ਚੰਡੀਗੜ੍ਹ : 1 ਅਪ੍ਰੈਲ ਤੋਂ ਪੰਜਾਬ ਅਤੇ ਹਰਿਆਣਾ ਦੋਵਾਂ ਦੇ ਟੋਲ ਪਲਾਜ਼ਿਆਂ 'ਤੇ ਰੇਟ ਵਧਣ ਦੀ ਤਿਆਰੀ ਹੈ। ਪੰਜਾਬ ਦੇ ਕਿਸਾਨ ਇਸ ਪ੍ਰਸਤਾਵਿਤ ਵਾਧੇ ਦੇ ਖਿਲਾਫ ਸੂਬਾ ਪੱਧਰੀ ਅੰਦੋਲਨ ਕਰਨ ਲਈ ਤਿਆਰ ਹਨ ਅਤੇ ਨਤੀਜੇ ਵਜੋਂ ਕੇਂਦਰ ਅਤੇ ਕਿਸਾਨਾਂ ਵਿਚਕਾਰ ਇੱਕ ਹੋਰ ਆਹਮੋ-ਸਾਹਮਣੇ ਹੋਣ ਦੀ ਸੰਭਾਵਨਾ ਹੈ। ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦੇ ਸੀਨੀਅਰ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ 'ਦਿ ਨਿਊ ਇੰਡੀਅਨ ਐਕਸਪ੍ਰੈੱਸ' ਨੂੰ ਦੱਸਿਆ, ''ਸਾਨੂੰ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਜਲਦੀ ਹੀ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਟੋਲ ਦਰਾਂ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਐਸ.ਕੇ.ਐਮ ਦੇ ਬੈਨਰ ਹੇਠ ਯੂਨੀਅਨਾਂ ਜਲਦੀ ਹੀ ਮੀਟਿੰਗ ਕਰਕੇ ਅਗਲੇ ਰੋਸ ਅੰਦੋਲਨ ਬਾਰੇ ਫੈਸਲਾ ਲੈਣਗੀਆਂ। ਜਨਤਾ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੀ ਹੋਈ ਹੈ। ਇਸ ਪਿਛੋਕੜ ਵਿੱਚ ਟੋਲ ਦਰਾਂ ਵਿੱਚ ਕੀਤੇ ਵਾਧੇ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।'
ਐਸ.ਕੇ.ਐਮ. ਦੇ ਸੀਨੀਅਰ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ‘ਅਸੀਂ ਜਲਦੀ ਹੀ ਇੱਕ ਮੀਟਿੰਗ ਕਰ ਰਹੇ ਹਾਂ ਅਤੇ ਇਹ ਯਕੀਨੀ ਬਣਾਵਾਂਗੇ ਕਿ ਅਸੀਂ ਟੋਲ ਦਰਾਂ ਵਿੱਚ ਵਾਧੇ ਦਾ ਵਿਰੋਧ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਟੋਲ ਰੇਟ ਵਧੇ ਤਾਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨੀ ਚੜਣਗੀਆਂ । ਇਸ ਤੋਂ ਇਲਾਵਾ, ਪਹਿਲਾਂ ਹੀ ਈਂਧਨ ਦੀਆਂ ਕੀਮਤਾਂ ਹੁਣ ਤੱਕ ਦੇ ਉੱਚ ਪੱਧਰ 'ਤੇ ਹਨ।‘
ਇੱਕ NHAI ਅਧਿਕਾਰੀ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਜਾਰੀ ਹੁਕਮਾਂ ਅਨੁਸਾਰ, ਪੰਜਾਬ ਅਤੇ ਹਰਿਆਣਾ ਦੇ ਟੋਲ ਪਲਾਜ਼ੇ 1 ਅਪ੍ਰੈਲ ਤੋਂ 10 ਤੋਂ 18 ਪ੍ਰਤੀਸ਼ਤ ਵੱਧ ਟੋਲ ਵਸੂਲਣਗੇ। ਅਤੇ 1 ਅਪ੍ਰੈਲ ਤੋਂ ਲਾਗੂ ਹੋਣਗੇ ਅਤੇ ਦਰਾਂ ਨੂੰ ਸੋਧਿਆ ਜਾਵੇਗਾ ਅਤੇ ਵਾਧੇ ਦੇ ਲਾਗੂ ਹੋਣ ਦੇ ਨਾਲ ਹੀ ਡਿਸਪਲੇ ਬੋਰਡਾਂ 'ਤੇ ਕੀਮਤਾਂ ਨੂੰ ਸੋਧਿਆ ਜਾਵੇਗਾ,''
ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ‘ਇਨ੍ਹਾਂ ਦੋਵਾਂ ਰਾਜਾਂ ਵਿੱਚ ਇਹ ਵਾਧਾ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਅਸੀਂ ਇੱਕ ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪਲਾਜ਼ਿਆਂ 'ਤੇ ਬੈਠੇ ਅੰਦੋਲਨ ਕਰ ਰਹੇ ਸੀ, ਇਸ ਲਈ ਇਹ ਪੰਜਾਬ ਅਤੇ ਹਰਿਆਣਾ ਦੀ ਜਨਤਾ 'ਤੇ ਮੁੜਵਾਂ ਜਵਾਬ ਦੇਣ ਦੀ ਚਾਲ ਹੈ। ਨੁਕਸਾਨ ਦੀ ਭਰਪਾਈ ਲਈ ਟੋਲ ਪਲਾਜਿਆਂ 'ਤੇ ਰੇਟ ਵਧਾਏ ਗਏ ਹਨ। ਸਰਕਾਰ ਨੂੰ ਤੁਰੰਤ ਵਧਾਏ ਗਏ ਟੋਲ ਰੇਟਾਂ ਨੰ ਵਾਪਸ ਲੈਣਾ ਚਾਹੀਦਾ ਹੈ ਨਹੀਂ ਤਾਂ ਅਸੀਂ ਅੰਦੋਲਨ ਸ਼ੁਰੂ ਕਰਾਂਗੇ।‘
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest, Toll Plaza