।
ਉਨ੍ਹਾ ਦੱਸਿਆ ਕਿ ਤਾਲਮੇਲ ਕਮੇਟੀ ਵਿਚ 9 ਮੈਂਬਰ ਹਨ। ਜਿਸ ਵਿਚ ਸ.ਜਗਮੀਤ ਸਿੰਘ ਬਰਾੜ, ਸ.ਰਣਜੀਤ ਸਿੰਘ ਤਲਵੰਡੀ, ਸ.ਜਸਟਿਸ ਨਿਰਮਲ ਸਿੰਘ, ਸ.ਪਰਮਿੰਦਰ ਸਿੰਘ ਢੀਂਡਸਾ, ਸ.ਸਰਵਣ ਸਿੰਘ ਫਿਲੌਰ, ਸ.ਸੁਖਵਿੰਦਰ ਸਿੰਘ ਔਲਖ, ਸ.ਮਨਜੀਤ ਸਿੰਘ ਦਸੂਹਾ, ਸ.ਰਣਧੀਰ ਸਿੰਘ ਰੱਖੜਾ ਅਤੇ ਸ.ਗੁਰਿੰਦਰ ਸਿੰਘ ਬਾਜਵਾ ਸ਼ਾਮਿਲ ਹਨ।
ਇਸੇ ਤਰ੍ਹਾਂ 9 ਮੈਂਬਰੀ ਧਾਰਮਿਕ ਕਮੇਟੀ ਵਿਚ ਸ.ਸੁਖਦੇਵ ਸਿੰਘ ਭੌਰ, ਸ.ਕਰਨੈਲ ਸਿੰਘ ਪੰਜੋਲੀ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਸ.ਰਾਮਪਾਲ ਸਿੰਘ ਬਹਿਣੀਵਾਲ, ਸ.ਅਰਜਨ ਸਿੰਘ ਸ਼ੇਰਗਿੱਲ, ਸ.ਮਨਜੀਤ ਸਿੰਘ ਭੋਮਾ, ਸ.ਅਮਰਿੰਦਰ ਸਿੰਘ ਚੰਡੀਗੜ੍ਹ, ਸ. ਮਲਕੀਤ ਸਿੰਘ ਚੰਗਾਲ ਅਤੇ ਸ. ਭੁਪਿੰਦਰ ਸਿੰਘ ਅਸੰਦ ਸ਼ਾਮਿਲ ਹਨ ਅਤੇ 10 ਮੈਂਬਰੀ ਸਲਾਹਕਾਰ ਕਮੇਟੀ ਵਿਚ ਸ.ਜਗਦੀਸ਼ ਸਿੰਘ ਗਰਚਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਸ. ਤੇਜਿੰਦਰਪਾਲ ਸਿੰਘ ਸੰਧੂ, ਬੀਬੀ ਹਰਜੀਤ ਕੌਰ ਤਲਵੰਡੀ, ਸ. ਰਜਿੰਦਰ ਸਿੰਘ ਰਾਜਾ, ਸ.ਹਰਵੇਲ ਸਿੰਘ ਮਾਧੋਪੁਰ, ਸ. ਜਗਤਾਰ ਸਿੰਘ ਰਾਜੇਆਣਾ, ਸ.ਸੁਖਵੰਤ ਸਿੰਘ ਸਰਾਓ, ਸ. ਮਾਨ ਸਿੰਘ ਗਰਚਾ, ਜਥੇਦਾਰ ਦਲਜੀਤ ਸਿੰਘ ਅਮਰਕੋਟ ਸ਼ਾਮਿਲ ਹਨ। ਸ. ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਬੀਤੇ ਦਿਨੀਂ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਹੋਈ ਮੀਟਿੰਗ ਵਿੱਚ ਪੰਥ ਅਤੇ ਪੰਜਾਬ ਦਰਦੀਆਂ ਨੂੰ ਇੱਕਜੁੱਟ ਕਰਨ ਲਈ ਇਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ। ਜਿਸ ਦੇ ਬਾਅਦ ਪਾਰਟੀ ਵੱਲੋ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰ ਕਿਸੇ ਨਾ ਕਿਸੇ ਕਾਰਨ ਅਕਾਲੀ ਦਲ ਨੂੰ ਛੱਡ ਚੁੱਕੇ ਪੰਥ ਅਤੇ ਪੰਜਾਬ ਹਿਤੈਸ਼ੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰਨਗੇ।
ਇਸ ਤੋਂ ਇਲਾਵਾ ਧਾਰਮਿਕ ਅਤੇ ਸਲਾਹਕਾਰ ਕਮੇਟੀਆਂ ਦਾ ਗਠਨ ਵੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਗਠਿਤ ਕੀਤੀਆਂ ਗਈਆ ਕਮੇਟੀਆਂ ਵਿਚ ਹੋਰ ਮੈਂਬਰਾਂ ਦੀ ਗਿਣਤੀ ਵੀ ਵਧਾਈ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Appointment, Sukhdev singh dhindsa