ਫ਼ਰੀਦਕੋਟ ਵਿਚ ਇਕੋ ਪਰਿਵਾਰ ਦੇ ਚਾਰ ਜੀਆਂ ਵੱਲੋਂ ਖ਼ੁਦਕੁਸ਼ੀ

News18 Punjabi | News18 Punjab
Updated: October 17, 2020, 11:15 AM IST
share image
ਫ਼ਰੀਦਕੋਟ ਵਿਚ ਇਕੋ ਪਰਿਵਾਰ ਦੇ ਚਾਰ ਜੀਆਂ ਵੱਲੋਂ ਖ਼ੁਦਕੁਸ਼ੀ
ਫ਼ਰੀਦਕੋਟ ਦੇ ਇਕੋ ਪਰਿਵਾਰ ਦੇ ਚਾਰ ਜੀਆਂ ਵੱਲੋਂ ਖ਼ੁਦਕੁਸ਼ੀ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਫ਼ਰੀਦਕੋਟ ਦੇ ਪਿੰਡ ਕਲੇਰ ਵਿਚ ਇੱਕੋ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਦਰਅਸਲ, ਇਹ ਪਰਿਵਾਰ ਮੂਲ ਰੂਪ ਵਿਚ ਰਾਜਸਥਾਨ ਦਾ ਰਹਿਣ ਵਾਲਾ ਹੈ। ਇੱਥੇ ਪਿੰਡ ਕਲੇਰ ਵਿਚ ਪਿਛਲੇ 10 ਸਾਲਾਂ ਤੋਂ ਰਹਿ ਰਹੇ ਸਨ।

ਪਰਿਵਾਰ ਦਾ ਮੁਖੀ ਇੱਟਾਂ ਵਾਲੇ ਭੱਠੇ ਉੱਤੇ ਕੰਮ ਕਰਦਾ ਸੀ। ਇੱਥੋਂ ਇੱਕ ਸੁਸਾਇਡ ਨੋਟ ਵੀ ਮਿਲਿਆ ਹੈ ਜਿਸ ਉੱਤੇ ਲਿਖਿਆ ਹੋਇਆ ਹੈ ਕਿ- ਮੈਂ ਆਪਣੀ ਆਪਣੀ ਮੌਤ ਦਾ ਖ਼ੁਦ ਜ਼ਿੰਮੇਵਾਰ ਹਾਂ ਅਤੇ ਕਿਸੇ ਨੂੰ ਪਰੇਸ਼ਾਨ ਨਾ ਕੀਤਾ ਜਾਵੇ।

ਪਰਿਵਾਰ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਤੋਂ ਬਾਅਦ ਹੀ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।ਪਰਿਵਾਰ ਦੇ ਮੈਂਬਰਾਂ ਦੀਆਂ ਲਾਸ਼ਾਂ ਅੱਗ ਵਿਚ ਝੁਲਸ ਚੁੱਕੀਆਂ ਹਨ।
Published by: Gurwinder Singh
First published: October 17, 2020, 11:15 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading