ਹਿੰਸਾ ਪ੍ਰਭਾਵਿਤ ਮਹਿਲਾਵਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ ਕਾਨੂੰਨੀ ਸਹਾਇਤਾ-CJM ਹਰਪ੍ਰੀਤ ਕੌਰ

News18 Punjabi | News18 Punjab
Updated: March 5, 2021, 2:23 PM IST
share image
ਹਿੰਸਾ ਪ੍ਰਭਾਵਿਤ ਮਹਿਲਾਵਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ ਕਾਨੂੰਨੀ ਸਹਾਇਤਾ-CJM ਹਰਪ੍ਰੀਤ ਕੌਰ
ਹਿੰਸਾ ਪ੍ਰਭਾਵਿਤ ਮਹਿਲਾਵਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ ਕਾਨੂੰਨੀ ਸਹਾਇਤਾ-CJM ਹਰਪ੍ਰੀਤ ਕੌਰ

ਇਹ ਜਾਣਕਾਰੀ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਹਰਪ੍ਰੀਤ ਕੌਰ ਵੱਲੋਂ ਜ਼ਿਲਾ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਚੱਲ ਰਹੇ ‘ਸਖੀ ਵਨ ਸਟਾਪ ਸੈਂਟਰ’ ਦੀ ਅਚਨਚੇਤ ਚੈਕਿੰਗ ਦੌਰਾਨ ਸਾਂਝੀ ਕੀਤੀ।

  • Share this:
  • Facebook share img
  • Twitter share img
  • Linkedin share img
ਨਵਾਂ ਸ਼ਹਿਰ : ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ ਇਨਸਾਫ਼ ਦੇਣ ਲਈ ‘ਸਖੀ ਵਨ ਸਟਾਪ ਸੈਂਟਰ’ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ। ‘ਸਖੀ ਵਨ ਸਟਾਪ ਸੈਂਟਰ’ ਦੀ ਕੀਤੀ ਅਚਨਚੇਤ ਚੈਕਿੰਗ ਕੀਤੀ ਗਈ । ਇਹ ਜਾਣਕਾਰੀ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਹਰਪ੍ਰੀਤ ਕੌਰ ਵੱਲੋਂ ਜ਼ਿਲਾ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਚੱਲ ਰਹੇ ‘ਸਖੀ ਵਨ ਸਟਾਪ ਸੈਂਟਰ’ ਦੀ ਅਚਨਚੇਤ ਚੈਕਿੰਗ ਦੌਰਾਨ ਸਾਂਝੀ ਕੀਤੀ।

ਉਨਾਂ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾ ਅਥਾਰਟੀ ਵੱਲੋਂ ਹਿੰਸਾ ਪੀੜਤ ਮਹਿਲਾਵਾਂ ਨੂੰ ਅਦਾਲਤ ਵਿਚ ਕੇਸ ਲੜਨ ਲਈ ਵਕੀਲ ਦੀਆਂ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨਾਂ ਹਦਾਇਤ ਕੀਤੀ ਕਿ ‘ਸਖੀ ਵਨ ਸਟਾਪ ਸੈਂਟਰ’ ਵੱਲੋਂ ਹਿੰਸਾ ਪੀੜਤ ਮਹਿਲਾਵਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡ ਅਤੇ ਮੁਹੱਲਾ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਏ ਜਾਣ।

ਉਨਾਂ ਕਿਹਾ ਕਿ ਜੇਕਰ ਲੋਕਾਂ ਵਿਚ ਇਸ ਪ੍ਰਤੀ ਜਾਗਰੂਕਤਾ ਹੋਵੇਗੀ ਤਾਂ ਹੀ ਲੋੜ ਪੈਣ ’ਤੇ ਜ਼ਰੂਰਤਮੰਦ ਮਹਿਲਾਵਾਂ ਇਸ ਸੈਂਟਰ ਦਾ ਲਾਭ ਲੈ ਸਕਣਗੀਆਂ। ਉਨਾਂ ਕਿਹਾ ਕਿ ਜਿਥੇ ਇਸ ਸੈਂਟਰ ਵੱਲੋਂ ਹਿੰਸਾ ਪੀੜਤ ਮਹਿਲਾਵਾਂ ਨੂੰ ਇਕ ਛੱਤ ਥੱਲੇ ਔਖੇ ਸਮੇਂ ਮਦਦ, ਡਾਕਟਰੀ ਸਹਾਇਤਾ, ਕਾਊਂਸਲਿੰਗ ਆਦਿ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਉਥੇ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਏ. ਐਸ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸੈਂਟਰ ਵਿਚ ਲੀਗਲ ਏਡ ਕਲੀਨਿਕ ਵੀ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਜ਼ਰੂਰਤਮੰਦ ਮਹਿਲਾਵਾਂ ਨੂੰ ਅਦਾਲਤ ਵਿਚ ਕੇਸ ਲੜਨ ਲਈ ਵਕੀਲ ਦੀਆਂ ਕਾਨੂੰਨੀ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਮੌਕੇ ਸੈਂਟਰ ਐਡਮਨਿਸਟ੍ਰੇਟਰ ਮਨਜੀਤ ਕੌਰ ਵੱਲੋਂ ਸੈਂਟਰ ਵਿਚ ਆਏ ਕੇਸਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਸੈਲੇਸ ਕੁਮਾਰ ਦੀ ਰਿਪੋਰਟ।
Published by: Sukhwinder Singh
First published: March 5, 2021, 2:23 PM IST
ਹੋਰ ਪੜ੍ਹੋ
ਅਗਲੀ ਖ਼ਬਰ