ਸਾਬਕਾ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ’ਚ ਹੋਣਗੇ ਸ਼ਾਮਲ

News18 Punjabi | News18 Punjab
Updated: August 17, 2021, 12:41 PM IST
share image
ਸਾਬਕਾ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ’ਚ ਹੋਣਗੇ ਸ਼ਾਮਲ
ਸਾਬਕਾ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ’ਚ ਹੋਣਗੇ ਸ਼ਾਮਲ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਸ੍ਰੀ ਜੋਸ਼ੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਸ਼ਰਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।

ਦੱਸ ਦਈਏ ਕਿ ਭਾਜਪਾ ਨੇ ਪਿਛਲੇ ਮਹੀਨੇ ਜੋਸ਼ੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਉਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੀ ਹੀ ਪਾਰਟੀ ਨੂੰ ਘੇਰਿਆ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।

ਅਨਿਲ ਜੋਸ਼ੀ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਸੀ ਤੇ ਪੰਜਾਬ ਭਾਜਪਾ ਆਗੂਆਂ ਉਤੇ ਸਵਾਲ ਚੁੱਕੇ ਸਨ।
Published by: Gurwinder Singh
First published: August 17, 2021, 12:41 PM IST
ਹੋਰ ਪੜ੍ਹੋ
ਅਗਲੀ ਖ਼ਬਰ