Home /News /punjab /

ਜਦ ਜ਼ਮੀਰ ਗਹਿਣੇ ਰੱਖ ਦਿੱਤੀ ਜਾਵੇ ਤਾਂ ਤੁਹਾਡੀ ਤਾਕਤ ਕੋਈ ਮਾਇਨਾ ਨਹੀਂ ਰੱਖਦੀ: ਸਿੱਧੂ

ਜਦ ਜ਼ਮੀਰ ਗਹਿਣੇ ਰੱਖ ਦਿੱਤੀ ਜਾਵੇ ਤਾਂ ਤੁਹਾਡੀ ਤਾਕਤ ਕੋਈ ਮਾਇਨਾ ਨਹੀਂ ਰੱਖਦੀ: ਸਿੱਧੂ

ਜਦ ਜ਼ਮੀਰ ਗਹਿਣੇ ਰੱਖ ਦਿੱਤੀ ਜਾਵੇ ਤਾਂ ਤੁਹਾਡੀ ਤਾਕਤ ਕੋਈ ਮਾਇਨਾ ਨਹੀਂ ਰੱਖਦੀ: ਸਿੱਧੂ (ਫਾਇਲ ਫੋਟੋ)

ਜਦ ਜ਼ਮੀਰ ਗਹਿਣੇ ਰੱਖ ਦਿੱਤੀ ਜਾਵੇ ਤਾਂ ਤੁਹਾਡੀ ਤਾਕਤ ਕੋਈ ਮਾਇਨਾ ਨਹੀਂ ਰੱਖਦੀ: ਸਿੱਧੂ (ਫਾਇਲ ਫੋਟੋ)

  • Share this:
    ਦਿੱਲੀ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ 'ਗਿਆਨ ਸਾਂਝਾ ਸਮਝੌਤੇ' ਪਿੱਛੋਂ ਪੰਜਾਬ ਦੀ ਸਿਆਸਤ ਭਖ ਗਈ ਹੈ। ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਆਪ ਨੂੰ ਇਸ ਮੁੱਦੇ ਉਤੇ ਘੇਰ ਲਿਆ ਹੈ। ਵਿਰੋਧੀ ਧਿਰਾਂ ਦਾ ਦੋਸ਼ ਹੈ ਕਿ ਹੁਣ ਦਿੱਲੀ ਦਾ ਮੁੱਖ ਮੰਤਰੀ ਕਿਸੇ ਵੀ ਅਧਿਕਾਰੀ ਜਾਂ ਮੰਤਰੀ ਨੂੰ ਦਿੱਲੀ ਬੁਲਾ ਸਕਦਾ ਹੈ ਤੇ ਕੋਈ ਵੀ ਹੁਕਮ ਦੇ ਸਕਦਾ ਹੈ।

    ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਸਮਝੌਤੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ-''ਜਦ ਜ਼ਮੀਰ ਗਹਿਣੇ ਰੱਖ ਦਿੱਤੀ ਜਾਵੇ ਤਾਂ ਤੁਹਾਡੀ ਤਾਕਤ ਕੋਈ ਮਾਇਨਾ ਨਹੀਂ ਰੱਖਦੀ....
    ਅੱਜ ਦੇ ਇਸ ਸਮਝੌਤੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮੰਨ ਲਿਆ ਹੈ ਕਿ ਪੰਜਾਬ ਦਿੱਲੀ ਦਾ ਤਾਬਿਆਦਾਰ ਬਣਕੇ ਇਸਦੀ ਤਾਨਾਸ਼ਾਹੀ ਹੇਠ ਕੰਮ ਕਰੇਗਾ।''

    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਸਮਝੌਤੇ ਉਤੇ ਆਖਿਆ ਹੈ ਕਿ ਪੰਜਾਬ ਲਈ ਇਹ ਕਾਲਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਮਓਯੂ 'ਤੇ ਦਸਤਖਤ ਕਰਕੇ ਪੰਜਾਬ ਵਿੱਚ ਦਿੱਲੀ ਸਰਕਾਰ ਦੀ ਦਖਲਅੰਦਾਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

    ਸੁਖਬੀਰ ਨੇ ਆਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਬੰਦੀ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਸਮਝੌਤੇ ਨਾਲ ਅੱਜ ਤੋਂ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ, ਸਗੋਂ ਕੇਜਰੀਵਾਲ ਬਣ ਗਿਆ ਹੈ।

    ਉਨ੍ਹਾਂ ਕਿਹਾ ਕਿ ਹੁਣ ਦਿੱਲੀ ਤੋਂ ਪੰਜਾਬ ਦੇ ਅਫਸਰਾਂ ਲਈ ਹੁਕਮ ਹੋਣਗੇ। ਸੂਬੇ ਦੀ ਕਮਾਨ ਕੇਰਜੀਵਾਲ ਹੱਥ ਹੋਵੇਗੀ। ਭਗਵੰਤ ਮਾਨ ਨੇ ਕੁਰਸੀ ਪਿੱਛੇ ਪੰਜਾਬ ਕੇਰਜੀਵਾਲ ਦੇ ਹਵਾਲੇ ਕਰ ਦਿੱਤਾ ਹੈ।

    ਭਾਜਪਾ ਆਗੂ ਹਰਜੀਤ ਗਰੇਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਸਰਕਾਰ ਨਾਲ ਸਮਝੌਤਾ ਕੀਤਾ ਹੈ ਅਤੇ ਇਸ ਸਮਝੌਤੇ ਤਹਿਤ ਦਿੱਲੀ ਸਰਕਾਰ ਦੇ ਅਧਿਕਾਰੀ ਪੰਜਾਬ ਦੇ ਅਧਿਕਾਰੀਆਂ ਨੂੰ ਸਲਾਹ ਦੇਣਗੇ।

    ਕੇਜਰੀਵਾਲ ਦਿੱਲੀ ਵਿੱਚ ਬੈਠ ਕੇ ਪੰਜਾਬ ਨੂੰ ਕੰਟਰੋਲ ਕਰਨਾ ਚਾਹੁੰਦੇ ਹਨ, ਅੱਜ ਤੱਕ ਕਦੇ ਵੀ ਇੱਕ ਸੂਬੇ ਨੇ ਦੂਜੇ ਸੂਬੇ ਨਾਲ ਅਜਿਹਾ ਸਮਝੌਤਾ ਨਹੀਂ ਕੀਤਾ। ਇਹ ਪੰਜਾਬੀਆਂ ਦਾ ਅਪਮਾਨ ਹੈ।

    ਉਨ੍ਹਾਂ ਕਿਹਾ ਕਿ ਪੰਜਾਬੀ ਦੇਸ਼ ਦੇ ਨਾਲ-ਨਾਲ ਕਈ ਵਿਦੇਸ਼ਾਂ ਦੀਆਂ ਸਰਕਾਰਾਂ ਵਿਚ ਸ਼ਾਮਲ ਹਨ ਅਤੇ ਉਥੋਂ ਦੀਆਂ ਸਰਕਾਰਾਂ ਚਲਾ ਰਹੇ ਹਨ। ਇਸ ਸਮਝੌਤੇ ਨੇ ਪੂਰੇ ਪੰਜਾਬ ਨੂੰ ਸ਼ਰਮਸ਼ਾਰ ਕੀਤਾ ਹੈ ਕਿ ਸਾਨੂੰ ਦਿੱਲੀ ਦੀ ਸਲਾਹ ਲੈਣ ਦੀ ਲੋੜ ਹੈ।

    ਉਨ੍ਹਾਂ ਕਿਹਾ ਕਿ ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਇਸ ਮਾਮਲੇ ਨੂੰ ਲੋਕਾਂ ਤੱਕ ਪਹੁੰਚਾਵਾਂਗੇ। ਅਰਵਿੰਦ ਕੇਜਰੀਵਾਲ, ਪ੍ਰਧਾਨ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਦਿਲਚਸਪੀ ਮੁੱਖ ਮੰਤਰੀ ਬਣਨ ਵਿੱਚ ਨਹੀਂ ਸਗੋਂ ਪ੍ਰਧਾਨ ਮੰਤਰੀ ਬਣਨ ਵਿੱਚ ਹੈ।
    Published by:Gurwinder Singh
    First published:

    Tags: Bhagwant Mann, Dr Navjot Kaur Sidhu, Navjot Sidhu, Navjot singh sidhu

    ਅਗਲੀ ਖਬਰ