ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅੱਜ ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ।
ਹਾਈ ਕੋਰਟ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 4 ਜੁਲਾਈ ਤੱਕ ਅੱਗੇ ਟਾਲ ਦਿੱਤੀ ਹੈ। ਸਿੰਗਲਾ ਅਤੇ ਉਸ ਦੇ ਓਐੱਸਡੀ ਪਰਦੀਪ ਕੁਮਾਰ ਖ਼ਿਲਾਫ਼ ਸੈਂਟਰਲ ਥਾਣਾ ਫੇਜ-8 ਵਿੱਚ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਸਿੰਗਲਾ, ਮਾਨ ਸਰਕਾਰ ਵਿਚ ਸਿਹਤ ਮੰਤਰੀ ਸੀ। ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਉਸ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਤੋਂ ਤੁਰਤ ਬਾਅਦ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਹੁਣ ਸਿੰਗਲਾ ਵੱਲੋਂ ਜਮਾਨਤ ਲਈ ਲਗਾਤਾਰ ਭੱਜ-ਨੱਠ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dr Vijay Singla