ਚੰਡੀਗੜ੍ਹ - ਪੰਜਾਬ ਭਾਜਪਾ ਦਿਨੋ ਦਿਨ ਮਜਬੂਤ ਹੋ ਰਹੀ ਹੈ ਵੱਡੀ ਗਿਣਤੀ ਵਿੱਚ ਹਰ ਰੋਜ ਵੱਖ ਵੱਖ ਪਾਰਟੀਆਂ ਨੂੰ ਛੱਡ ਭਾਜਪਾ ਵਿੱਚ ਸਾਮਲ ਹੋ ਰਹੇ ਹਨ। ਅੱਜ ਪੰਜਾਬ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਵੇਰਕਾ ਅਤੇ ਗੁਰਮੁਖ ਸਿੰਘ ਬਲੇਅਰ ਰਾਜਸੀ ਸਕੱਤਰ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ,ਕੇਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਹੋਏ ਸਾਮਲ ।
ਕੇਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਪਾਰਟੀ ਵਿੱਚ ਸਾਮਲ ਹੋਣ ਤੇ ਉਹਨਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਪੰਜਾਬ ਭਾਜਪਾ ਮੁੱਖ ਵਿਰੋਧੀ ਪਾਰਟੀ ਦੀ ਤਰਾਂ ਜ਼ੁੰਮੇਵਾਰੀ ਨਿਭਾ ਰਹੀ ਹੈ।
ਇਸ ਮੌਕੇ ਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਤਾਰਨਤਰਣ ਭਾਜਪਾ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Punjab BJP