• Home
  • »
  • News
  • »
  • punjab
  • »
  • FORMER PUNJAB CHIEF MINISTER CAPT AMARINDER SINGH HAS EXPRESSED CONCERN OVER THE LAW AND ORDER SITUATION IN THE STATE

ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਤੋਂ ਕੈਪਟਨ ਫਿਕਰਮੰਦ

ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਤੋਂ ਕੈਪਟਨ ਫਿਕਰਮੰਦ (file photo)

  • Share this:
    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਾਨੂੰਨ ਵਿਵਸਥਾ ਉਤੇ ਚਿੰਤਾ ਜਾਹਿਰ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-ਪੰਜਾਬ 'ਚ ਗੋਲੀਬਾਰੀ ਦੀ ਇੱਕ ਹੋਰ ਘਟਨਾ!

    ਕਪੂਰਥਲਾ 'ਚ ਕਬੱਡੀ ਮੈਚ ਦੌਰਾਨ ਹੋਈ ਗੋਲੀਬਾਰੀ 'ਚ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਪੰਜਾਬ 'ਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਚਿੰਤਾਜਨਕ ਹੈ। @AAPPunjab ਸਰਕਾਰ ਇਸ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਅਣਜਾਣ, ਅਸਮਰੱਥ ਅਤੇ ਅਯੋਗ ਸਾਬਤ ਹੋ ਰਹੀ ਹੈ।


    ਉਧਰ, ਭਾਜਪਾ ਨੇ ਭਗਵੰਤ ਮਾਨ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ। ਪੰਜਾਬ ਦੇ ਸੀਨੀਅਰ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਸਰਕਾਰ ਦੇ 2 ਮਹੀਨਿਆਂ 'ਚ ਕਿੰਨੇ ਕਤਲ ਹੋਏ, ਕਿੰਨੀਆਂ ਖੁਦਕੁਸ਼ੀਆਂ ਹੋਈਆਂ, ਸਭ ਤੁਹਾਡੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਜਦੋਂ 2 ਮਹੀਨਿਆਂ 'ਚ ਪੰਜਾਬ ਸਰਕਾਰ ਦੀ ਇਹ ਹਾਲਤ ਹੈ ਤਾਂ ਇਸ ਨੂੰ ਦੇਖ ਕੇ ਲੱਗਦਾ ਹੈ ਕਿ 6 ਮਹੀਨਿਆਂ 'ਚ ਇਹ ਸਰਕਾਰ ਪੰਜਾਬ ਨੂੰ ਖਤਮ ਕਰ ਦੇਵੇਗੀ।

    ਦੱਸ ਦਈਏ ਕਿ ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਦੋ ਮਹੀਨੇ ਪੂਰੇ ਹੋਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ‘ਜਨਤਾ ਦਰਬਾਰ’ ਲਗਾਇਆ।

    ਇਸ ਮੌਕੇ ਪੰਜਾਬ ਭਰ ਤੋਂ ਸੈਂਕੜੇ ਲੋਕਾਂ ਨੇ ਪਹੁੰਚ ਕੇ ਮੁੱਖ ਮੰਤਰੀ ਨੂੰ ਦਿੱਕਤਾਂ ਬਾਰੇ ਜਾਣੂੰ ਕਰਵਾਇਆ। ਮੁੱਖ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੀ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਆਦੇਸ਼ ਜਾਰੀ ਕੀਤੇ।

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੋ ਮਹੀਨੇ ਦੌਰਾਨ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ ਸਨ, ਜਿਨ੍ਹਾਂ ਦਾ ਕਹਿਣਾ ਸੀ ਕਿ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੇ। ਮੁੱਖ ਮੰਤਰੀ ਨੇ ਅੱਜ ਦੋ ਮਹੀਨੇ ਦੌਰਾਨ ਆਪਣੀਆਂ ਦਿੱਕਤਾਂ ਦੱਸਣ ਵਾਲੇ ਲੋਕਾਂ ਨੂੰ ਸੱਦਿਆ ਸੀ। ਉਧਰ ਵਿਰੋਧੀ ਧਿਰਾਂ ਦਾ ਦੋਸ਼ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਪਿੱਛੋਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ।
    Published by:Gurwinder Singh
    First published: