ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਵੀ ਪੰਜਾਬ ਕਾਂਗਰਸ (Punjab Congress) ਵਿਚ 'ਸਭ ਕੁਝ ਅੱਛ' (All is not well) ਨਜ਼ਰ ਨਹੀਂ ਆ ਰਿਹਾ ਹੈ। ਹਾਰ ਤੋਂ ਬਾਅਦ ਪਾਰਟੀ ਭਾਵੇਂ ਮੰਥਨ ਤਾਂ ਕਰ ਰਹੀ ਪਰ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਨਵੇਂ ਸੂਬਾ ਪ੍ਰਧਾਨ ਚੁਣਨ ਨੂੰ ਲੈ ਕੇ ਖਿੱਚਧੂਹ ਵਾਲਾ ਮਾਹੌਲ ਜਾਪ ਰਿਹਾ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਿਨ੍ਹਾਂ 'ਤੇ ਕਾਂਗਰਸ ਨੇ ਚੋਣਾਂ 'ਤੇ ਦਾਅ ਖੇਡਿਆ ਸੀ, ਉਹ ਵੀ ਲੋਕਾਂ 'ਚ ਘੱਟ ਹੀ ਨਜ਼ਰ ਆ ਰਹੇ ਹਨ। ਮਾਨ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਬੁਲਾਏ ਗਏ ਇੱਕ ਰੋਜ਼ਾ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਜਦੋਂ ਸਪੀਕਰ ਨੇ ਪੁੱਛਿਆ ਕਿ ਤੁਹਾਡਾ ਵਿਰੋਧੀ ਧਿਰ ਦਾ ਨੇਤਾ ਕੌਣ ਹੈ ਤਾਂ ਕਾਂਗਰਸੀ ਵਿਧਾਇਕਾਂ ਦੀ ਹਾਲਤ ਹੋਰ ਵੀ ਪਤਲੀ ਨਜ਼ਰ ਆਈ।
ਚਰਨਜੀਤ ਸਿੰਘ ਚੰਨੀ, ਜਿਨ੍ਹਾਂ ਨੂੰ ਕਾਂਗਰਸ ਨੇ ਮੁੱਖ ਮੰਤਰੀ ਦਾ ਦਲਿਤ ਚਿਹਰਾ ਬਣਾ ਕੇ ਚੋਣ ਮੈਦਾਨ ਵਿਚ ਉਤਾਰਿਆ ਸੀ, ਹੁਣ ਪੰਜਾਬ ਦੇ ਸਿਆਸੀ ਮੈਦਾਨ ਵਿਚ ਕਿਤੇ ਨਜ਼ਰ ਨਹੀਂ ਆ ਰਹੇ। ਜਿਸ ਰਫ਼ਤਾਰ ਨਾਲ ਉਨ੍ਹਾਂ ਨੂੰ ਕਾਂਗਰਸ ਨੇ ਉਭਾਰਿਆ ਸੀ, ਉਸੇ ਰਫ਼ਤਾਰ ਨਾਲ ਉਨ੍ਹਾਂ ਦਾ ਗ੍ਰਾਫ ਹੇਠਾਂ ਆਇਆ ਹੈ।
ਚੋਣ ਹਾਰਨ ਤੋਂ ਬਾਅਦ ਉਨ੍ਹਾਂ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਅਤੇ ਇਸ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੂੰ ਵਧਾਈ ਦੇਣ ਪੁੱਜੇ। ਚੋਣ ਨਤੀਜਿਆਂ ਤੋਂ ਬਾਅਦ ਉਨ੍ਹਾਂ ਨੇ ਦੋ ਵਾਰ ਟਵੀਟ ਕਰਕੇ ਲੋਕਾਂ ਨੂੰ ਹੋਲੀ ਅਤੇ ਹੋਲਾ ਮੁਹੱਲੇ ਦੀਆਂ ਵਧਾਈਆਂ ਦਿੱਤੀਆਂ ਸਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੇ ਕੁਝ ਵਿਧਾਇਕਾਂ ਨਾਲ ਦੋ ਮੀਟਿੰਗਾਂ ਕੀਤੀਆਂ ਤਾਂ ਵੀ ਚੰਨੀ ਗੈਰਹਾਜ਼ਰ ਰਹੇ।
ਚੋਣਾਂ ਤੋਂ ਠੀਕ ਪਹਿਲਾਂ ਚੰਨੀ ਦੇ ਭਤੀਜੇ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ, ਜਿਸ ਵਿਚ ਕਥਿਤ ਤੌਰ ਉਤੇ 10 ਕਰੋੜ ਰੁਪਏ ਬਰਾਮਦ ਕੀਤੇ ਸਨ। ਇਸ ਦੇ ਬਾਵਜੂਦ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਚੋਣਾਂ ਵਿੱਚ ਮੁੜ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਪਰ ਕਈ ਸੀਨੀਅਰ ਕਾਂਗਰਸੀ ਆਗੂ ਹਾਈਕਮਾਂਡ ਦੇ ਇਸ ਫੈਸਲੇ ਦੇ ਖਿਲਾਫ ਸਨ।
ਹੁਣ ਕਾਂਗਰਸ ਦੀ ਹਾਲਤ ਇਹ ਹੈ ਕਿ ਚੋਣ ਹਾਰਨ ਤੋਂ ਬਾਅਦ ਇੱਕ ਵਾਰ ਫਿਰ ਕਾਂਗਰਸ ਵਿੱਚ ਹੰਗਾਮਾ ਮਚ ਗਿਆ ਹੈ। ਵਿਧਾਇਕ ਦਲ ਦਾ ਨੇਤਾ ਅਤੇ ਕਾਂਗਰਸ ਦਾ ਸੂਬਾ ਪ੍ਰਧਾਨ ਕੌਣ ਹੋਵੇਗਾ, ਇਸ ਨੂੰ ਲੈ ਕੇ ਕਥਿਤ ਵਿਵਾਦ ਚੱਲ ਰਿਹਾ ਹੈ। ਹਾਲਾਂਕਿ ਸਾਬਕਾ ਮੁੱਖ ਮੰਤਰੀ ਚੰਨੀ ਮੌਕੇ ਤੋਂ ਗਾਇਬ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Channi, Charanjit Singh Channi, Congress, Dr Navjot Kaur Sidhu, Indian National Congress, Navjot Sidhu, Navjot singh sidhu, Punjab Congress, Sidhu