Home /News /punjab /

ਪੰਜਾਬ 'ਚ ਆਮ ਆਦਮੀ ਕਲੀਨਿਕਾਂ 'ਚ ਮੁਫ਼ਤ ਟੈਸਟ ਸੇਵਾਵਾਂ ਹੋਣਗੀਆਂ ਪ੍ਰਭਾਵਿਤ,ਸਰਕਾਰੀ ਲੈਬਾਰਟਰੀਆਂ 'ਚ ਹੋਣਗੇ ਟੈਸਟ

ਪੰਜਾਬ 'ਚ ਆਮ ਆਦਮੀ ਕਲੀਨਿਕਾਂ 'ਚ ਮੁਫ਼ਤ ਟੈਸਟ ਸੇਵਾਵਾਂ ਹੋਣਗੀਆਂ ਪ੍ਰਭਾਵਿਤ,ਸਰਕਾਰੀ ਲੈਬਾਰਟਰੀਆਂ 'ਚ ਹੋਣਗੇ ਟੈਸਟ

ਸਰਕਾਰੀ ਪ੍ਰਯੋਗਸ਼ਾਲਾਵਾਂ 'ਚ ਸਟਾਫ਼ ਦੀ ਕਮੀ ਅਤੇ ਟੈਸਟਾਂ ਦੀ ਗਿਣਤੀ ਜ਼ਿਆਦਾ

ਸਰਕਾਰੀ ਪ੍ਰਯੋਗਸ਼ਾਲਾਵਾਂ 'ਚ ਸਟਾਫ਼ ਦੀ ਕਮੀ ਅਤੇ ਟੈਸਟਾਂ ਦੀ ਗਿਣਤੀ ਜ਼ਿਆਦਾ

ਸਰਕਾਰ ਦੇ ਇਸ ਹੁਕਮ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸਾਰੇ ਕਲੀਨਿਕਾਂ, ਸਿਵਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਆਪਣੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ 2 ਮਾਰਚ 2023 ਤੋਂ ਸਾਰੇ ਇਕੱਠੇ ਕੀਤੇ ਨਮੂਨੇ ਨਜ਼ਦੀਕੀ ਸਰਕਾਰੀ ਲੈਬਾਰਟਰੀ ਨੂੰ ਸੌਂਪੇ ਜਾਣ। ਜਦਕਿ ਪਹਿਲਾਂ Krsnaa ਲੈਬਾਰਟਰੀ ਹੀ ਆਮ ਆਦਮੀ ਪਾਰਟੀ ਦੇ ਕਲੀਨਿਕ ਤੋਂ ਸੈਂਪਲ ਲੈ ਕੇ ਟੈਬ 'ਤੇ ਨਤੀਜੇ ਭੇਜਦੀ ਸੀ।

ਹੋਰ ਪੜ੍ਹੋ ...
  • Last Updated :
  • Share this:

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਵਿੱਚ ਉਪਲੱਬਧ ਮੁਫ਼ਤ ਟੈਸਟਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਸੂਬੇ ਵਿਚ ਚੱਲ ਰਹੇ 500 ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਟੈਸਟ ਸੇਵਾਵਾਂ ਪ੍ਰਦਾਨ ਕਰਨ ਵਾਲੀ Krsnaa Diagnostics ਨੇ ਕਲੀਨਿਕਾਂ ਵਿੱਚ ਸੇਵਾਵਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਹਾਲਾਂਕਿ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਡਾਇਰੈਕਟਰ ਨੇ ਪੰਜਾਬ ਭਰ ਦੇ ਸਿਵਲ ਸਰਜਨਾਂ ਨੂੰ ਹੁਕਮ ਭੇਜ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਸਾਫ ਲਿਖਿਆ ਹੈ ਕਿ Krsnaa Diagnostics ਜੋ ਕਿ ਆਮ ਆਦਮੀ ਕਲੀਨਿਕਾਂ ਵਿਚ ਸੇਵਾਵਾਂ ਪ੍ਰਦਾਨ ਕਰਦੀ ਹੈ, ਉਸ ਨੇ 16 ਫਰਵਰੀ 2023 ਨੂੰ ਇੱਕ ਪੱਤਰ ਵਿਚ ਸੂਚਿਤ ਕੀਤਾ ਸੀ ਕਿ ਉਹ 1 ਮਾਰਚ 2023 ਤੋਂ ਆਮ ਆਦਮੀ ਕਲੀਨਿਕਾਂ ਅਤੇ ਹੋਰ ਸਿਵਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਆਪਣੀਆਂ ਸੇਵਾਵਾਂ ਬੰਦ ਕਰ ਰਹੇ ਹਨ।

ਸਰਕਾਰ ਦੇ ਇਸ ਹੁਕਮ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸਾਰੇ ਕਲੀਨਿਕਾਂ, ਸਿਵਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਆਪਣੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ 2 ਮਾਰਚ 2023 ਤੋਂ ਸਾਰੇ ਇਕੱਠੇ ਕੀਤੇ ਨਮੂਨੇ ਨਜ਼ਦੀਕੀ ਸਰਕਾਰੀ ਲੈਬਾਰਟਰੀ ਨੂੰ ਸੌਂਪੇ ਜਾਣ। ਜਦਕਿ ਪਹਿਲਾਂ Krsnaa ਲੈਬਾਰਟਰੀ ਹੀ ਆਮ ਆਦਮੀ ਪਾਰਟੀ ਦੇ ਕਲੀਨਿਕ ਤੋਂ ਸੈਂਪਲ ਲੈ ਕੇ ਟੈਬ 'ਤੇ ਨਤੀਜੇ ਭੇਜਦੀ ਸੀ।

Krsnaa ਡਾਇਗਨੌਸਟਿਕਸ ਵਾਪਸ ਲੈਣ ਤੋਂ ਬਾਅਦ ਪੰਜਾਬ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਸਰਕਾਰੀ ਪ੍ਰਯੋਗਸ਼ਾਲਾਵਾਂ 'ਚ ਪਹਿਲਾਂ ਹੀ ਸਟਾਫ਼ ਦੀ ਕਮੀ ਹੈ ਅਤੇ ਟੈਸਟਾਂ ਦੀ ਗਿਣਤੀ ਜ਼ਿਆਦਾ ਹੈ। ਅਜਿਹੀ ਸਥਿਤੀ ਵਿਚ 500 ਕਲੀਨਿਕਾਂ ਦੀ ਜਾਂਚ ਦਾ ਵਾਧੂ ਬੋਝ ਗੁਣਵੱਤਾ ਨੂੰ ਵੀ ਪ੍ਰਭਾਵਿਤ ਕਰੇਗਾ।

Published by:Shiv Kumar
First published:

Tags: Facilities, Government, Health, Krsnaa Diagnostics, Laboratories, Punjab