ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਤੇ ਫ਼ਰਾਰ ਹੋਏ ਖ਼ਤਰਨਾਕ ਅਪਰਾਧੀ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਭੱਜਣ ਦੇ ਮਾਮਲੇ ’ਚ ਉਸ ਦੀ ਮਹਿਲਾ ਮਿੱਤਰ ਨੂੰ ਏ.ਜੀ.ਟੀ.ਐਫ. ਦੀ ਟੀਮ ਨੇ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਨੇ ਉਸ ਦਾ 5 ਦਿਨ ਦਾ ਰਿਮਾਂਡ ਦੇ ਦਿੱਤਾ ਹੈ ।
ਲੜਕੀ ਦਾ ਨਾਂ ਜਤਿੰਦਰ ਕੌਰ ਦੱਸਿਆ ਜਾ ਰਿਹਾ ਹੈ, ਜੋ ਲੁਧਿਆਣਾ ਦੀ ਰਹਿਣ ਵਾਲੀ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਖੁਲਾਸੇ ਵਿੱਚ ਦੱਸਿਆ ਗਿਆ ਹੈ ਕਿ ਦੀਪਕ ਟੀਨੂੰ ਦੇ ਭੱਜਣ ਦੀ ਯੋਜਨਾ ਗੋਇੰਦਵਾਲ ਜੇਲ੍ਹ ਵਿੱਚ ਪਹਿਲਾਂ ਹੀ ਬਣਾਈ ਗਈ ਸੀ। ਦੀਪਕ ਟੀਨੂੰ ਅਜੇ ਪੁਲਿਸ ਦੀ ਗ੍ਰਿਫ਼ਤ ਵਿੱਚ ਨਹੀਂ ਹੈ।
ਦੀਪਕ ਟੀਨੂੰ ਥਾਣਾ ਮੁਖੀ ਪ੍ਰਿਤਪਾਲ ਨੂੰ ਭਰੋਸੇ 'ਚ ਲੈ ਕੇ ਭੱਜਣ 'ਚ ਕਾਮਯਾਬ ਹੋਇਆ। ਗੈਂਗਸਟਰ ਦੀਪਕ ਦੀ ਗਰਲਫਰੈਂਡ ਜਤਿੰਦਰ ਤੋਂ ਪੁੱਛਗਿੱਛ 'ਚ ਕਈ ਵੱਡੇ ਖੁਲਾਸੇ ਹੋਏ ਹਨ।
Major breakthrough in Deepak Tinu custody escape, #AGTF @PunjabPoliceInd arrested woman accomplice of Tinu from #MumbaiAirport in an intelligence-based ops. She was with criminal when he escaped & was on way to #Maldives when nabbed. Further #investigations to nab Tinu underway pic.twitter.com/R30OAGdDqi
— DGP Punjab Police (@DGPPunjabPolice) October 9, 2022
ਜਤਿੰਦਰ ਕੌਰ ਨੇ ਦੱਸਿਆ ਕਿ ਦੀਪਕ ਲਗਾਤਾਰ ਫੋਨ 'ਤੇ ਗੱਲ ਕਰਦਾ ਸੀ, ਦੀਪਕ ਕੋਲ ਗੋਇੰਦਵਾਲ ਜੇਲ੍ਹ 'ਚ ਉਸ ਦਾ ਮੋਬਾਇਲ ਸੀ ਅਤੇ ਉਥੋਂ ਉਹ ਲਗਾਤਾਰ ਗੱਲ ਕਰਦਾ ਸੀ।
ਸਾਰੀ ਪਲੈਨਿੰਗ ਉਸੇ ਜੇਲ੍ਹ ਵਿੱਚੋਂ ਭੱਜਣ ਲਈ ਕੀਤੀ ਗਈ ਸੀ ਅਤੇ ਜੇਲ੍ਹ ਵਿੱਚ ਬੰਦ ਚਾਰ-ਪੰਜ ਗੈਂਗਸਟਰਾਂ ਨੇ ਹੀ ਸਾਰੀ ਵਿਉਂਤਬੰਦੀ ਨੂੰ ਅੰਜਾਮ ਦਿੱਤਾ ਸੀ, ਇਹ ਸਾਜ਼ਿਸ਼ ਦੀਪਕ ਨਾਲ ਕਾਫੀ ਸਮੇਂ ਤੋਂ ਰਚੀ ਜਾ ਰਹੀ ਸੀ।
ਪੁਲਿਸ ਸੂਤਰਾਂ ਦੀ ਮੰਨੀਏ ਤਾਂ ਪੁਲਿਸ ਹੁਣ ਦੀਪਕ ਦੀ ਇਕ ਹੋਰ ਮਹਿਲਾ ਸਾਥੀ ਦੀ ਤਲਾਸ਼ ਕਰ ਰਹੀ ਹੈ, ਜਿਸ ਦੀ ਭੂਮਿਕਾ ਵੀ ਕਾਫੀ ਅਹਿਮ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Deepak mundi, Gangster, Gangsters, Sidhu moosewala murder case, Sidhu moosewala murder update, Sidhu moosewala news update