Home /News /punjab /

ਕੋਟਕਪੂਰਾ ਗੋਲੀਕਾਂਡ : ਸਾਬਕਾ IG ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਕੋਟਕਪੂਰਾ ਗੋਲੀਕਾਂਡ : ਸਾਬਕਾ IG ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦਾ ਗੋਲਡ ਮੈਡਲ ਨਾਲ ਸਨਮਾਨ( ਫਾਈਲ ਫੋਟੋ)

ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦਾ ਗੋਲਡ ਮੈਡਲ ਨਾਲ ਸਨਮਾਨ( ਫਾਈਲ ਫੋਟੋ)

ਪਟੀਸ਼ਨ 'ਤੇ ਜਸਟਿਸ ਅਗਸਟੀਨ ਜੌਰਜ ਮਸੀਹ ਤੇ ਜਸਟਿਸ ਏ.ਕੇ.ਵਰਮਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਕੋਰਟ ਨੇ ਅਗਲੀ ਸੁਣਵਾਈ 7 ​​ਦਸੰਬਰ ਨੂੰ ਰੱਖੀ ਹੈ।

 • Share this:

  ਚੰਡੀਗੜ੍ਹ : ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਕੋਟਕਪੂਰਾ ਗੋਲੀਕਾਂਡ ਕੇਸ ਵਿੱਚ ਇਕਹਿਰੇ ਬੈਂਚ ਦੇ ਫੈਸਲੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ। ਪਟੀਸ਼ਨ 'ਤੇ ਜਸਟਿਸ ਅਗਸਟੀਨ ਜੌਰਜ ਮਸੀਹ ਤੇ ਜਸਟਿਸ ਏ.ਕੇ.ਵਰਮਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਕੋਰਟ ਨੇ ਅਗਲੀ ਸੁਣਵਾਈ 7 ​​ਦਸੰਬਰ ਨੂੰ ਰੱਖੀ ਹੈ।

  ਇੱਥੇ ਦੱਸਣਯੋਗ ਹੈ ਕਿ ਹਾਈ ਕੋਰਟ ਦੇ ਜਸਟਿਸ ਰਾਜਬੀਰ ਸਹਿਰਾਵਤ ਦੇ ਇਕਹਿਰੇ ਬੈਂਚ ਨੇ ਇਸ ਸਾਲ 9 ਅਪਰੈਲ ਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀਕਾਂਡ ਕੇਸ ਨੂੰ ਲੈ ਕੇ ਦਾਖ਼ਲ ਜਾਂਚ ਰਿਪੋਰਟ ਨੂੰ ਖਾਰਜ ਕਰਦਿਆਂ ਸਾਬਕਾ ਪੁਲੀਸ ਅਧਿਕਾਰੀ ਖਿਲਾਫ਼ ਸਖ਼ਤ ਟਿੱਪਣੀਆਂ ਕੀਤੀਆਂ ਸਨ।  ਜਿਸ ਵਿੱਚ ਹਾਈਕੋਰਟ ਨੇ ਨਵੀਂ ਐਸਆਈਟੀ ਦੇ ਗਠਨ ਦੇ ਹੁਕਮ ਦਿੱਤੇ ਸਨ ਅਤੇ ਕਿਹਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਟੀਮ ਦੇ ਵਿੱਚ ਨਾ ਰੱਖਿਆ ਜਾਵੇ। ਇਸ ਮਗਰੋਂ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਇੱਛਾ ਨਾਲ ਰਿਟਾਇਰਮੈਂਟ ਲੈ ਲਈ ਸੀ।

  ਬੀਤੇ ਦਿਨੀਂ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਵਿਚ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਦੇ ਵਿੱਚ ਚੁਨੌਤੀ ਦਿੱਤੀ। ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਵਿੱਚ ਇਸ ਲਈ SLP ਫਾਈਲ ਕਰ ਦਿੱਤੀ ਗਈ। ਇਸ ਉੱਤੇ ਆਉਣ ਵਾਲੇ ਦਿਨਾਂ 'ਚ ਸੁਣਵਾਈ ਹੋਵੇਗੀ।

  Published by:Sukhwinder Singh
  First published:

  Tags: High court, Sacrilege, Sikh