ਪੰਜਾਬ ਦੀ ਰਾਜਨੀਤੀ ਵਿੱਚ ਲਗਾਤਾਰ ਫੇਰਬਦਲ ਹੋ ਰਹੇ ਹਨ । ਪੰਜਾਬ ਵਿੱਚ ਭਾਜਪਾ ਹੌਲੀ-ਹੌਲੀ ਮਜ਼ਬੂਤ ਹੁੰਦੀ ਜਾ ਰਹੀ ਹੈ । ਜਿਥੇ ਕਈ ਪਾਰਟੀਆਂ ਦੇ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ ਉਥੇ ਹੀ ਇਸ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ । ਹੁਣ ਜਦੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਤਾਂ ਇਸ ਤੋਂ ਪਹਿਲਾਂ ਭਾਜਪਾ ਆਪਣੇ ਖੇਮੇ ਵਿੱਚ ਵਿਸਥਾਰ ਕਰਦੀ ਜਾ ਰਹੀ ਹੈ । ਪੰਜਾਬ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਇੱਕ ਵਾਰ ਫਿਰ ਭਾਜਪਾ ਦਾ ਪੱਲਾ ਫੜ ਲਿਆ ਹੈ।
ਸ਼ਨੀਵਾਰ ਨੂੰ ਜਲੰਧਰ ਤੋਂ ਸਾਬਕਾ ਡੀਸੀਪੀ ਰਾਜਿੰਦਰ ਸਿੰਘ, ਐਡਵੋਕੇਟ ਸੰਤੋਸ਼ ਸਿੰਘ ਨਾਭਾ, ਸ਼ਿਵਮ ਅਤੇ ਹਰਦੀਪ ਸਿੰਘ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।ਰਾਜਿੰਦਰ ਸਿੰਘ ਐੱਸ. ਪੀ. ਰੈਂਕ ਤੋਂ ਰਿਟਾਇਰਡ ਹੋਏ ਹਨ ਅਤੇ ਜਲੰਧਰ ਵਿਚ ਬਤੌਰ ਡੀ. ਸੀ. ਪੀ. ਵੀ ਰਹਿ ਚੁੱਕੇ ਹਨ। ਰਾਜਿੰਦਰ ਸਿੰਘ ਨੇ ਭਾਜਪਾ ਜੁਆਇਨ ਕਰਦੇ ਹੀ ਕਿਹਾ ਕਿ ਪਾਰਟੀ ਜੋ ਜ਼ਿੰਮੇਵਾਰੀ ਦੇਵੇਗੀ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।
ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਸਾਰੇ ਭਾਜਪਾ 'ਚ ਸ਼ਾਮਲ ਹੋਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਵੱਡੇ ਸਿਆਸੀ ਆਗੂ ਅਤੇ ਹੋਰ ਲੋਕ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ashwani Sharma, Gajendra Shekhawat, Punjab BJP, Punjab politics