ਬਠਿੰਡਾ ਦੀ ਕੇਂਦਰੀ ਜੇਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। 19 ਜੂਨ ਨੂੰ ਬਠਿੰਡਾ ਦੀ ਕੇਂਦਰੀ ਜੇਲ 'ਚ ਬੰਦ ਗੈਂਗਸਟਰ ਸਾਰਜ ਮਿੰਟੂ ਵੱਲੋਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਗਈਆਂ ਹਨ। ਬਠਿੰਡਾ, ਪੁਲਿਸ ਨੇ ਗੈਂਗਸਟਰ ਸਾਰਜ ਮਿੰਟੂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਫੋਟੋ ਜੇਲ 'ਚੋਂ ਅਪਲੋਡ ਕੀਤੀ ਗਈ ਹੈ ਜਾਂ ਉਸ ਦੇ ਕਿਸੇ ਦੋਸਤ ਨੇ।
ਦੱਸ ਦਈਏ ਕਿ ਬਠਿੰਡਾ ਦੀ ਕੇਂਦਰੀ ਜੇਲ 'ਚ 40 ਤੋਂ ਵੱਧ ਖੂਨੀ ਗੈਂਗਸਟਰ ਬੰਦ ਹਨ, ਜਿਸ ਕਾਰਨ ਇਸ 'ਚ ਭਾਰੀ ਸੁਰੱਖਿਆ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਇਹ ਜੇਲ ਆਏ ਦਿਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਇਸ ਵਾਰ ਸੋਸ਼ਲ ਮੀਡੀਆ ਅਕਾਊਂਟ saraj_sandhu302 ਤੋਂ ਕੁਝ ਤਸਵੀਰਾਂ ਅਪਲੋਡ ਕੀਤੀਆਂ ਗਈਆਂ ਹਨ, ਜਿਸ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਸ ਗੈਂਗਸਟਰ ਨੇ ਇਹ ਫੋਟੋ ਜੇਲ ਦੇ ਅੰਦਰੋਂ ਅਪਲੋਡ ਕੀਤੀ ਹੈ ਜਾਂ ਕਿਸੇ ਹੋਰ ਵਿਅਕਤੀ ਨੇ। ਕਰਮਜੀਤ ਸਿੰਘ ਸਬ ਇੰਸਪੈਕਟਰ ਨੇ ਦੱਸਿਆ ਕਿ ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।