Home /News /punjab /

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਹਾਈ ਕੋਰਟ 'ਚ ਦਾਇਰ ਕਰਨਗੇ ਜ਼ਮਾਨਤ ਪਟੀਸ਼ਨ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਹਾਈ ਕੋਰਟ 'ਚ ਦਾਇਰ ਕਰਨਗੇ ਜ਼ਮਾਨਤ ਪਟੀਸ਼ਨ

ਹਾਈ ਕੋਰਟ 'ਚ 2 ਜਾਂ 3 ਦਿਨਾਂ ਤੱਕ ਹੋ ਸਕਦੀ ਹੈ ਸੁਣਵਾਈ

ਹਾਈ ਕੋਰਟ 'ਚ 2 ਜਾਂ 3 ਦਿਨਾਂ ਤੱਕ ਹੋ ਸਕਦੀ ਹੈ ਸੁਣਵਾਈ

ਫਰੀਦਕੋਟ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।ਡੀਜੀਪੀ ਸੈਣੀ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ।

ਹੋਰ ਪੜ੍ਹੋ ...
  • Last Updated :
  • Share this:

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਆਦੇਸ਼ ਦੀ ਕਾਪੀ ਮਿਲਦੇ ਹੀ ਹਾਈ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕਰਨਗੇ। ਹਾਈ ਕੋਰਟ ਵਿੱਚ 2 ਜਾਂ 3 ਦਿਨਾਂ ਤੱਕ ਸੁਣਵਾਈ ਹੋ ਸਕਦੀ ਹੈ।ਦਰਅਸਲ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।ਡੀਜੀਪੀ ਸੈਣੀ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ। ਸੁਮੇਧ ਸੈਣੀ, ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸਐਚਓ ਗੁਰਦੀਪ ਸਿੰਘ ਨੂੰ ਗੋਲੀਬਾਰੀ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਹੈ। ਤੁਹਾਨੂੰ ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਅਦਾਲਤ ਦੇ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਇਸ ਤੋਂ ਪਹਿਲਾਂ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ।

Published by:Shiv Kumar
First published:

Tags: Kotkapura firing, Punjab And Haryana High Court, Sumedh Singh Saini