ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਦਿੰਦਿਆਂ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸ਼ੁੱਕਰਵਾਰ ਨੂੰ ਸੰਗਠਨਾਤਮਕ ਨਿਯੁਕਤੀਆਂ ਦਾ ਐਲਾਨ ਕੀਤਾ। ਕੈਪਟਨ ਤੇ ਜਾਖੜ ਇਸੇ ਸਾਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਅਰੁਣ ਸਿੰਘ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜਾਬ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਮਨੋਰੰਜਨ ਕਾਲੀਆ ਅਤੇ ਅਮਨਜੋਤ ਕੌਰ ਰਾਮੂਵਾਲੀਆ ਨੂੰ ਵੀ ਕੌਮੀ ਕਾਰਜਕਾਰਨੀ ਕਮੇਟੀ ਦਾ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਜੈਵੀਰ ਸ਼ੇਰਗਿੱਲ ਨੂੰ ਪੰਜਾਬ ਤੋਂ ਭਾਜਪਾ ਦਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਹ ਸਾਰੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੀ ਕੌਮੀ ਟੀਮ ਵਿੱਚ ਸ਼ਾਮਲ ਕੀਤੇ ਗਏ ਪੰਜਾਬ ਭਾਜਪਾ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰੇ ਆਗੂ ਪੰਜਾਬ ਦੀਆਂ ਸਮੱਸਿਆਵਾਂ ਤੋਂ ਭਲੀ ਭਾਂਤ ਜਾਣੂ ਹਨ ਅਤੇ ਇਹ ਸਾਰੇ ਪੰਜਾਬ ਨਾਲ ਸਬੰਧਤ ਸਮੱਸਿਆਵਾਂ ਨੂੰ ਕੌਮੀ ਲੀਡਰਸ਼ਿਪ ਦੇ ਸਾਹਮਣੇ ਉਜਾਗਰ ਕਰਨ ਜਾ ਰਹੇ ਹਨ। ਨੂੰ ਸੁਲਝਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਨ੍ਹਾਂ ਆਗੂਆਂ ਅਤੇ ਕੌਮੀ ਲੀਡਰਸ਼ਿਪ ਦੇ ਤਾਲਮੇਲ ਦਾ ਪੰਜਾਬ ਭਾਜਪਾ ਨੂੰ ਵੀ ਕਾਫੀ ਲਾਭ ਮਿਲੇਗਾ ਅਤੇ ਇਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Captain Amarinder Singh, J P Nadda BJP President, Punjab BJP, Sunil Jakhar