Home /News /punjab /

ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰੋਡੇ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰੋਡੇ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰੋਡੇ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰੋਡੇ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

 • Share this:

  ਮੁਨੀਸ਼

  ਤਲਵੰਡੀ ਸਾਬੋ: ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਇੱਥੇ ਮੁਲਾਕਾਤ ਕਰਦਿਆਂ ਲਾਪਤਾ ਪਾਵਨ ਸਰੂਪਾਂ ਸਮੇਤ ਕਈ ਅਹਿਮ ਪੰਥਕ ਮਸਲਿਆਂ ਉਤੇ ਵੀਚਾਰ ਵਟਾਂਦਰਾ ਕੀਤਾ।

  ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਭਾਈ ਰੋਡੇ ਨੇ ਦੱਸਿਆ ਕਿ ਉਨ੍ਹਾਂ ਨੇ ਸਿੰਘ ਸਾਹਿਬ ਨਾਲ ਮੁਲਾਕਾਤ ਦੌਰਾਨ ਅਪੀਲ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਸਮੁੱਚੀ ਪੜਤਾਲੀਆ ਰਿਪੋਰਟ ਨੂੰ ਵੈੱਬਸਾਈਟ ਉਤੇ ਪਾਇਆ ਜਾਵੇ, ਲਾਪਤਾ ਸਰੂਪ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੱਤ ਦਿਨ ਬਦਲੀ ਜਾ ਰਹੀ ਬਿਆਨਬਾਜੀ ਨੂੰ ਰੋਕ ਕੇ ਪ੍ਰਧਾਨ ਦਾ ਸਟੈਂਡ ਸਪੱਸ਼ਟ ਕਰਵਾਇਆ ਜਾਵੇ, ਪੜਤਾਲੀਆ ਕਮੇਟੀ ਵੱਲੋਂ ਦੋਸ਼ੀ ਐਲਾਨੇ ਮੁਲਾਜਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

  ਭਾਈ ਰੋਡੇ ਨੇ ਸਿੰਘ ਸਾਹਿਬ ਕੋਲ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਧਰਨਾ ਪ੍ਰਦਰਸ਼ਨ ਦੇ ਰਹੀਆਂ ਸੰਗਤਾਂ ਨਾਲ ਕੁੱਟਮਾਰ ਕਰਨ ਦੇ ਮਸਲੇ ਉਤੇ ਵੀ ਆਪਣਾ ਵਿਰੋਧ ਦਰਜ ਕਰਵਾਇਆ ਹੈ। ਨਾਲ ਹੀ ਉਨ੍ਹਾਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਧਰਨੇ ਪ੍ਰਦਰਸ਼ਨ ਦਰਬਾਰ ਸਾਹਿਬ ਦੇ ਸਮੁੱਚੇ ਕੰਪਲੈਕਸ ਤੋਂ ਬਾਹਰ ਹੋਣੇ ਚਾਹੀਦੇ ਹਨ ਤਾਂਕਿ ਦਰਬਾਰ ਸਾਹਿਬ ਪੁੱਜਣ ਵਾਲੇ ਗੈਰਸਿੱਖਾਂ ਉਤੇ ਮਾੜਾ ਅਸਰ ਨਾ ਪਵੇ।

  ਉਨ੍ਹਾਂ ਕਿਹਾ ਕਿ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਹੋਰਨਾਂ ਸਿੱਖ ਜਥੇਬੰਦੀਆਂ ਦੇ ਵੀਚਾਰ ਸੁਨਣੇ ਚਾਹੀਦੇ ਹਨ ਅਤੇ ਉਨਾਂ ਉਤੇ ਅਮਲ ਵੀ ਕਰੇ ਤਾਂਕਿ ਦੂਜੀਆਂ ਜਥੇਬੰਦੀਆਂ ਨੂੰ ਬੇਗਾਨਗੀ ਦਾ ਅਹਿਸਾਸ ਨਾ ਹੋਵੇ।  ਭਾਈ ਰੋਡੇ ਨੇ ਦਾਅਵਾ ਕੀਤਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਉਨਾਂ ਨੂੰ ਭਰੋਸਾ ਦਵਾਇਆ ਹੈ ਕਿ ਇੱਕ ਤਾਂ ਪੜਤਾਲੀਆਂ ਕਮੇਟੀ ਦੀ ਸਾਰੀ ਰਿਪੋਰਟ ਜਲਦ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਉਤੇ ਪਾ ਦਿੱਤੀ ਜਾਵੇਗੀ ਤੇ ਦੂਜੇ ਹੋਰਨਾਂ ਸਿੱਖ ਜਥੇਬੰਦੀਆਂ ਨਾਲ ਤਾਲਮੇਲ ਬਣਾ ਕੇ ਉਨਾਂ ਦੇ ਗਿਲੇ ਸ਼ਿਕਵੇ ਸੁਨਣ ਦੇ ਨਾਲ ਸੁਝਾਅ ਲੈ ਕੇ ਉਨਾਂ ਤੇ ਅਮਲ ਵੀ ਕੀਤਾ ਜਾਵੇਗਾ।

  Published by:Gurwinder Singh
  First published:

  Tags: Akal takht, SGPC