ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਸੈਣੀ ਦੇ ਘਰ ਪੁਲਿਸ ਨੇ ਰੇਡ ਮਾਰੀ ਹੈ। ਪਤਾ ਲੱਗਾ ਹੈ ਕਿ ਪੁਲਿਸ ਸੈਣੀ ਦੀ ਗ੍ਰਿਫਤਾਰੀ ਕਰਨ ਲਈ ਆਈ ਹੈ। ਪੰਜਾਬ ਵਿਜੀਲੈਂਸ ਨੇ ਸੈਣੀ ਵਿਰੁੱਧ ਨਵਾਂ ਕੇਸ ਦਰਜ ਕੀਤਾ ਹੈ।
ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸੈਣੀ ਖਿਲਾਫ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਕਾਫੀ ਸਮਾਂ ਉਸ ਦੇ ਘਰ ਦੇ ਬਾਹਰ ਖੜ੍ਹੀ ਰਹੀ। ਪਰ ਅਜੇ ਸੈਣੀ ਦੇ ਵਕੀਲ ਦਾ ਇੰਤਜਾਰ ਕੀਤਾ ਜਾ ਰਿਹਾ ਸੀ।
ਪੰਜਾਬ ਵਿਜੀਲੈਂਸ ਨੇ ਸੈਣੀ ਵਿਰੁੱਧ ਨਵਾਂ ਕੇਸ ਦਰਜ ਕੀਤਾ ਹੈ। ਪੁਲਿਸ ਗੇਟ ਦੇ ਬਾਹਰ ਹੀ ਖੜ੍ਹੀ ਹੈ ਪਰ ਕੋਈ ਵੀ ਅਧਿਕਾਰੀ ਮੀਡੀਆ ਨਾਲ ਗੱਲ਼ ਕਰਨ ਲਈ ਤਿਆਰ ਨਹੀਂ ਹੈ।
ਦੱਸ ਦਈਏ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਰਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣੀ ਨਵੀਂ ਜਾਂਚ ਟੀਮ ਵੀ ਇਸ ਸਾਬਕਾ ਪੁਲਿਸ ਅਧਿਕਾਰੀ ਤੋਂ ਪੁੱਛਗਿੱਛ ਕਰ ਚੁੱਕੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: DGPs, Raid, Sumedh Singh Saini, Vigilance Bureau