Home /News /punjab /

ਗੋਲੀਆਂ ਮਾਰ ਕੇ ਕਤਲ ਕੀਤੇ ਗਏ ਦੋ ਯੂਥ ਕਾਂਗਰਸੀ ਆਗੂਆਂ ਦਾ ਹੋਇਆ ਅੰਤਿਮ ਸਸਕਾਰ

ਗੋਲੀਆਂ ਮਾਰ ਕੇ ਕਤਲ ਕੀਤੇ ਗਏ ਦੋ ਯੂਥ ਕਾਂਗਰਸੀ ਆਗੂਆਂ ਦਾ ਹੋਇਆ ਅੰਤਿਮ ਸਸਕਾਰ

ਗੋਲੀਆਂ ਮਾਰ ਕੇ ਕਤਲ ਕੀਤੇ ਗਏ ਦੋ ਯੂਥ ਕਾਂਗਰਸੀ ਆਗੂਆਂ ਦਾ ਹੋਇਆ ਅੰਤਿਮ ਸਸਕਾਰ

ਗੋਲੀਆਂ ਮਾਰ ਕੇ ਕਤਲ ਕੀਤੇ ਗਏ ਦੋ ਯੂਥ ਕਾਂਗਰਸੀ ਆਗੂਆਂ ਦਾ ਹੋਇਆ ਅੰਤਿਮ ਸਸਕਾਰ

ਹਲਕਾ ਪੱਟੀ ਤੋ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਜਿੱਥੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਉੱਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਪੁਲਸ ਪ੍ਰਸ਼ਾਸਨ ਪਾਸੋਂ ਮੰਗ ਵੀ ਕੀਤੀ।

  • Share this:

ਸਿਧਾਰਥ ਅਰੋੜਾ

ਤਰਨਤਾਰਨ : ਹਲਕਾ ਪੱਟੀ ਸ਼ਹਿਰ ਦੀ ਸਰਹਾਲੀ ਚੂੰਗੀ ਨਜਦੀਕ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਦੋ ਯੂਥ ਕਾਂਗਰਸੀ ਆਗੂ ਜਗਦੀਪ ਸਿੰਘ ਮੰਨਾ ਅਤੇ ਅਨਮੋਲ ਸਿੰਘ ਮੌਲਾ ਦਾ ਹਲਕਾ ਪੱਟੀ ਦੇ ਪਿੰਡ ਬੁਰਜ ਰਾਏ ਵਿਖੇ ਇਕੋ ਹੀ ਸ਼ਮਸ਼ਾਨਘਾਟ ਵਿੱਚ ਬੜੇ ਗਮਗੀਨ ਮਾਹੌਲ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਦੋਵੇਂ ਮਿ੍ਰਤਕ ਪਰਿਵਾਰਾਂ ਦੇ ਇਕਲੌਤੇ ਚਿਰਾਗ ਸਨ। ਇਸ ਮੌਕੇ ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਯੂਥ ਕਾਂਗਰਸ ਦੇ ਜਨਰਲ ਸੈਕਟਰੀ ਹਰਪ੍ਰੀਤ ਸੰਧੂ, ਯੂਥ ਕਾਂਗਰਸ ਦੇ ਜਿਲਾ ਤਰਨ ਤਾਰਨ ਦੇ ਪ੍ਰਧਨ ਹਰਮਨ ਸੇਖੋ ਤੋ ਇਲਾਵਾ ਹੋਰ ਵੀ ਕਈ ਨੇਤਾਵਾਂ ਨੇ ਦੁੱਖ ਦੀ ਘੜੀ ਵਿਚ ਸ਼ਿਰਕਤ ਕੀਤੀ 

ਹਲਕਾ ਪੱਟੀ ਤੋ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਜਿੱਥੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਉੱਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਪੁਲਸ ਪ੍ਰਸ਼ਾਸਨ ਪਾਸੋਂ ਮੰਗ ਵੀ ਕੀਤੀ।

ਇਸ ਮੌਕੇ ਵਿਧਾਇਕ ਗਿੱਲ ਨੇ ਕਿਹਾ ਕਿ ਜਿੱਥੇ ਉਕਤ ਦੋਨੋਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉੱਥੇ ਹੀ ਕਾਂਗਰਸ ਪਾਰਟੀ ਨੇ ਆਪਣੇ ਮਿਹਨਤੀ ਅਤੇ ਜੁਝਾਰੂ ਵਰਕਰਾਂ ਨੂੰ ਖੋਹ ਲਿਆ ਹੈ।

ਇਸ ਮੌਕੇ ਵਿਧਾਇਕ ਗਿੱਲ ਨੇ ਦੱਸਿਆ ਕਿ ਜਿੱਥੇ ਇਨ੍ਹਾਂ ਨੌਜਵਾਨਾਂ ਦੇ ਦੋ ਕਾਤਲਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦ ਹੀ ਪੁਲਸ ਵੱਲੋਂ ਕਾਬੂ ਕਰਕੇ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ। 

ਯੂਥ ਕਾਂਗਰਸ ਦੇ ਜਨਰਲ ਸੈਕਟਰੀ ਹਰਪ੍ਰੀਤ ਸੰਧੂ ਨੇ ਕਿਹਾ ਕਿ ਘਟਨਾ ਬਹੁਤ ਹੀ ਨਿੰਦਾਯੋਗ ਹੈ ਦੋਨੋਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਨਾਲ ਪੁਲਿਸ ਪ੍ਰਸ਼ਾਸਨ ਅੱਗੇ ਮੰਗ ਕੀਤੀ ਹੈ ਕਿ ਪੱਟੀ ਨਹੀਂ ਬਲਕਿ ਪੰਜਾਬ ਵਿਚ ਕਿੰਨੇ ਜਾਇਜ਼ ਅਤੇ ਨਾਜਾਇਜ਼ ਹਥਿਆਰ ਹਨ ਚੈਕ ਕੀਤਾ ਜਾਵੇ ਤਾਂ ਕਿ ਇਹੋ ਜਿਹੀ ਘਟਨਾ ਨਾ ਵਾਪਰਨ।

ਇਹ ਵੀ ਪੜ੍ਹੋ : ਪੱਟੀ ’ਚ ਯੂਥ ਕਾਂਗਰਸ ਆਗੂਆਂ ’ਤੇ ਦਾਗੀਆਂ ਤਾਬੜ ਤੋੜ ਗੋਲੀਆਂ, ਦੋ ਨੌਜਵਾਨਾਂ ਦੀ ਮੌਤ ਤੇ ਇੱਕ ਗੰਭੀਰ

ਜ਼ਿਕਰਯੋਗ ਹੈ ਕਿ ਹਲਕਾ ਪੱਟੀ ’ਚ ਬੁੱਧਵਾਰ ਸ਼ਾਮ ਨੂੰ ਦੋ ਕਾਰਾਂ ’ਤੇ ਸਵਾਰ ਹੋ ਕੇ ਆਏ ਕੁਝ ਲੋਕਾਂ ਨੇ ਤਿੰਨ ਨੌਜਵਾਨਾਂ ’ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਦੋ ਨੌਜਵਾਨਾ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਵਿਚ ਭਰਤੀ ਕਰਵਾਇਆ ਗਿਆ ਹੈ।

Published by:Sukhwinder Singh
First published:

Tags: Amritsar, Crime, Murder, Tarn taran