ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਬਾਦਲ ਪਰਿਵਾਰ ਦੇ ਸੀਨੀਅਰ ਮੈਂਬਰ 79 ਸਾਲਾ ਹਰਦੀਪਇੰਦਰ ਸਿੰਘ ਬਾਦਲ 'ਦੀਪ ਜੀ' ਦਾ ਅੱਜ ਸਵਰਗਵਾਸ ਹੋ ਗਿਆ ਹੈ। ਉਹ 1980 ਅਤੇ 1985 ਵਿਚ ਹਲਕਾ ਲੰਬੀ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਸਨ।
ਸ੍ਰੀ ਬਾਦਲ, ਸੁਰਜੀਤ ਸਿੰਘ ਬਰਨਾਲਾ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਰਹੇ ਸਨ। ਪਰਿਵਾਰ ਮੁਤਾਬਕ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਦਿਲ ਦਾ ਵਾਲਵ ਦਾ ਆਪ੍ਰੇਸ਼ਨ ਹੋਇਆ ਸੀ।
ਪਰਿਵਾਰਕ ਸੂਤਰਾਂ ਮੁਤਾਬਕ ਕੁੱਝ ਮਹੀਨੇ ਪਹਿਲਾਂ ਉਨ੍ਹਾਂ ਦੇ ਦਿਲ ਦਾ ਵਾਲਵ ਦਾ ਆਪ੍ਰੇਸ਼ਨ ਹੋਇਆ ਸੀ। ਕਰੀਬ ਹਫ਼ਤੇ ਭਰ ਤੋਂ ਉਨ੍ਹਾਂ ਦੇ ਪਿੱਠ ਦਰਦ ਉੱਠਿਆ ਸੀ। ਜਿਸ ਮਗਰੋਂ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਅੱਜ ਬਾਅਦ ਦੁਪਹਿਰ ਉਨ੍ਹਾਂ ਅੰਤਿਮ ਸਾਹ ਲਿਆ।
ਉਨ੍ਹਾਂ ਦਾ ਸਸਕਾਰ ਭਲਕੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Harsimrat kaur badal, Manpreet Badal, Parkash Singh Badal