Home /News /punjab /

PTU ਦਾ ਸਾਬਕਾ ਵਾਈਸ ਚਾਂਸਲਰ ਰਜਨੀਸ਼ ਅਰੋੜਾ ਗਿਰਫ਼ਤਾਰ

PTU ਦਾ ਸਾਬਕਾ ਵਾਈਸ ਚਾਂਸਲਰ ਰਜਨੀਸ਼ ਅਰੋੜਾ ਗਿਰਫ਼ਤਾਰ

PTU ਦਾ ਸਾਬਕਾ ਵਾਈਸ ਚਾਂਸਲਰ ਰਜਨੀਸ਼ ਅਰੋੜਾ ਗਿਰਫ਼ਤਾਰ

PTU ਦਾ ਸਾਬਕਾ ਵਾਈਸ ਚਾਂਸਲਰ ਰਜਨੀਸ਼ ਅਰੋੜਾ ਗਿਰਫ਼ਤਾਰ

  • Share this:

    ਵਿੱਤੀ ਤੇ ਪ੍ਰਬੰਧਕੀ ਗੜਬੜੀਆਂ ਕਾਰਨ ਵਿਜੀਲੈਂਸ ਨੇ ਕੀਤਾ ਕਾਬੂ


    ਚੰਡੀਗੜ: ਵਿਜੀਲੈਂਸ ਬਿਓਰੋ ਨੇ ਅੱਜ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ (ਪੀ.ਟੀ.ਯੂ.) ਕਪੂਰਥਲਾ ਦੇ ਸਾਬਕਾ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ ਨੂੰ ਉਸਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਵਿੱਚ ਵਿੱਤੀ ਅਤੇ ਪ੍ਰਬੰਧਕੀ ਬੇਨਿਯਮੀਆਂ ਦੇ ਦੋਸ਼ਾਂ ਹੇਠ ਗ੍ਰਿਫਤਾਰ ਕਰ ਲਿਆ ਗਿਆ। ਵਿਜੀਲੈਂਸ ਵੱਲੋਂ ਰਜਨੀਸ਼ ਅਰੋੜਾ ਨੂੰ ਅੱਜ ਜਲੰਧਰ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਨੂੰ ਚਾਰ ਦਿਨਾਂ ਲਈ ਵਿਜੀਲੈਂਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।


    ਡਾ. ਅਰੋੜਾ ਵੱਲੋਂ ਆਪਣੇ ਅਹੁਦੇ ਉਤੇ ਰਹਿੰਦਿਆਂ ਕੋਆਰਡੀਨੇਟਰ ਅਤੇ ਫੇਸੀਲੀਟੇਟਰ (ਸੀ.ਐਂਡ. ਐਫ) ਦੀ ਨਿਯੁਕਤੀ ਬਗੈਰ ਕਿਸੇ ਇਸ਼ਤਿਹਾਰ ਦੇ ਮਨਮਾਨੇ ਢੰਗ ਨਾਲ ਕੀਤੀ ਸੀ ਅਤੇ ਇਨ੍ਹਾਂ 6 ਸੀ.ਐਂਡ. ਐਫਜ਼ ਨੂੰ ਸਾਲ 2012-13 ਵਿੱਚ 2,73,20,000 ਰੁਪਏ ਅਤੇ ਸਾਲ 2013-14 ਵਿੱਚ 6,53,50,000 ਰੁਪਏ ਦੀਆਂ ਅਦਾਇਗੀਆਂ ਕੀਤੀਆਂ ਗਈਆਂ। ਇਸ ਮਾਮਲੇ 'ਤੇ ਬੋਰਡ ਆਫ ਗਵਰਨਰਜ਼ ਵੱਲੋਂ ਨੋਟਿਸ ਲੈਣ ਪਿੱਛੋਂ ਉਪ ਕੁਲਪਤੀ ਨੂੰ ਪੂਰਾ ਜਾਬਤਾ ਅਪਨਾਉਣ ਉਪਰੰਤ ਹੀ ਸਾਰੀਆਂ ਨਿਯੁਕਤੀਆਂ ਕਰਨ ਦੀ ਹਦਾਇਤ ਕੀਤੀ ਗਈ ਸੀ ਪਰ ਯੂਨੀਵਰਸਿਟੀ ਵੱਲੋਂ 12 ਸੀ.ਐਂਡ. ਐਫਜ਼ ਰੱਖਣ ਲਈ ਇਸ਼ਤਿਹਾਰ ਦੇਣ ਉਪਰੰਤ ਨਿਯੁਕਤੀਆਂ ਕਰਨ ਸਮੇ ਯੂਨੀਵਰਸਿਟੀ ਵੱਲੋ ਗਠਿਤ ਚੋਣ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਨਜ਼ਰ ਅੰਦਾਜ਼ ਕਰ ਨਿਯੁਕਤੀਆਂ ਕੀਤੀਆਂ ਗਈਆਂ।


    ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ 2012-2013 ਦੌਰਾਨ ਪੀ.ਟੀ.ਯੂ. ਵਿੱਚ ਗੜਬੜੀਆਂ ਸਬੰਧੀ ਵਿਸਥਾਰਤ ਪੜਤਾਲ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਰਿਪੋਰਟ ਪੰਜਾਬ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਅਗਲੇਰੀ ਕਾਰਵਾਈ ਲਈ ਵਿਜੀਲੈਂਸ ਨੂੰ ਭੇਜੀ ਗਈ ਸੀ। ਪੜਤਾਲੀਆ ਰਿਪੋਰਟ ਬਾਰੇ ਕਾਨੂੰਨੀ ਰਾਇ ਦੇ ਅਧਾਰ 'ਤੇ ਕੇਸ ਵਿਚ ਦੋਸ਼ੀ ਪਾਏ ਗਏ ਡਾ. ਰਜਨੀਸ਼ ਅਰੋੜਾ ਅਤੇ ਹੋਰਨਾਂ ਖਿਲਾਫ਼ IPC ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਡੀ) ਅਤੇ 13(2) ਤਹਿਤ ਵਿਜੀਲੈਂਸ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ।


     

    First published:

    Tags: Chandigarh, PTU, Punjab, Punjab Technical University, Rajneesh Arora