ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਪਹਿਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਕੱਲ੍ਹ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ ਸੀ।
ਪੰਜਾਬ ਦੀ ਆਪ ਇਕਾਈ ਨੇ ਦੱਸਿਆ ਹੈ ਕਿ ਪਾਰਟੀ ਪੰਜਾਬ ਵਿਚ ਪਹਿਲੀ ਗਰੰਟੀ 300 ਯੂਨਿਟ ਫਰੀ ਲਾਗੂ ਕਰਨ ਜਾ ਰਹੀ ਹੈ। ਇਸ ਬਾਰੇ ਸਾਰੀ ਰਣਨੀਤੀ ਬਣ ਗਈ ਹੈ ਤੇ ਹੁਣ ਸਿਰਫ ਐਲਾਨ ਹੀ ਕਰਨਾ ਹੈ। ਪਾਰਟੀ ਆਗੂਆਂ ਨੇ ਆਖਿਆ ਹੈ ਕਿ ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਵਿਚ ਕੋਈ ਹਰਜ਼ ਨਹੀਂ ਹੈ। ਪੰਜਾਬ ਦੇ ਲੋਕਾਂ ਨੂੰ ਵੱਡੀ ਸਹੂਲਤ ਦੇਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕੇਜਰੀਵਾਲ ਦੀ ਪਹਿਲੀ ਗਾਰੰਟੀ' ਜਲਦ ਹੀ ਪੰਜਾਬ 'ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੇ ਪੁਸ਼ਟੀ ਆਪ ਆਗੂਆਂ ਨੇ ਖੁਦ ਕਰ ਦਿੱਤੀ ਹੈੈ।
ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ 300 ਯੂਨਿਟ ਮੁਫਤ ਕਰਨ ਲਈ ਸਾਰੀਆਂ ਤਿਆਰੀਆਂ ਮਿਸ਼ਨ ਮੋਡ ਵਿੱਚ ਚੱਲ ਰਹੀਆਂ ਹਨ। ਫਰੀ ਬਿਜਲੀ ਲਈ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ। ਇਹ ਵਜ੍ਹਾ ਹੈ ਕਿ ਬੀਤੇ ਦਿਨ ਕੇਜਰੀਵਾਲ ਨੇ ਬਿਜਲੀ ਅਧਿਕਾਰੀਆਂ ਨਾਲ ਦਿੱਲੀ ਵਿਖੇ ਮੀਟਿੰਗ ਕੀਤੀ।
ਪੰਜਾਬ ਇਕਾਈ ਨੇ ਆਖਿਆ ਹੈ ਕਿ ਸਰਕਾਰ ਬਣਨ ਦੇ ਸਿਰਫ 25 ਦਿਨਾਂ ਅੰਦਰ ਪਾਰਟੀ ਆਪਣੀ ਸਭ ਤੋਂ ਵੱਡੀ ਗਰੰਟੀ ਪੂਰੀ ਕਰਨ ਜਾ ਰਹੀ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਮਿਲਣ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪੁੱਜੇ ਹਨ। ਦੋਵਾਂ ਵਿਚਾਲੇ ਬਿਜਲੀ ਬਿੱਲ ਮੁਆਫੀ ਬਾਰੇ ਦਿੱਲੀ ਮੀਟਿੰਗ ਹੋਈ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੀਟਿੰਗ ’ਚ ਪੁੱਜੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP Punjab, Bhagwant Mann, Electricity Bill