ਬਟਾਲਾ ਵਿਚ ਗੋਲੀਆਂ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਹੱਤਿਆ, ਦੋ ਜ਼ਖ਼ਮੀ

News18 Punjabi | News18 Punjab
Updated: July 4, 2021, 3:39 PM IST
share image
ਬਟਾਲਾ ਵਿਚ ਗੋਲੀਆਂ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਹੱਤਿਆ, ਦੋ ਜ਼ਖ਼ਮੀ
ਬਟਾਲਾ ਵਿਚ ਗੋਲੀਆਂ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਹੱਤਿਆ, ਦੋ ਜ਼ਖ਼ਮੀ (ਸੰਕੇਤਿਕ ਤਸਵੀਰ)

  • Share this:
  • Facebook share img
  • Twitter share img
  • Linkedin share img
ਬਟਾਲਾ ਦੇ ਪਿੰਡ ਬੱਲੜਵਾਲ ਵਿਚ ਆਪਸੀ ਰੰਜਿਸ਼ ਕਾਰਨ ਇੱਕ ਧਿਰ ਨੇ ਦੂਜੀ ਧਿਰ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ, ਜਦ ਕਿ 2 ਹੋਰ ਜ਼ਖ਼ਮੀ ਹੋਏ ਗਏ। ਘਟਨਾ ਅੱਜ ਸਵੇਰੇ ਤੜਕੇ ਕਰੀਬ ਸਾਢੇ ਪੰਜ ਵਜੇ ਦੀ ਹੈ।

ਹਮਲਾਵਰ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ। ਮਰਨ ਵਾਲਿਆਂ ਦੀ ਪਛਾਣ 70 ਸਾਲਾ ਮੰਗਲ ਸਿੰਘ ਪੁੱਤਰ ਉਜਾਗਰ ਸਿੰਘ, 40 ਸਾਲਾ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ, ਜਸਬੀਰ ਸਿੰਘ ਪੁੱਤਰ ਮੰਗਲ ਸਿੰਘ ਤੇ 21 ਸਾਲਾ ਬੱਬਨਜੀਤ ਸਿੰਘ ਪੁੱਤਰ ਜਸਬੀਰ ਸਿੰਘ ਵਜੋਂ ਹੋਈ ਹੈ।  ਘਟਨਾ ਵਿੱਚ ਜਰਮਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।
ਮੌਕੇ ਉਤੇ ਪੁੱਜੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Published by: Gurwinder Singh
First published: July 4, 2021, 2:29 PM IST
ਹੋਰ ਪੜ੍ਹੋ
ਅਗਲੀ ਖ਼ਬਰ