ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦੇਹਾਂਤ

News18 Punjabi | News18 Punjab
Updated: May 16, 2021, 9:07 AM IST
share image
ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦੇਹਾਂਤ
ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦੇਹਾਂਤ

  • Share this:
  • Facebook share img
  • Twitter share img
  • Linkedin share img
ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕੱਲ਼੍ਹ ਸ਼ਾਮ ਦਿਲ ਦਾ ਦੌਰਾ ਪਿਆ ਜੋ ਜਾਨਲੇਵਾ ਸਾਬਤ ਹੋਇਆ। ਉਨ੍ਹਾਂ ਦੀ ਮੌਤ ’ਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਥੇਦਾਰ ਵੇਦਾਂਤੀ ਦੇ ਚਲਾਣੇ ਨਾਲ ਸਿੱਖ ਕੌਮ ਗੁਰਬਾਣੀ ਵਿਆਕਰਣ ਦੇ ਗਿਆਤਾ ਤੋਂ ਵਾਂਝੀ ਹੋ ਗਈ ਹੈ। ਅੱਜ ਉਨ੍ਹਾਂ ਦੇ ਚਲਾਣੇ ਨਾਲ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਹੈ।

ਉਨ੍ਹਾਂ ਕਿਹਾ ਕਿ ਜਥੇਦਾਰ ਵੇਦਾਂਤੀ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਜਥੇਦਾਰ ਵੇਦਾਂਤੀ ਨੇ ਸਾਰੀ ਉਮਰ ਗੁਰਬਾਣੀ ਵਿਆਕਰਨ ਦੇ ਪ੍ਰਚਾਰ ਪ੍ਰਸਾਰ ਵਿੱਚ ਲਗਾਈ ਅਤੇ ਕਈ ਨਵੇਂ ਸਿਖਿਆਰਥੀਆਂ ਨੂੰ ਗੁਰਬਾਣੀ ਦੀਆਂ ਗੁਝੇ ਭੇਦਾਂ ਦੀ ਵਿਆਖਿਆ ਸਬੰਧੀ ਜਾਣਕਾਰੀ ਦਿੱਤੀ।
ਅੱਜ ਉਹਨਾਂ ਦੇ ਚਲਾਣੇ ਨਾਲ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਹੈ ਅਤੇ ਜਥੇਦਾਰ ਵੇਦਾਂਤੀ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਸੁਰਜੀਤ ਸਿੰਘ ਭਿਟੇਵਿੰਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਸਰਦਾਰ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ਉਤੇ ਅਫਸੋਸ ਪ੍ਰਗਟ ਕੀਤਾ ਹੈ।
Published by: Gurwinder Singh
First published: May 16, 2021, 9:04 AM IST
ਹੋਰ ਪੜ੍ਹੋ
ਅਗਲੀ ਖ਼ਬਰ